ਭਾਰਤ ਤੇ ਇਜ਼ਰਾਈਲ ਇਕੱਠੇ ਦੁਨੀਆ ''ਚ ਬਹੁਤ ਕੁਝ ਚੰਗਾ ਕਰ ਸਕਦੇ ਹਨ : ਬੇਨੇਟ

Friday, May 06, 2022 - 01:59 AM (IST)

ਯੇਰੂਸ਼ੇਲਮ-ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨਫਤਾਲੀ ਬੇਨੇਟ ਨੇ ਵੀਰਵਾਰ ਨੂੰ ਆਪਣੇ ਭਾਰਤੀ ਹਮਰੁਤਬਾ ਨਰਿੰਦਰ ਮੋਦੀ ਨੂੰ ਇਜ਼ਰਾਈਲ ਦੇ ਸੁਤੰਤਰਤਾ ਦਿਵਸ 'ਤੇ ਵਧਾਈ ਦੇਣ ਲਈ ਧੰਨਵਾਦ ਕੀਤਾ ਅਤੇ ਕਿਹਾ ਕਿ ਯਹੂਦੀ ਰਾਸ਼ਟਰ ਨਵੀਂ ਦਿੱਲੀ ਨਾਲ 'ਆਪਣੀ ਦੋਸਤੀ ਦੀ ਸਹਾਰਨਾ ਕਰਦਾ ਹੈ' ਅਤੇ ਦੋਵੇਂ ਦੇਸ਼ ਇਕੱਠੇ ਮਿਲ ਕੇ ਇਸ ਦੁਨੀਆ 'ਚ ਬਹੁਤ ਕੁਝ ਚੰਗਾ ਕਰ ਸਕਦੇ ਹਨ। ਪ੍ਰਧਾਨ ਮੰਤਰੀ ਮੋਦੀ ਨੇ ਵੀਰਵਾਰ ਨੂੰ ਇਜ਼ਰਾਈਲ ਦੇ ਨਿਵਾਸੀਆਂ ਨੂੰ ਉਨ੍ਹਾਂ ਦੇ ਸੁਤੰਤਰਤਾ ਦਿਵਸ 'ਤੇ ਵਧਾਈ ਦਿੱਤੀ ਅਤੇ ਉਮੀਦ ਜ਼ਾਹਰ ਕੀਤੀ ਕਿ ਦੋਵੇਂ ਦੇਸ਼ ਆਉਣ ਵਾਲੇ ਸਾਲਾ 'ਚ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ।

ਇਹ ਵੀ ਪੜ੍ਹੋ :- ਹੁਣ ਸ਼ਹਿਰ 'ਚ ਸਵੇਰੇ 6 ਤੋਂ ਰਾਤ 10 ਵਜੇ ਤੱਕ ਨਹੀਂ ਦਾਖਲ ਹੋ ਸਕਣਗੇ ਇਹ ਵਾਹਨ

ਉਨ੍ਹਾਂ ਨੇ ਇਜ਼ਰਾਈਲ ਦੇ ਸੁਤੰਤਰਤਾ ਦਿਵਸ ਦੀ 74ਵੀਂ ਵਰ੍ਹੇਗੰਢ 'ਤੇ ਆਪਣੇ ਟਵਿਟਰ ਹੈਂਡਲ 'ਤੇ ਸਾਂਝੀ ਕੀਤੀ ਗਈ ਇਕ ਵੀਡੀਓ ਸੰਦੇਸ਼ 'ਚ ਇਹ ਟਿੱਪਣੀ ਕੀਤੀ। ਮੋਦੀ ਦੀ ਵਧਾਈ ਦੇ ਸੰਦੇਸ਼ ਦਾ ਜਵਾਬ ਦਿੰਦੇ ਹੋਏ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੇਨੇਟ ਨੇ ਇਕ ਟਵੀਟ 'ਚ ਕਿਹਾ, 'ਮੇਰੇ ਪਿਆਰੇ ਦੋਸਤ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੁਹਾਡੀਆਂ ਸ਼ੁਭਕਾਮਨਾਵਾਂ ਲਈ ਧੰਨਵਾਦ। ਇਜ਼ਰਾਈਲ ਭਾਰਤ ਨਾਲ ਆਪਣੀ ਦੋਸਤੀ ਨੂੰ ਬਹੁਤ ਮਹੱਤਵ ਦਿੰਦਾ ਹੈ। ਨਾਲ ਹੀ ਸਾਡੇ ਕੋਲ ਇਸ ਦੁਨੀਆ 'ਚ ਬਹੁਤ ਕੁਝ ਚੰਗਾ ਕਰਨ ਦੀ ਸ਼ਕਤੀ ਹੈ।

ਇਹ ਵੀ ਪੜ੍ਹੋ :- ਪੰਜਾਬੀ ਨੌਜਵਾਨ ਦਾ UAE ’ਚ ਕਤਲ, ਸਾਥੀ ਜ਼ਖਮੀ

ਨੋਟ - ਇਸ ਖਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


Karan Kumar

Content Editor

Related News