ਡੋਨਾਲਡ ਟਰੰਪ ਨੇ ਕਿਹਾ; ਭਾਰਤ ਸ਼ਾਨਦਾਰ ਦੇਸ਼, ਪੂਰੀ ਦੁਨੀਆ PM ਮੋਦੀ ਨੂੰ ਕਰਦੀ ਹੈ ਪਿਆਰ
Friday, Nov 08, 2024 - 03:20 PM (IST)
ਵਾਸ਼ਿੰਗਟਨ/ਨਵੀਂ ਦਿੱਲੀ (ਏਜੰਸੀ)- ਅਮਰੀਕਾ ਦੇ ਨਵੇਂ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਭਾਰਤ ਨੂੰ ਸ਼ਾਨਦਾਰ ਦੇਸ਼ ਅਤੇ ਭਾਰਤੀ ਪ੍ਰਧਾਨ ਮੰਤਰੀ ਨੂੰ ਸ਼ਾਨਦਾਰ ਵਿਅਕਤੀ ਦੱਸਿਆ ਹੈ। ਅਮਰੀਕਾ ’ਚ ਚੋਣ ਨਤੀਜਿਆਂ ਤੋਂ ਬਾਅਦ ਪੀ. ਐੱਮ. ਮੋਦੀ ਨੇ ਟਰੰਪ ਨਾਲ ਫੋਨ ’ਤੇ ਗੱਲਬਾਤ ਕੀਤੀ ਸੀ ਤੇ ਉਨ੍ਹਾਂ ਨੂੰ ਵਧਾਈ ਦਿੱਤੀ ਸੀ।
ਇਹ ਵੀ ਪੜ੍ਹੋ: ਡੌਂਕੀ ਲਗਾ ਅਮਰੀਕਾ ਜਾਣ ਵਾਲਿਆਂ ਲਈ ਅਹਿਮ ਖ਼ਬਰ, ਟਰੰਪ ਕਰਨਗੇ ਇਸ ਕਾਨੂੰਨ ਦੀ ਵਰਤੋਂ
ਸੂਤਰਾਂ ਮੁਤਾਬਕ ਗੱਲਬਾਤ ਦੌਰਾਨ ਟਰੰਪ ਨੇ ਮੋਦੀ ਨੂੰ ਕਿਹਾ ਕਿ ਉਹ ਉਨ੍ਹਾਂ ਨੂੰ ਅਤੇ ਭਾਰਤ ਨੂੰ ਸੱਚਾ ਦੋਸਤ ਮੰਨਦੇ ਹਨ। ਟਰੰਪ ਨੇ ਇਹ ਵੀ ਕਿਹਾ ਕਿ ਮੋਦੀ ਉਨ੍ਹਾਂ ਪਹਿਲੇ ਵਿਸ਼ਵ ਨੇਤਾਵਾਂ 'ਚੋਂ ਇਕ ਹਨ, ਜਿਨ੍ਹਾਂ ਨਾਲ ਉਨ੍ਹਾਂ ਨੇ ਆਪਣੀ ਜਿੱਤ ਤੋਂ ਬਾਅਦ ਗੱਲ ਕੀਤੀ। ਸੂਤਰਾਂ ਮੁਤਾਬਕ ਟਰੰਪ ਨੇ ਕਿਹਾ, "ਪੂਰੀ ਦੁਨੀਆ ਪ੍ਰਧਾਨ ਮੰਤਰੀ ਮੋਦੀ ਨੂੰ ਪਿਆਰ ਕਰਦੀ ਹੈ। ਭਾਰਤ ਇੱਕ ਸ਼ਾਨਦਾਰ ਦੇਸ਼ ਹੈ ਅਤੇ ਪ੍ਰਧਾਨ ਮੰਤਰੀ ਮੋਦੀ ਇੱਕ ਸ਼ਾਨਦਾਰ ਵਿਅਕਤੀ ਹਨ।"
ਇਹ ਵੀ ਪੜ੍ਹੋ: ਟਰੰਪ ਸਰਕਾਰ ’ਚ ਭਾਰਤਵੰਸ਼ੀ ਕਸ਼ਯਪ ਪਟੇਲ ਬਣ ਸਕਦੇ ਹਨ CIA ਚੀਫ
ਗੱਲਬਾਤ ਦੌਰਾਨ, "ਦੋਵਾਂ ਨੇਤਾਵਾਂ ਨੇ ਵਿਸ਼ਵ ਸ਼ਾਂਤੀ ਲਈ ਮਿਲ ਕੇ ਕੰਮ ਕਰਨ ਦਾ ਸੰਕਲਪ ਲਿਆ।" ਇਸ ਤੋਂ ਪਹਿਲਾਂ, ਮੋਦੀ ਨੇ ਟਰੰਪ ਦੀ ਜਿੱਤ ਨੂੰ "ਇਤਿਹਾਸਕ" ਦੱਸਿਆ ਅਤੇ ਵਿਸ਼ਵ ਸ਼ਾਂਤੀ, ਸਥਿਰਤਾ ਅਤੇ ਖੁਸ਼ਹਾਲੀ ਨੂੰ ਉਤਸ਼ਾਹਿਤ ਕਰਨ ਲਈ ਮਿਲ ਕੇ ਕੰਮ ਕਰਨ ਦੀ ਸੱਦਾ ਦਿੱਤਾ।
ਇਹ ਵੀ ਪੜ੍ਹੋ: ਡੋਨਾਲਡ ਟਰੰਪ ਦੀ ਜਿੱਤ ਨਾਲ ਕਿਸ ਵਿਸ਼ਵ ਨੇਤਾ ਦਾ ਵਧੇਗਾ ‘ਦਬਦਬਾ’ ਤਾਂ ਕਿਸ ਲਈ ‘ਖਤਰਾ’
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8