''ਇੰਡੀਆ'' ਗਠਜੋੜ ਲੋਕਤੰਤਰ ਨੂੰ ਬਚਾਉਣ ਲਈ 31 ਮਾਰਚ ਨੂੰ ਦਿੱਲੀ ''ਚ ਕਰੇਗਾ ਮਹਾਰੈਲੀ
Sunday, Mar 24, 2024 - 03:24 PM (IST)
ਨਵੀਂ ਦਿੱਲੀ- ਆਮ ਆਦਮੀ ਪਾਰਟੀ (ਆਪ) ਦੇ ਨੇਤਾ ਗੋਪਾਲ ਰਾਏ ਨੇ ਐਤਵਾਰ ਨੂੰ ਕਿਹਾ ਕਿ ਵਿਰੋਧੀ ਪਾਰਟੀਆਂ ਦਾ ਗਠਜੋੜ 'ਇੰਡੀਆ' ਦੇਸ਼ ਦੇ ਹਿੱਤਾਂ ਅਤੇ ਲੋਕਤੰਤਰ ਦੀ ਰਾਖੀ ਲਈ 31 ਮਾਰਚ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ 'ਚ ਮਹਾਰੈਲੀ ਕਰੇਗਾ। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਦੇ ਸਬੰਧ 'ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵੀਰਵਾਰ ਨੂੰ ਗ੍ਰਿਫ਼ਤਾਰ ਕਰ ਲਿਆ ਸੀ, ਜਿਸ ਤੋਂ ਬਾਅਦ ਉਕਤ ਐਲਾਨ ਕੀਤਾ ਗਿਆ ਹੈ।
ਇਹ ਵੀ ਪੜ੍ਹੋ- CM ਦੀ ਗ੍ਰਿਫ਼ਤਾਰੀ 'ਤੇ ਮਾਨ ਬੋਲੇ- ਅਸੀਂ ਈਮਾਨਦਾਰ ਹਾਂ, ਕੇਜਰੀਵਾਲ ਜਲਦ ਆਉਣਗੇ ਬਾਹਰ
ਇੰਡੀਅਨ ਨੈਸ਼ਨਲ ਡਿਵੈਲਪਮੈਂਟਲ ਇਨਕਲੂਸਿਵ ਅਲਾਇੰਸ (ਇੰਡੀਆ) 'ਚ ਸ਼ਾਮਲ ਪਾਰਟੀਆਂ 'ਆਪ' ਅਤੇ ਕਾਂਗਰਸ ਨੇ ਇੱਥੇ ਇਕ ਪ੍ਰੈਸ ਕਾਨਫਰੰਸ ਵਿਚ ਰੈਲੀ ਦਾ ਐਲਾਨ ਕੀਤਾ। 'ਆਪ' ਦੀ ਦਿੱਲੀ ਇਕਾਈ ਦੇ ਕਨਵੀਨਰ ਰਾਏ ਨੇ ਕਿਹਾ ਕਿ ਦੇਸ਼ ਵਿਚ ਜੋ ਕੁਝ ਹੋ ਰਿਹਾ ਹੈ, ਉਸ ਦੇ ਖਿਲਾਫ 31 ਮਾਰਚ ਨੂੰ ਰਾਮਲੀਲਾ ਮੈਦਾਨ ਵਿਚ ਇਕ ਵਿਸ਼ਾਲ ਰੈਲੀ ਕਰਾਂਗੇ। ਇਸ ਰੈਲੀ ਵਿਚ ‘ਇੰਡੀਆ’ ਗਠਜੋੜ ਦੀ ਸੀਨੀਅਰ ਲੀਡਰਸ਼ਿਪ ਸ਼ਮੂਲੀਅਤ ਕਰੇਗੀ।
ਇਹ ਵੀ ਪੜ੍ਹੋ- ਕੇਜਰੀਵਾਲ ਦੀ ਗ੍ਰਿਫ਼ਤਾਰੀ ਮਗਰੋਂ ਪਤਨੀ ਸੁਨੀਤਾ ਨੇ ਤੋੜੀ ਚੁੱਪੀ, ਪਤੀ ਦੇ ਜੇਲ੍ਹ ਤੋਂ ਭੇਜੇ ਸੰਦੇਸ਼ ਨੂੰ ਕੀਤਾ ਸਾਂਝਾ
ਰਾਏ ਨੇ ਕਿਹਾ ਕਿ ਲੋਕਤੰਤਰ ਅਤੇ ਦੇਸ਼ ਖ਼ਤਰੇ ਵਿਚ ਹੈ। ਦੇਸ਼ ਦੇ ਹਿੱਤਾਂ ਅਤੇ ਲੋਕਤੰਤਰ ਦੀ ਰਾਖੀ ਲਈ 'ਇੰਡੀਆ' ਗਠਜੋੜ ਵਿਚ ਸ਼ਾਮਲ ਸਾਰੀਆਂ ਪਾਰਟੀਆਂ ਇਹ ਮਹਾਰੈਲੀ ਕਰਨਗੀਆਂ। ਦਿੱਲੀ ਪ੍ਰਦੇਸ਼ ਕਾਂਗਰਸ ਪ੍ਰਧਾਨ ਅਰਵਿੰਦਰ ਸਿੰਘ ਲਵਲੀ ਨੇ ਦੋਸ਼ ਲਾਇਆ ਕਿ ਵਿਰੋਧੀ ਪਾਰਟੀਆਂ ਨੂੰ ਬਰਾਬਰ ਮੌਕੇ ਨਹੀਂ ਦਿੱਤੇ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ 31 ਮਾਰਚ ਦੀ ਮਹਾਰੈਲੀ ਨਾ ਸਿਰਫ ਇਕ ਸਿਆਸੀ ਰੈਲੀ ਹੋਵੇਗੀ ਸਗੋਂ ਕਿ ਦੇਸ਼ ਦੇ ਲੋਕਤੰਤਰ ਨੂੰ ਬਚਾਉਣ ਅਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਦੀ ਮੋਦੀ ਸਰਕਾਰ ਖਿਲਾਫ਼ ਆਵਾਜ਼ ਚੁੱਕਣ ਦੀ ਵੀ ਅਪੀਲ ਕਰੇਗੀ।
ਇਹ ਵੀ ਪੜ੍ਹੋ- ਦਿੱਲੀ 'ਚ ਹੁਣ ਜੇਲ੍ਹ ਤੋਂ ਚੱਲੀ ਸਰਕਾਰ, CM ਕੇਜਰੀਵਾਲ ਨੇ ਜਾਰੀ ਕੀਤਾ ਪਹਿਲਾ ਆਦੇਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8