INDIA ਗਠਜੋੜ ਦੀ ਭਲਕੇ ਦਿੱਲੀ ''ਚ ਅਹਿਮ ਹੋਵੇਗੀ ਬੈਠਕ, 23 ਪਾਰਟੀਆਂ ਹੋਣਗੀਆਂ ਸ਼ਾਮਲ
Sunday, Jun 07, 2026 - 05:11 PM (IST)
ਨੈਸ਼ਨਲ ਡੈਸਕ : ਦੇਸ਼ ਦੀਆਂ 23 ਪ੍ਰਮੁੱਖ ਸਿਆਸੀ ਪਾਰਟੀਆਂ ਨੇ ਸੋਮਵਾਰ ਨੂੰ ਨਵੀਂ ਦਿੱਲੀ ਦੇ ਕਾਂਸਟੀਚਿਊਸ਼ਨ ਕਲੱਬ 'ਚ ਹੋਣ ਵਾਲੀ INDIA ਗਠਜੋੜ ਦੀ ਵਿਸ਼ੇਸ਼ ਬੈਠਕ 'ਚ ਸ਼ਾਮਲ ਹੋਣ ਦੀ ਪੁਸ਼ਟੀ ਕੀਤੀ ਹੈ। ਇਹ ਬੈਠਕ ਦੁਪਹਿਰ 12 ਵਜੇ ਸ਼ੁਰੂ ਹੋਵੇਗੀ, ਜਿਸ ਦਾ ਮੁੱਖ ਉਦੇਸ਼ ਮੋਦੀ ਸਰਕਾਰ ਦੀਆਂ ਕਥਿਤ ਲੋਕ-ਵਿਰੋਧੀ ਨੀਤੀਆਂ ਵਿਰੁੱਧ ਸਾਂਝੀ ਰਣਨੀਤੀ ਤਿਆਰ ਕਰਨਾ ਹੈ। ਇਹ ਜਾਣਕਾਰੀ ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਦਿੱਤੀ।
ਸੋਸ਼ਲ ਮੀਡੀਆਂ 'ਚ ਪੋਸਟ ਕਰਦਿਆਂ ਜੈਰਾਮ ਰਮੇਸ਼ ਨੇ ਕਿਹਾ ਹੈ ਕਿ ਸਰਕਾਰ ਅਜਿਹੀਆਂ ਕਾਰਵਾਈਆਂ ਕਰ ਰਹੀ ਹੈ ਜੋ ਲੱਖਾਂ ਭਾਰਤੀਆਂ ਤੋਂ ਉਨ੍ਹਾਂ ਦਾ ਵੋਟ ਪਾਉਣ ਦਾ ਅਧਿਕਾਰ ਖੋਹ ਰਹੀਆਂ ਹਨ ਅਤੇ ਸੰਵਿਧਾਨ 'ਤੇ ਰੋਜ਼ਾਨਾ ਹਮਲੇ ਕੀਤੇ ਜਾ ਰਹੇ ਹਨ। ਵਿਰੋਧੀ ਧਿਰਾਂ ਅਨੁਸਾਰ ਸਰਕਾਰੀ ਜਾਂਚ ਏਜੰਸੀਆਂ ਰਾਹੀਂ ਵਿਰੋਧੀ ਨੇਤਾਵਾਂ ਨੂੰ ਲਗਾਤਾਰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।
23 राजनीतिक दलों ने सोमवार, 8 जून 2026 को दोपहर 12 बजे नई दिल्ली के कॉन्स्टिट्यूशन क्लब में होने वाली INDIA जनबंधन की बैठक में भाग लेने की पुष्टि की है। कुछ दलों ने अपने-अपने कारणों से इस विशेष बैठक में शामिल होने में असमर्थता जताई है -हालांकि उन्होंने मोदी सरकार की उन नीतियों और…
— Jairam Ramesh (@Jairam_Ramesh) June 7, 2026
ਬੈਠਕ ਤੋਂ ਪਹਿਲਾਂ ਜਾਰੀ ਕੀਤੇ ਗਏ ਰੁਖ਼ 'ਚ ਕਿਹਾ ਗਿਆ ਹੈ ਕਿ ਸਰਕਾਰ ਦੀਆਂ ਨੀਤੀਆਂ ਕਰੋੜਾਂ ਭਾਰਤੀਆਂ ਦੀ ਰੋਜ਼ੀ-ਰੋਟੀ ਨੂੰ ਗੰਭੀਰ ਨੁਕਸਾਨ ਪਹੁੰਚਾ ਰਹੀਆਂ ਹਨ। ਲਗਾਤਾਰ ਵੱਧ ਰਹੀ ਮਹਿੰਗਾਈ ਕਾਰਨ ਆਮ ਲੋਕਾਂ ਦਾ ਘਰੇਲੂ ਬਜਟ ਵਿਗੜ ਰਿਹਾ ਹੈ ਅਤੇ ਲੱਖਾਂ ਨੌਜਵਾਨਾਂ ਦੀਆਂ ਉਮੀਦਾਂ ਨਾਲ ਵਿਸ਼ਵਾਸਘਾਤ ਹੋ ਰਿਹਾ ਹੈ। ਇਸ ਤੋਂ ਇਲਾਵਾ ਸਰਕਾਰ 'ਤੇ ਨਿਵੇਸ਼ ਦੇ ਮਾਹੌਲ ਨੂੰ ਕਮਜ਼ੋਰ ਕਰਨ ਅਤੇ ਆਪਣੀ ਵਿਦੇਸ਼ ਨੀਤੀ ਰਾਹੀਂ ਰਾਸ਼ਟਰੀ ਹਿੱਤਾਂ ਨਾਲ ਸਮਝੌਤਾ ਕਰਨ ਦੇ ਇਲਜ਼ਾਮ ਵੀ ਲਗਾਏ ਗਏ ਹਨ। ਭਾਵੇਂ ਕੁਝ ਪਾਰਟੀਆਂ ਨਿੱਜੀ ਕਾਰਨਾਂ ਕਰਕੇ ਇਸ ਬੈਠਕ ਵਿੱਚ ਸ਼ਾਮਲ ਨਹੀਂ ਹੋ ਸਕੀਆਂ, ਪਰ ਉਨ੍ਹਾਂ ਨੇ ਸਰਕਾਰ ਦੀਆਂ ਨੀਤੀਆਂ ਵਿਰੁੱਧ ਆਪਣਾ ਸਖ਼ਤ ਵਿਰੋਧ ਦਰਜ ਕਰਵਾਇਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
