ਅੱਤਵਾਦ ਖ਼ਿਲਾਫ਼ ਇਕਜੁੱਟ ਹੋ ਕੇ ਲੜਣਗੇ ਭਾਰਤ ਤੇ ਆਸਟ੍ਰੇਲੀਆ, PM ਮੋਦੀ ਤੇ ਅਲਬਨੀਜ਼ ਨੇ ਜਤਾਈ ਸਹਿਮਤੀ

03/11/2023 5:47:38 AM

ਨਵੀਂ ਦਿੱਲੀ (ਭਾਸ਼ਾ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਉਨ੍ਹਾਂ ਦੇ ਆਸਟ੍ਰੇਲੀਆਈ ਹਮਰੁਤਬਾ ਏਂਥਨੀ ਅਲਬਨੀਜ਼ ਨੇ ਸ਼ੁੱਕਰਵਾਰ ਨੂੰ ਵਿਸ਼ਵ ਪੱਧਰ 'ਤੇ ਪਾਬੰਦੀਸ਼ੁਦਾ ਅੱਤਵਾਦੀ ਸੰਗਠਨਾਂ ਖ਼ਿਲਾਫ਼ ਠੋਸ ਕਾਰਵਾਈ ਕਰਨ ਤੇ ਅੱਤਵਾਦ ਖ਼ਿਲਾਫ਼ ਸਾਂਝੀ ਲੜਾਈ ਲੜਣ ਵਿਚ ਸਹਿਯੋਗ ਪ੍ਰਦਾਨ ਕਰਨ ਦੀ ਵਚਨਬੱਧਤਾ ਜਤਾਈ। 

ਇਹ ਖ਼ਬਰ ਵੀ ਪੜ੍ਹੋ - ਸਰਹੱਦ ਟੱਪ ਪੰਜਾਬ ਆ ਵੜਿਆ ਇਕ ਹੋਰ ਪਾਕਿਸਤਾਨੀ, BSF ਨੇ 2 ਦਿਨਾਂ 'ਚ ਫੜਿਆ ਤੀਜਾ ਘੁਸਪੈਠੀਆ

ਪਹਿਲੇ ਸਲਾਨਾ ਭਾਰਤ-ਆਸਟ੍ਰੇਲੀਆ ਸਿਖਰ ਸੰਮੇਲਨ ਵਿਚ ਦੋਵਾਂ ਦੇਸ਼ਾਂ ਦੇ ਪ੍ਰਧਾਨ ਮੰਤਰੀਆਂ ਵਿਚਾਲੇ ਹੋਈ ਵਿਆਪਕ ਵਾਰਤਾ ਦੌਰਾਨ ਵਿਸ਼ਵ ਪੱਧਰ 'ਤੇ ਅੱਤਵਾਦ ਨਾਲ ਨਜਿੱਠਣ ਦੇ ਤਰੀਕਿਆਂ 'ਤੇ ਪ੍ਰਮੁੱਖਤਾ ਨਾਲ ਚਰਚਾ ਹੋਈ। ਇਕ ਸਾਂਝੇ ਬਿਆਨ ਵਿਚਾ ਕਿਹਾ ਗਿਆ ਹੈ ਕਿ ਮੋਦੀ ਤੇ ਅਲਬਨੀਜ਼ ਨੇ ਅੱਤਵਾਦ ਦੇ ਸਾਰੇ ਰੂਪਾਂ ਦੀ ਸਖ਼ਤ ਨਿਖੇਧੀ ਕਰਦਿਆਂ ਵਿਆਪਕ ਤੇ ਨਿਰੰਤਰ ਤਰੀਕੇ ਨਾਲ ਅੱਤਵਾਦ ਨਾਲ ਨਜਿੱਠਣ ਲਈ ਕੌਮਾਂਤਰੀ ਸਹਿਯੋਗ ਨੂੰ ਮਜ਼ਬੂਤ ਬਣਾਉਣ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਅੱਤਵਾਦ ਨੂੰ ਬੜ੍ਹਾਵਾ ਦੇਣ, ਸਮਰਥਣ ਦੇਣ ਤੇ ਵਿੱਤੀ ਸਹਾਇਤਾ ਪਹੁੰਚਾਉਣ ਜਾਂ ਅੱਤਵਾਦੀਆਂ ਤੇ ਅੱਤਵਾਦੀ ਸਮੂਹਾਂ ਨੂੰ ਪਨਾਹ ਦੇਣ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਲੋੜ 'ਤੇ ਵੀ ਜ਼ੋਰ ਦਿੱਤਾ। 

ਇਹ ਖ਼ਬਰ ਵੀ ਪੜ੍ਹੋ - Legends League : ਗੰਭੀਰ ਦਾ ਅਰਧ-ਸੈਂਕੜਾ ਗਿਆ ਬੇਕਾਰ, ਏਸ਼ੀਆ ਲਾਇਨਜ਼ ਤੋਂ ਹਾਰੇ ਇੰਡੀਆ ਮਹਾਰਾਜਾ

ਸਾਂਝੇ ਬਿਆਨ ਵਿਚ ਉਨ੍ਹਾਂ ਨੇ ਸਾਰੇ ਦੇਸ਼ਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਅੱਤਵਾਦੀਆਂ ਦੇ ਸੁਰੱਖਿਅਤ ਪਨਾਹਗਾਹ ਤੇ ਬੁਨਿਆਦੀ ਢਾਂਚੇ ਨੂੰ ਖ਼ਤਮ ਕਰਨ, ਅੱਤਵਾਦੀ ਨੈੱਟਵਰਕ ਤੇ ਉਨ੍ਹਾਂ ਨੂੰ ਵਿੱਤੀ ਮਦਦ ਪਹੁੰਚਾਉਣ ਦੇ ਰਸਤਿਆਂ ਨੂੰ ਬੰਦ ਕਰਨ, ਅੱਤਵਾਦੀਆਂ ਦੀ ਵਰਤੋਂ ਤੇ ਸਰਹੱਦ 'ਤੇ ਉਨ੍ਹਾਂ ਦੀ ਆਵਾਜਾਈ ਰੋਕਣ ਲਈ ਮਿਲ ਕੇ ਕੰਮ ਕਰਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


Anmol Tagra

Content Editor

Related News