ਹੇਮੰਤ ਸੋਰੇਨ ਦੀ ਗ੍ਰਿਫ਼ਤਾਰੀ ਤੋਂ ਬਾਅਦ ਵਿਰੋਧੀ ਗਠਜੋੜ ''INDIA'' ਦੇ ਚੋਟੀ ਦੇ ਨੇਤਾਵਾਂ ਨੇ ਕੀਤੀ ਮੀਟਿੰਗ

Thursday, Feb 01, 2024 - 05:38 AM (IST)

ਹੇਮੰਤ ਸੋਰੇਨ ਦੀ ਗ੍ਰਿਫ਼ਤਾਰੀ ਤੋਂ ਬਾਅਦ ਵਿਰੋਧੀ ਗਠਜੋੜ ''INDIA'' ਦੇ ਚੋਟੀ ਦੇ ਨੇਤਾਵਾਂ ਨੇ ਕੀਤੀ ਮੀਟਿੰਗ

ਨਵੀਂ ਦਿੱਲੀ (ਭਾਸ਼ਾ): ਬੁੱਧਵਾਰ ਨੂੰ ਝਾਰਖੰਡ ਦੇ ਘਟਨਾਕ੍ਰਮ ਨੇ ਸੂਬੇ ਦੇ ਨਾਲ-ਨਾਲ ਸਾਰੇ ਦੇਸ਼ ਵਿਚ ਹਲਚਲ ਮਚਾ ਕੇ ਰੱਖ ਦਿੱਤੀ। ਈ.ਡੀ. ਵੱਲੋਂ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਤੋਂ ਤਕਰੀਬਨ 8 ਘੰਟੇ ਤਕ ਪੁੱਛਗਿੱਛ ਕੀਤੀ ਗਈ। ਇਸ ਮਗਰੋਂ ਉਹ ਰਾਜਪਾਲ ਕੋਲ ਪਹੁੰਚੇ ਤੇ ਆਪਣਾ ਅਸਤੀਫ਼ਾ ਸੌਂਪ ਦਿੱਤਾ। ਇਸ ਮਗਰੋਂ ਈ.ਡੀ. ਵੱਲੋਂ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਚੰਪਾਈ ਸੋਰੇਨ ਝਾਰਖੰਡ ਦੇ ਨਵੇਂ ਮੁੱਖ ਮੰਤਰੀ ਹੋਣਗੇ।

ਇਹ ਖ਼ਬਰ ਵੀ ਪੜ੍ਹੋ - ਹੇਮੰਤ ਸੋਰੇਨ ਦੀ ਗ੍ਰਿਫ਼ਤਾਰੀ ਮਗਰੋਂ ਝਾਰਖੰਡ 'ਚ ਮਚਿਆ 'ਬਵਾਲ', ਆਦਿਵਾਸੀ ਸੰਗਠਨਾਂ ਨੇ ਦਿੱਤਾ ਬੰਦ ਦਾ ਸੱਦਾ

ਵਿਰੋਧੀ ਗਠਜੋੜ 'ਭਾਰਤ' ਦੇ ਸਿਖਰਲੇ ਨੇਤਾਵਾਂ ਨੇ ਬੁੱਧਵਾਰ ਸ਼ਾਮ ਨੂੰ ਝਾਰਖੰਡ ਮੁਕਤੀ ਮੋਰਚਾ (ਜੇ.ਐੱਮ.ਐੱਮ.) ਨੇਤਾ ਹੇਮੰਤ ਸੋਰੇਨ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ੇ ਤੇ ਫ਼ਿਰ ਉਨ੍ਹਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੈਦਾ ਹੋਈ ਸਥਿਤੀ 'ਤੇ ਚਰਚਾ ਕੀਤੀ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਦੇ ਨਿਵਾਸ 'ਤੇ ਹੋਈ ਇਸ ਬੈਠਕ 'ਚ ਸੋਨੀਆ ਗਾਂਧੀ, ਭਾਰਤੀ ਕਮਿਊਨਿਸਟ ਪਾਰਟੀ-ਮਾਰਕਸਵਾਦੀ (ਸੀਪੀਆਈ-ਐੱਮ) ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ, ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ.ਸੀ.ਪੀ.) ਦੇ ਸੁਪਰੀਮੋ ਸ਼ਰਦ ਪਵਾਰ ਅਤੇ ਦ੍ਰਵਿੜ ਮੁਨੇਤਰ ਕੜਗਮ (ਡੀ.ਐੱਮ.ਕੇ) ਦੇ ਨੇਤਾ ਟੀ.ਆਰ. ਬਾਲੂ ਅਤੇ ਹੋਰ ਆਗੂ ਹਾਜ਼ਰ ਸਨ। ਦੱਸ ਦਈਏ ਕਿ JMM ਇੰਡੀਅਨ ਨੈਸ਼ਨਲ ਡਿਵੈਲਪਮੈਂਟਲ ਇਨਕਲੂਸਿਵ ਅਲਾਇੰਸ (ਇੰਡੀਆ) ਦੀ ਇਕ ਭਾਈਵਾਲ ਪਾਰਟੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News