ਭਾਰਤ ਅਤੇ ਆਸਟ੍ਰੇਲੀਆ ਚੰਗੇ ਦੋਸਤ ਹਨ: ਆਸਟ੍ਰੇਲੀਆਈ PM ਐਂਥਨੀ ਅਲਬਾਨੀਜ਼

03/10/2023 5:31:52 PM

ਨਵੀਂ ਦਿੱਲੀ (ਭਾਸ਼ਾ)- ਆਸਟ੍ਰੇਲੀਆਈ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੇ ਆਪਣੇ ਭਾਰਤੀ ਹਮਰੁਤਬਾ ਨਰਿੰਦਰ ਮੋਦੀ ਨਾਲ ਗੱਲਬਾਤ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਕਿਹਾ ਕਿ ਭਾਰਤ ਅਤੇ ਆਸਟ੍ਰੇਲੀਆ ਚੰਗੇ ਦੋਸਤ ਹਨ ਅਤੇ ਦੋਵੇਂ ਪੱਖ ਇਸ ਸਾਂਝੇਦਾਰੀ ਨੂੰ ਹਰ ਦਿਨ ਮਜ਼ਬੂਤ ਬਣਾ ਰਹੇ ਹਨ। ਅਲਬਾਨੀਜ਼ ਨੇ ਕਿਹਾ ਕਿ ਭਾਵੇਂ ਹੀ ਭਾਰਤ ਅਤੇ ਆਸਟ੍ਰੇਲੀਆ ਦੁਨੀਆ ਦੀ ਸਰਵਸ੍ਰੇਸ਼ਠ ਟੀਮ ਬਣਨ ਲਈ ਕ੍ਰਿਕਟ ਦੇ ਮੈਦਾਨ 'ਤੇ ਮੁਕਾਬਲਾ ਕਰ ਰਹੇ ਹਨ ਪਰ ਦੋਵੇਂ ਦੇਸ਼ ਮਿਲ ਕੇ ਇਕ ਬਿਹਤਰ ਦੁਨੀਆ ਦਾ ਨਿਰਮਾਣ ਕਰ ਰਹੇ ਹਨ। ਆਸਟ੍ਰੇਲੀਆਈ ਪ੍ਰਧਾਨ ਮੰਤਰੀ ਨੇ ਅੱਜ ਸਵੇਰੇ ਰਾਸ਼ਟਰਪਤੀ ਭਵਨ ਵਿਚ ਰਸਮੀ ਸਵਾਗਤ ਦੇ ਬਾਅਦ ਇਹ ਬਿਆਨ ਦਿੱਤਾ। ਅਲਬਾਨੀਜ਼ ਅਹਿਮਦਾਬਾਦ ਅਤੇ ਮੁੰਬਈ ਯਾਤਰਾ ਦੇ ਬਾਅਦ ਵੀਰਵਾਰ ਸ਼ਾਮ ਦਿੱਲੀ ਪੁੱਜੇ।

ਉਨ੍ਹਾਂ ਕਿਹਾ ਕਿ ਆਸਟ੍ਰੇਲੀਆ ਅਤੇ ਭਾਰਤ ਬਹੁਤ ਚੰਗੇ ਦੋਸਤ ਹਨ, ਅਸੀਂ ਸਾਂਝੇਦਾਰ ਹਾਂ ਅਤੇ ਇਸ ਸਾਂਝੇਦਾਰੀ ਨੂੰ ਹਰ ਦਿਨ ਹੋਰ ਮਜ਼ਬੂਤ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਭਾਵੇਂ ਹੀ ਅਸੀਂ ਵਿਸ਼ਵ ਦੀ ਸਰਵਸ੍ਰੇਸ਼ਠ ਟੀਮ ਬਣਨ ਲਈ ਕ੍ਰਿਕਟ ਦੇ ਮੈਦਾਨ 'ਤੇ ਮੁਕਾਬਲਾ ਕਰ ਰਹੇ ਹਾਂ ਪਰ ਦੋਵੇਂ ਦੇਸ਼ ਮਿਲ ਕੇ ਇਕ ਬਿਹਤਰ ਦੁਨੀਆ ਦਾ ਨਿਰਮਾਣ ਕਰ ਰਹੇ ਹਨ। ਅਲਬਾਨੀਜ਼ ਨੇ ਰਾਜਘਾਟ ਪਹੁੰਚ ਕੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਵੀ ਦਿੱਤੀ। ਪ੍ਰਧਾਨ ਮੰਤਰੀ ਮੋਦੀ ਅਤੇ ਅਲਬਾਨੀਜ਼ ਦੇ ਵਪਾਰ ਅਤੇ ਨਿਵੇਸ਼, ਰੱਖਿਆ ਅਤੇ ਮਹੱਤਵਪੂਰਨ ਖਣਿਜਾਂ ਦੇ ਖੇਤਰਾਂ ਵਿਚ ਸਮੁੱਚੇ ਦੁਵੱਲੇ ਸਬੰਧਾਂ ਨੂੰ ਉਤਸ਼ਾਹਿਤ ਕਰਨ 'ਤੇ ਵਿਆਪਕ ਚਰਚਾ ਕਰਨ ਦੀ ਉਮੀਦ ਹੈ।

ਮਾਮਲੇ ਦੀ ਜਾਣਕਾਰੀ ਰੱਖਣ ਵਾਲੇ ਲੋਕਾਂ ਨੇ ਦੱਸਿਆ ਕਿ ਖੇਤਰ ਵਿਚ ਚੀਨ ਦੀ ਵਧਦੀ ਫ਼ੌਜੀ ਹਮਲਾਵਰਤਾ ਨੂੰ ਲੈ ਕੇ ਉਭਰਦੀਆਂ ਚੁਣੌਤੀਆਂ ਦਰਮਿਆਨ ਦੋਵੇਂ ਨੇਤਾ ਹਿੰਦ-ਪ੍ਰਸ਼ਾਂਤ ਖੇਤਰ ਵਿਚ ਸਥਿਤੀ ਦੀ ਸਮੀਖਿਆ ਵੀ ਕਰ ਸਕਦੇ ਹਨ। ਆਪਣੀ ਭਾਰਤ ਯਾਤਰਾ ਤੋਂ ਕੁੱਝ ਦਿਨ ਪਹਿਲਾਂ ਅਲਬਾਨੀਜ਼ ਨੇ ਕਿਹਾ ਸੀ ਕਿ ਭਾਰਤ-ਆਸਟ੍ਰੇਲੀਆ ਵਿਚਕਾਰ ਮਜ਼ਬੂਤ ਸਾਂਝੇਦਾਰੀ ਖੇਤਰੀ ਸਥਿਰਤਾ ਲਈ ਬਿਹਤਰ ਹੈ। ਪਿਛਲੇ ਸਾਲ ਮਈ ਵਿਚ ਪ੍ਰਧਾਨ ਮੰਤਰੀ ਬਣਨ ਦੇ ਬਾਅਦ ਇਹ ਉਨ੍ਹਾਂ ਦੇ ਪਹਿਲੀ ਭਾਰਤ ਯਾਤਰਾ ਹੈ। ਇਸ ਤੋਂ ਪਹਿਲਾਂ 2017 ਵਿਚ ਤਤਕਾਲੀ ਆਸਟ੍ਰੇਲੀਆਈ ਪ੍ਰਧਾਨ ਮੰਤਰੀ ਨੇ ਭਾਰਤ ਦਾ ਦੌਰਾ ਕੀਤਾ ਸੀ।


cherry

Content Editor

Related News