ਕੇਜਰੀਵਾਲ ਨੇ ਅਮਰੀਕੀ ਰਾਜਦੂਤ ਨਾਲ ਕੀਤੀ ਮੁਲਾਕਾਤ
Thursday, Mar 12, 2020 - 03:50 PM (IST)

ਨਵੀਂ ਦਿੱਲੀ— ਭਾਰਤ 'ਚ ਅਮਰੀਕਾ ਦੇ ਰਾਜਦੂਤ ਕੇਨੇਥ ਜਸਟਰ ਅਤੇ ਮਿਸ਼ਨ ਦੇ ਉੱਪ ਪ੍ਰਮੁੱਖ ਏਡਗਰਡ ਕਗਾਨ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਵੀਰਵਾਰ ਨੂੰ ਮੁਲਾਕਾਤ ਕੀਤੀ ਅਤੇ ਆਪਸੀ ਸਹਿਯੋਗ ਨਾਲ ਕਈ ਮੁੱਦਿਆਂ 'ਤੇ ਚਰਚਾ ਕੀਤੀ। ਦਿੱਲੀ ਸਕੱਤਰੇਤ 'ਚ ਹੋਈ ਇਸ ਮੁਲਾਕਾਤ 'ਚ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੀ ਮੌਜੂਦ ਸਨ।
ਮੁਲਾਕਾਤ ਤੋਂ ਬਾਅਦ ਕੇਜਰੀਵਾਲ ਨੇ ਟਵੀਟ ਕੀਤਾ,''ਭਾਰਤ 'ਚ ਅਮਰੀਕਾ ਦੇ ਰਾਜਦੂਤ ਸ਼੍ਰੀਮਾਨ ਕੇਨ ਜਸਟਰ ਅਤੇ ਮਿਸ਼ਨ ਦੇ ਉੱਪ ਮੁਖੀ ਏਡਗਰਡ ਕਗਾਨ ਨਾਲ ਮੁਲਾਕਾਤ ਕਰ ਕੇ ਖੁਸ਼ੀ ਹੋਈ। ਆਪਸੀ ਸਹਿਯੋਗ ਵਧਾਉਣ ਲਈ ਕਈ ਮੁੱਦਿਆਂ 'ਤੇ ਚਰਚਾ ਹੋਈ, ਜਿਸ 'ਚ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਪਤਨੀ ਮੇਲਾਨੀਆ ਟਰੰਪ ਦੀ ਦਿੱਲੀ ਦੇ ਸਕੂਲ ਦੀ ਯਾਤਰਾ ਵੀ ਸ਼ਾਮਲ ਹੈ।''