ਭਾਰਤ ਅਤੇ ਯੂਕ੍ਰੇਨ ਨੇ ਚਾਰ ਸਮਝੌਤਿਆਂ 'ਤੇ ਕੀਤੇ ਦਸਤਖ਼ਤ

Friday, Aug 23, 2024 - 05:57 PM (IST)

ਭਾਰਤ ਅਤੇ ਯੂਕ੍ਰੇਨ ਨੇ ਚਾਰ ਸਮਝੌਤਿਆਂ 'ਤੇ ਕੀਤੇ ਦਸਤਖ਼ਤ

ਕੀਵ, (ਭਾਸ਼ਾ)    ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਵਿਚਾਲੇ ਗੱਲਬਾਤ ਤੋਂ ਬਾਅਦ ਭਾਰਤ ਅਤੇ ਯੂਕ੍ਰੇਨ ਨੇ ਸ਼ੁੱਕਰਵਾਰ ਨੂੰ ਚਾਰ ਸਮਝੌਤਿਆਂ 'ਤੇ ਦਸਤਖ਼ਤ ਕੀਤੇ। ਅਧਿਕਾਰੀਆਂ ਨੇ ਕਿਹਾ ਕਿ ਇਹ ਸਮਝੌਤੇ ਖੇਤੀਬਾੜੀ, ਭੋਜਨ ਉਦਯੋਗ, ਦਵਾਈ, ਸੱਭਿਆਚਾਰ ਅਤੇ ਮਾਨਵਤਾਵਾਦੀ ਸਹਾਇਤਾ ਦੇ ਖੇਤਰਾਂ ਵਿੱਚ ਸਹਿਯੋਗ ਨੂੰ ਯਕੀਨੀ ਬਣਾਉਣਗੇ। 

ਪੜ੍ਹੋ ਇਹ ਅਹਿਮ ਖ਼ਬਰ- ਭਾਰਤੀ-ਅਮਰੀਕੀਆਂ ਨੇ ਕਮਲਾ ਹੈਰਿਸ ਦੀ ਮੁਹਿੰਮ ਲਈ ਲਾਂਚ ਕੀਤੀ ਵੈੱਬਸਾਈਟ 

ਇਸ ਤੋਂ ਪਹਿਲਾਂ ਮੋਦੀ ਨੇ ਯੂਕ੍ਰੇਨ ਦੀ ਰਾਜਧਾਨੀ ਕੀਵ ਦਾ ਇਤਿਹਾਸਕ ਦੌਰਾ ਸ਼ੁਰੂ ਕੀਤਾ, ਜਿੱਥੇ ਉਨ੍ਹਾਂ ਨੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਗੱਲਬਾਤ ਕੀਤੀ। 1991 ਵਿੱਚ ਯੂਕ੍ਰੇਨ ਨੂੰ ਆਜ਼ਾਦੀ ਮਿਲਣ ਤੋਂ ਬਾਅਦ ਭਾਰਤੀ ਪ੍ਰਧਾਨ ਮੰਤਰੀ ਦੀ ਇਹ ਪਹਿਲੀ ਯੂਕ੍ਰੇਨ ਯਾਤਰਾ ਹੈ ਅਤੇ ਉਨ੍ਹਾਂ ਦੀ ਇਹ ਯਾਤਰਾ ਰੂਸ ਦੇ ਪੱਛਮੀ ਕੁਰਸਕ ਖੇਤਰ ਵਿੱਚ ਕੀਵ ਦੇ ਤਾਜ਼ਾ ਫੌਜੀ ਹਮਲੇ ਦੇ ਦੌਰਾਨ ਹੋਈ 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News