ਭਾਰਤ ਨੇ 2.23 ਲੱਖ ਕਰੋੜ ਰੁਪਏ ਦੀ ਰੱਖਿਆ ਖਰੀਦ ਪ੍ਰਾਜੈਕਟਾਂ ਨੂੰ ਦਿੱਤੀ ਮਨਜ਼ੂਰੀ

Friday, Dec 01, 2023 - 10:19 AM (IST)

ਭਾਰਤ ਨੇ 2.23 ਲੱਖ ਕਰੋੜ ਰੁਪਏ ਦੀ ਰੱਖਿਆ ਖਰੀਦ ਪ੍ਰਾਜੈਕਟਾਂ ਨੂੰ ਦਿੱਤੀ ਮਨਜ਼ੂਰੀ

ਨਵੀਂ ਦਿੱਲੀ (ਵਾਰਤਾ)- ਸਰਕਾਰ ਨੇ ਰੱਖਿਆ ਖੇਤਰ 'ਚ ਆਤਮਨਿਰਭਰਤਾ ਹਾਸਲ ਕਰਨ ਅਤੇ ਹਥਿਆਰਬੰਦ ਸੈਨਾਵਾਂ ਦੇ ਆਧੁਨਿਕੀਕਰਨ ਦੀ ਦਿਸ਼ਾ 'ਚ ਵੱਡਾ ਕਦਮ ਚੁੱਕਦੇ ਹੋਏ 2.23 ਲੱਖ ਕਰੋੜ ਰੁਪਏ ਦੇ ਰੱਖਿਆ ਸੌਦਿਆਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਨ੍ਹਾਂ 'ਚ ਹਵਾਈ ਫ਼ੌਜ ਲਈ ਜਨਤਕ ਖੇਤਰ ਦੇ ਉਪਕ੍ਰਮ ਹਿੰਦੁਸਤਾਨ ਐਰੋਨਾਟਿਕਸ ਲਿਮਟਿਡ ਤੋਂ ਹਲਕੇ ਲੜਾਕੂ ਜਹਾਜ਼, ਹਲਕੇ ਲੜਾਕੂ ਹੈਲੀਕਾਪਟਰ ਤੋਂ ਇਲਾਵਾ ਜਲ ਸੈਨਾ ਲਈ ਜੰਗੀ ਬੇੜਾ ਵਿਰੋਧੀ ਮਿਜ਼ਾਈਲਾਂ ਅਤੇ ਤੋਪਾਂ ਦੀ ਖਰੀਦ ਦੇ ਪ੍ਰਸਤਾਵ ਸ਼ਾਮਲ ਹਨ।

ਇਹ ਵੀ ਪੜ੍ਹੋ : EC ਦੀ ਰਿਪੋਰਟ 'ਚ ਖ਼ੁਲਾਸਾ, ਭਾਜਪਾ ਨੂੰ ਵਿੱਤੀ ਸਾਲ 2022-23 ਵਿਚ 720 ਕਰੋੜ ਰੁਪਏ ਦਾ ਮਿਲਿਆ ਚੰਦਾ

ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਪ੍ਰਧਾਨਗੀ 'ਚ ਵੀਰਵਾਰ ਨੂੰ ਹੋਈ ਰੱਖਿਆ ਖਰੀਦ ਪ੍ਰੀਸ਼ਦ ਦੀ ਬੈਠਕ 'ਚ ਇਸ ਨਾਲ ਸੰਬੰਧਤ ਖਰੀਦ ਪ੍ਰਸਤਾਵਾਂ ਨੂੰ ਮਨਜ਼ੂਰੀ ਦਿੱਤੀ ਗਈ। ਰੱਖਿਆ ਮੰਤਰਾਲਾ ਅਨੁਸਾਰ ਇਨ੍ਹਾਂ ਪ੍ਰਸਤਾਵਾਂ ਨੂੰ ਜ਼ਰੂਰਤ ਦੇ ਆਧਾਰ 'ਤੇ ਖਰੀਦ ਦੀ ਮਨਜ਼ੂਰੀ ਦਿੱਤੀ ਗਈ ਹੈ ਅਤੇ ਇਨ੍ਹਾਂ 'ਚੋਂ 2.20 ਲੱਖ ਕਰੋੜ ਰੁਪਏ ਦੀ ਖਰੀਦ ਘਰੇਲੂ ਉਦਯੋਗਾਂ ਨਾਲ ਕੀਤੀ ਜਾਵੇਗੀ। ਇਸ ਨਾਲ ਰੱਖਿਆ ਖੇਤਰ 'ਚ ਆਤਮਨਿਰਭਰਤਾ ਕਰਨ ਦੇ ਟੀਚੇ ਨੂੰ ਹਾਸਲ ਕਰਨ 'ਚ ਮਦਦ ਮਿਲੇਗੀ। ਇਨ੍ਹਾਂ 'ਚ ਹਲਕੇ ਲੜਾਕੂ ਜਹਾਜ਼, ਹਲਕੇ ਲੜਾਕੂ ਹੈਲੀਕਾਪਟਰ, ਜੰਗੀ ਬੇੜੇ ਵਿਰੋਧੀ ਮਿਜ਼ਾਈਲਾਂ ਅਤੇ ਤੋਪਾਂ ਦੀ ਖਰੀਦ ਦੇ ਪ੍ਰਸਤਾਵ ਸ਼ਾਮਲ ਹਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

DIsha

Content Editor

Related News