ਭਾਰਤ-ਆਸਟ੍ਰੇਲੀਆ ਸਬੰਧ ਪਹਿਲਾਂ ਕਦੇ ਇੰਨੇ ਮਜ਼ਬੂਤ ਨਹੀਂ ਰਹੇ : ਅਲਬਾਨੀਜ਼

Sunday, Jul 05, 2026 - 04:17 PM (IST)

ਭਾਰਤ-ਆਸਟ੍ਰੇਲੀਆ ਸਬੰਧ ਪਹਿਲਾਂ ਕਦੇ ਇੰਨੇ ਮਜ਼ਬੂਤ ਨਹੀਂ ਰਹੇ : ਅਲਬਾਨੀਜ਼

ਕੈਨਬਰਾ(ਏਜੰਸੀ)-ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੇ ਸ਼ਨੀਵਾਰ ਨੂੰ ਦੱਸਿਆ ਕਿ ਉਨ੍ਹਾਂ ਦੇ ਭਾਰਤੀ ਹਮਰੁਤਬਾ ਨਰਿੰਦਰ ਮੋਦੀ ਅਗਲੇ ਹਫ਼ਤੇ ਆਸਟ੍ਰੇਲੀਆ ਦਾ ਦੌਰਾ ਕਰਨਗੇ। ਉਨ੍ਹਾਂ ਕਿਹਾ ਕਿ ਦੋਵਾਂ ਦੇਸ਼ਾਂ ਵਿਚਾਲੇ ਸਬੰਧ ‘ਪਹਿਲਾਂ ਕਦੇ ਇੰਨੇ ਮਜ਼ਬੂਤ ਨਹੀਂ ਰਹੇ।’

ਅਲਬਾਨੀਜ਼ ਨੇ ਇਕ ਬਿਆਨ ’ਚ ਕਿਹਾ, ‘‘ਮੈਂ ਨੇਤਾਵਾਂ ਦੇ ਸਾਲਾਨਾ ਸਿਖਰ ਸੰਮੇਲਨ ਲਈ ਆਪਣੇ ਮਿੱਤਰ ਪ੍ਰਧਾਨ ਮੰਤਰੀ ਮੋਦੀ ਦਾ ਆਸਟ੍ਰੇਲੀਆ ਵਿਚ ਸੁਆਗਤ ਕਰਨ ਨੂੰ ਲੈ ਕੇ ਸਨਮਾਨਿਤ ਮਹਿਸੂਸ ਕਰ ਰਿਹਾ ਹਾਂ।’’ ਮੋਦੀ 8 ਤੋਂ 10 ਜੁਲਾਈ ਤੱਕ ਮੈਲਬੌਰਨ ਦਾ ਦੌਰਾ ਕਰਨਗੇ। ਉਹ 3 ਦੇਸ਼ਾਂ ਦੀ ਯਾਤਰਾ ਦੇ ਦੂਜੇ ਪੜਾਅ ਤਹਿਤ ਆਸਟ੍ਰੇਲੀਆ ਆਉਣਗੇ। ਮੋਦੀ ਦੀ ਵਿਦੇਸ਼ ਯਾਤਰਾ 6 ਜੁਲਾਈ ਨੂੰ ਇੰਡੋਨੇਸ਼ੀਆ ਤੋਂ ਸ਼ੁਰੂ ਹੋਵੇਗੀ ਅਤੇ 11 ਜੁਲਾਈ ਨੂੰ ਨਿਊਜ਼ੀਲੈਂਡ ਵਿਚ ਖ਼ਤਮ ਹੋਵੇਗੀ। ਅਲਬਾਨੀਜ਼ ਨੇ ਕਿਹਾ ਕਿ ਆਸਟ੍ਰੇਲੀਆ-ਭਾਰਤ ਸਬੰਧ ਪਹਿਲਾਂ ਕਦੇ ਇੰਨੇ ਮਹੱਤਵਪੂਰਨ ਨਹੀਂ ਰਹੇ ਅਤੇ ਸਾਡੀ ਭਾਈਵਾਲੀ ਹਿੰਦ-ਪ੍ਰਸ਼ਾਂਤ ਖੇਤਰ ਵਿਚ ਸ਼ਾਂਤੀ, ਸਥਿਰਤਾ ਤੇ ਖੁਸ਼ਹਾਲੀ ਨੂੰ ਉਤਸ਼ਾਹ ਦਿੰਦੀ ਰਹੀ ਹੈ।

ਪੜ੍ਹੋ ਇਹ ਅਹਿਮ ਖ਼ਬਰ- ਇਟਲੀ 'ਚ ਪੰਜਾਬੀ ਮੂਲ ਦੇ ਹੋਣਹਾਰ ਵਿਦਿਆਰਥੀ ਜਸਮੀਤ ਪਾਲ "ਜੋਬਨ" ਨੇ ਰਚਿਆ ਇਤਿਹਾਸ

ਅਲਬਾਨੀਜ਼ ਦੇ ਦਫ਼ਤਰ ਨੇ ਕਿਹਾ ਕਿ ਵਪਾਰ, ਰੱਖਿਆ ਅਤੇ ਸੁਰੱਖਿਆ ਤੇ ਤਕਨਾਲੋਜੀ ਦੇ ਖੇਤਰ ਵਿਚ ਸਹਿਯੋਗ ਨਾਲ ਦੋਵਾਂ ਦੇਸ਼ਾਂ ਨੂੰ ਫ਼ਾਇਦਾ ਹੋ ਰਿਹਾ ਹੈ। ਅਲਬਾਨੀਜ਼ ਅਤੇ ਮੋਦੀ ਦੀ ਆਖਰੀ ਮੁਲਾਕਾਤ 2025 ਵਿਚ ਜੋਹਾਨਸਬਰਗ ਵਿਚ ਜੀ-20 ਸਿਖਰ ਸੰਮੇਲਨ ਦੌਰਾਨ ਹੋਈ ਸੀ। ਬਿਆਨ ਵਿਚ ਕਿਹਾ ਗਿਆ ਹੈ ਕਿ ਦੁਨੀਆ ਦੀ ਚੌਥੀ ਸਭ ਤੋਂ ਵੱਡੀ ਅਤੇ ਸਭ ਤੋਂ ਤੇਜ਼ੀ ਨਾਲ ਵਧ ਰਹੀ ਅਰਥਵਿਵਸਥਾ ਹੋਣ ਕਰ ਕੇ ਭਾਰਤ, ਆਸਟ੍ਰੇਲੀਆ ਲਈ ਇਕ ਮਹੱਤਵਪੂਰਨ ਆਰਥਿਕ ਭਾਈਵਾਲ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News