‘ਇੰਡੀਆ’ ਗਠਜੋੜ ਦਾ ਆਮ ਲੋਕਾਂ ਨਾਲ ਕੋਈ ਲੈਣਾ-ਦੇਣਾ ਨਹੀਂ : ਨੱਡਾ

Monday, Apr 15, 2024 - 07:46 PM (IST)

ਦੇਹਰਾਦੂਨ (ਭਾਸ਼ਾ)- ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਜੇ. ਪੀ. ਨੱਡਾ ਨੇ ਵਿਰੋਧੀ ਧਿਰ ‘ਇੰਡੀਆ’ ਗਠਜੋੜ ’ਤੇ ਨਿਸ਼ਾਨਾ ਵਿੰਨ੍ਹਦੇ ਹੋਏ ਸੋਮਵਾਰ ਕਿਹਾ ਕਿ ਇਸ ਦਾ ਆਮ ਲੋਕਾਂ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਇਸ ’ਚ ਸ਼ਾਮਲ ਸਾਰੀਆਂ ਪਾਰਟੀਆਂ ਨੂੰ ਸਿਰਫ ਆਪਣੇ ਪਰਿਵਾਰਾਂ ਦੀ ਹੀ ਚਿੰਤਾ ਹੈ।

ਇਹ ਵੀ ਪੜ੍ਹੋ: ਪਿਤਾ ਦੀ ਕਰਤੂਤ; 3 ਬੱਚਿਆਂ ਨੂੰ ਖੂਹ ’ਚ ਸੁੱਟਿਆ, ਮੌਤ

ਉੱਤਰਾਖੰਡ ਦੀਆਂ ਸਾਰੀਆਂ 5 ਸੀਟਾਂ ’ਤੇ 19 ਅਪ੍ਰੈਲ ਨੂੰ ਪਹਿਲੇ ਪੜਾਅ ਦੀ ਪੋਲਿੰਗ ਤੋਂ ਪਹਿਲਾਂ ਮਸੂਰੀ ਦੇ ਗਾਂਧੀ ਚੌਕ ’ਚ ‘ਵਿਜੇ ਸੰਕਲਪ ਰੈਲੀ’ ਨੂੰ ਸੰਬੋਧਨ ਕਰਦਿਆਂ ਨੱਡਾ ਨੇ ਕਿਹਾ ਕਿ ਇਕ ਪਾਸੇ ਭਾਜਪਾ ਦਾ ਸੰਕਲਪ ਪੱਤਰ ਹੈ ਅਤੇ ਦੂਜੇ ਪਾਸੇ ‘ਇੰਡੀਆ’ ਗੱਠਜੋੜ ’ਚ ਸ਼ਾਮਲ ਪਾਰਟੀਆਂ ਦਾ ਆਪਣਾ-ਆਪਣਾ ਸੰਕਲਪ ਪੱਤਰ ਹੈ। ਉਨ੍ਹਾਂ ਕਿਹਾ, 'ਇਹ ਕਿਹੋ ਜਿਹਾ ਸੰਕਲਪ ਹੈ? ਆਪਸ ’ਚ ਮਿਲਣ ਦਾ ਹੀ ਸੰਕਲਪ ਨਹੀਂ ਹੈ ਤਾਂ ਵਿਕਾਸ ਲਈ ਕੀ ਕਰੋਗੇ?' ਨੱਡਾ ਨੇ ਕਿਹਾ ਕਿ ਉਂਝ ਵੀ ‘ਇੰਡੀਆ’ ਗਠਜੋੜ ‘ਭ੍ਰਿਸ਼ਟ ਲੋਕਾਂ ਦਾ ਇਕੱਠ’ ਹੈ। ਮੋਦੀ ਕਹਿੰਦੇ ਹਨ ਕਿ ਭ੍ਰਿਸ਼ਟਾਚਾਰ ਨੂੰ ਹਟਾਓ ਅਤੇ ਵਿਰੋਧੀ ਕਹਿੰਦੇ ਹਨ ਕਿ ਭ੍ਰਿਸ਼ਟਾਚਾਰੀਆਂ ਨੂੰ ਬਚਾਓ।

ਇਹ ਵੀ ਪੜ੍ਹੋ: ਵੱਡੀ ਖ਼ਬਰ: ਬ੍ਰਿਟੇਨ 'ਚ 5 ਭਾਰਤੀਆਂ ਨੂੰ 122 ਸਾਲ ਦੀ ਜੇਲ੍ਹ, ਭਾਰਤੀ ਨੌਜਵਾਨ ਦਾ ਹੀ ਕੀਤਾ ਸੀ ਕਤਲ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8 

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।


cherry

Content Editor

Related News