'ਇੰਡੀਆ' ਗਠਜੋੜ ਬਹੁਤ ਮਜ਼ਬੂਤ, ਜ਼ਿਮਨੀ ਚੋਣ ਦੇ ਨਤੀਜਿਆਂ ਤੋਂ ਬਾਅਦ ਬੌਖਲਾਈ ਭਾਜਪਾ : ਕੇਜਰੀਵਾਲ
Saturday, Sep 09, 2023 - 12:52 PM (IST)
ਨਵੀਂ ਦਿੱਲੀ (ਭਾਸ਼ਾ)- ਵਿਰੋਧੀ ਗਠਜੋੜ 'ਇੰਡੀਆ' ਦੀਆਂ ਵਿਧਾਨ ਸਭਾ ਜ਼ਿਮਨੀ ਚੋਣਾਂ 'ਚ 7 'ਚੋਂ 4 ਸੀਟਾਂ 'ਤੇ ਜਿੱਤ ਹਾਸਲ ਕਰਨ ਦੇ ਇਕ ਦਿਨ ਬਾਅਦ ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਕਿਹਾ ਕਿ ਵਿਰੋਧੀ ਗਠਜੋੜ 'ਬਹੁਤ ਸ਼ਕਤੀਸ਼ਾਲੀ ਹੈ' ਅਤੇ ਇਸ ਲਈ ਭਾਰਤੀ ਜਨਤਾ ਪਾਰਟੀ (ਭਾਜਪਾ) ਬੌਖਲਾਈ ਹੋਈ ਹੈ। ਦਿੱਲੀ ਦੇ ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਜ਼ਿਮਨੀ ਚੋਣ ਨਤੀਜੇ ਸੰਬੰਧੀ ਇਕ ਮੀਡੀਆ ਰਿਪੋਰਟ ਸਾਂਝੀ ਕੀਤੀ।
ਉਨ੍ਹਾ ਲਿਖਿਆ,''ਵਿਰੋਧੀ ਗਠਜੋੜ 'ਇੰਡੀਆ' ਬਹੁਤ ਸ਼ਕਤੀਸ਼ਾਲੀ ਹੈ। ਭਾਜਪਾ ਦੀ ਬੌਖਲਾਹਟ ਦਾ ਇਹੀ ਕਾਰਨ ਹੈ। ਇਹੀ ਕਾਰਨ ਹੈ ਕਿ ਭਾਜਪਾ ਦੇਸ਼ ਦਾ ਨਾਮ ਹੀ ਬਦਲ ਦੇਣਾ ਚਾਹੁੰਦੀ ਹੈ।'' ਉੱਤਰ ਪ੍ਰਦੇਸ਼, ਤ੍ਰਿਪੁਰਾ ਅਤੇ ਪੱਛਮੀ ਬੰਗਾਲ ਸਮੇਤ ਕੁੱਲ 6 ਸੂਬਿਆਂ ਦੀਆਂ 7 ਵਿਧਾਨ ਸਭਾ ਸੀਟਾਂ 'ਤੇ ਹੋਈਆਂ ਜ਼ਿਮਨੀ ਚੋਣਾਂ ਦੇ ਨਤੀਜੇ ਸ਼ੁੱਕਰਵਾਰ ਨੂੰ ਐਲਾਨ ਹੋਣ ਤੋਂ ਬਾਅਦ ਭਾਜਪਾ ਦੇ ਹਿੱਸੇ 'ਚ 3 ਸੀਟਾਂ, ਜਦੋਂ ਕਿ ਵਿਰੋਧੀ ਦਲਾਂ ਦੇ ਖਾਤੇ 'ਚ 4 ਸੀਟਾਂ ਆਈਆਂ। ਵਿਰੋਧੀ ਗਠਜੋੜ 'ਇੰਡੀਆ' (ਇੰਡੀਅਨ ਨੈਸ਼ਨਲ ਡੈਵਲਪਮੈਂਟ ਇੰਕਲੂਸਿਵ ਅਲਾਇੰਸ) 'ਚ ਸ਼ਾਮਲ ਕਾਂਗਰਸ, ਝਾਰਖੰਡ ਮੁਕਤੀ ਮੋਰਚਾ (ਝਾਮੁਮੋ), ਤ੍ਰਿਣਮੂਲ ਕਾਂਗਰਸ (ਟੀ.ਐੱਮ.ਸੀ.) ਅਤੇ ਸਮਾਜਵਾਦੀ ਪਾਰਟੀ (ਸਪਾ) ਦੇ ਹਿੱਸੇ 'ਚ ਇਕ-ਇਕ ਸੀਟ ਆਈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8