ਭਾਰਤ-ਆਸਟ੍ਰੇਲੀਆ ਸਬੰਧ ਹੁਣ ''ਟੀ-20 ਮੋਡ'' ''ਚ : ਪ੍ਰਧਾਨ ਮੰਤਰੀ ਮੋਦੀ

05/24/2023 5:56:19 PM

ਸਿਡਨੀ (ਪੀ. ਟੀ. ਆਈ.)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਤੇਜ਼ੀ ਨਾਲ ਵੱਧ ਰਹੇ ਸਬੰਧਾਂ ਦਾ ਵਰਣਨ ਕਰਨ ਲਈ ਕ੍ਰਿਕਟ ਦੀ ਸਮਾਨਤਾ ਦੀ ਵਰਤੋਂ ਕਰਦੇ ਹੋਏ ਕਿਹਾ ਕਿ ਇਹ ਹੁਣ "ਟੀ-20 ਮੋਡ" ਵਿੱਚ ਦਾਖਲ ਹੋ ਗਿਆ ਹੈ। ਮੋਦੀ ਨੇ ਇਹ ਟਿੱਪਣੀ ਆਪਣੇ ਆਸਟ੍ਰੇਲੀਆਈ ਹਮਰੁਤਬਾ ਐਂਥਨੀ ਅਲਬਨੀਜ਼ ਨਾਲ ਵਿਆਪਕ ਗੱਲਬਾਤ ਤੋਂ ਬਾਅਦ ਕੀਤੀ। ਗੱਲਬਾਤ ਭਾਰਤ-ਆਸਟ੍ਰੇਲੀਆ ਵਿਆਪਕ ਰਣਨੀਤਕ ਭਾਈਵਾਲੀ ਨੂੰ ਹੋਰ ਵਧਾਉਣ 'ਤੇ ਕੇਂਦਰਿਤ ਸੀ। ਉਸਨੇ ਇਸ ਸਾਲ ਦੇ ਅੰਤ ਵਿੱਚ ਭਾਰਤ ਵਿੱਚ ਹੋਣ ਵਾਲੇ ਕ੍ਰਿਕਟ ਵਿਸ਼ਵ ਕੱਪ ਦੇ ਆਯੋਜਨ ਲਈ ਅਲਬਾਨੀਜ਼ ਅਤੇ ਆਸਟ੍ਰੇਲੀਆਈ ਕ੍ਰਿਕਟ ਪ੍ਰਸ਼ੰਸਕਾਂ ਨੂੰ ਭਾਰਤ ਆਉਣ ਦਾ ਸੱਦਾ ਵੀ ਦਿੱਤਾ। ਮੋਦੀ ਨੇ ਕਿਹਾ ਕਿ “ਮੈਂ ਆਪਣੇ ਦੋਸਤ ਪ੍ਰਧਾਨ ਮੰਤਰੀ ਅਲਬਾਨੀਜ਼ ਦੇ ਭਾਰਤ ਦੌਰੇ ਦੇ ਦੋ ਮਹੀਨਿਆਂ ਦੇ ਅੰਦਰ ਆਸਟ੍ਰੇਲੀਆ ਆਇਆ ਹਾਂ। ਪਿਛਲੇ ਇੱਕ ਸਾਲ ਵਿੱਚ ਇਹ ਸਾਡੀ ਛੇਵੀਂ ਮੁਲਾਕਾਤ ਹੈ। ਇਹ ਸਾਡੇ ਵਿਆਪਕ ਸਬੰਧਾਂ ਦੀ ਡੂੰਘਾਈ, ਸਾਡੇ ਵਿਚਾਰਾਂ ਦੀ ਇਕਸਾਰਤਾ ਅਤੇ ਸਾਡੇ ਸਹਿਯੋਗ ਦੀ ਪਰਿਪੱਕਤਾ ਨੂੰ ਦਰਸਾਉਂਦਾ ਹੈ।'' 

ਉਨ੍ਹਾਂ ਕਿਹਾ ਕਿ ''ਜੇਕਰ ਮੈਂ ਕ੍ਰਿਕਟ ਦੀ ਭਾਸ਼ਾ 'ਚ ਕਹਾਂ ਤਾਂ ਸਾਡੇ ਰਿਸ਼ਤੇ 'ਟੀ-20 ਮੋਡ' 'ਚ ਆ ਗਏ ਹਨ। ਅਲਬਾਨੀਜ਼ ਨੇ ਸਲਾਨ ਭਾਰਤ-ਆਸਟ੍ਰੇਲੀਆ ਸਿਖਰ ਸੰਮੇਲਨ ਵਿਚ ਹਿੱਸਾ ਲੈਣ ਲਈ ਭਾਰਤ ਦੀ ਯਾਤਰਾ ਕੀਤੀ ਸੀ। ਮੋਦੀ ਨੇ ਕਿਹਾ ਕਿ ਮੈਂ ਇਸ ਸਾਲ ਕ੍ਰਿਕਟ ਵਿਸ਼ਵ ਕੱਪ ਲਈ ਪ੍ਰਧਾਨ ਮੰਤਰੀ ਅਲਬਾਨੀਜ਼ ਅਤੇ ਸਾਰੇ ਆਸਟ੍ਰੇਲੀਆਈ ਕ੍ਰਿਕਟ ਪ੍ਰਸ਼ੰਸਕਾਂ ਨੂੰ ਭਾਰਤ ਆਉਣ ਦਾ ਸੱਦਾ ਦੇ ਰਿਹਾ ਹਾਂ। ਉਸ ਸਮੇਂ ਕ੍ਰਿਕਟ ਦੇ ਨਾਲ-ਨਾਲ ਤੁਹਾਨੂੰ ਦੀਵਾਲੀ ਦੀ ਚਮਕ ਵੀ ਨਜ਼ਰ ਆਵੇਗੀ।'' ਮੋਦੀ ਨੇ ਆਪਣੇ ਮੀਡੀਆ ਸੰਬੋਧਨ 'ਚ ਕਿਹਾ, ''ਭਾਰਤ-ਆਸਟ੍ਰੇਲੀਆ ਦਾ ਰਿਸ਼ਤਾ ਸਿਰਫ ਸਾਡੇ ਦੋ ਦੇਸ਼ਾਂ ਤੱਕ ਸੀਮਤ ਨਹੀਂ ਹੈ। ਇਹ ਖੇਤਰੀ ਸਥਿਰਤਾ, ਸ਼ਾਂਤੀ ਅਤੇ ਆਲਮੀ ਭਲਾਈ ਨਾਲ ਵੀ ਜੁੜਿਆ ਹੋਇਆ ਹੈ।'' 

ਪੜ੍ਹੋ ਇਹ ਅਹਿਮ ਖ਼ਬਰ-ਆਸਟ੍ਰੇਲੀਆ ਦਾ ਪੰਜਾਬੀਆਂ ਨੂੰ ਝਟਕਾ, ਯੂਨੀਵਰਸਿਟੀਆਂ ਨੇ ਵਿਦਿਆਰਥੀਆਂ ਦੇ ਦਾਖ਼ਲੇ 'ਤੇ ਲਾਈ ਪਾਬੰਦੀ

ਅਲਬਾਨੀਜ਼ ਨੇ ਵੀ ਦੋਵਾਂ ਦੇਸ਼ਾਂ ਵਿਚਾਲੇ ਲਗਾਤਾਰ ਡੂੰਘੇ ਹੁੰਦੇ ਸਬੰਧਾਂ ਬਾਰੇ ਵੀ ਗੱਲ ਕੀਤੀ। ਉਨ੍ਹਾਂ ਕਿਹਾ ਕਿ “ਮੈਂ ਪ੍ਰਧਾਨ ਮੰਤਰੀ ਵਜੋਂ ਆਪਣੇ ਕਾਰਜਕਾਲ ਦੇ ਪਹਿਲੇ ਸਾਲ ਵਿੱਚ ਛੇ ਵਾਰ ਮੋਦੀ ਨੂੰ ਮਿਲਿਆ ਹਾਂ। ਇਹ ਦਰਸਾਉਂਦਾ ਹੈ ਕਿ ਅਸੀਂ ਆਪਣੇ ਦੋਵਾਂ ਦੇਸ਼ਾਂ ਦਰਮਿਆਨ ਸਬੰਧਾਂ ਨੂੰ ਹੋਰ ਡੂੰਘਾ ਕਰਨ ਲਈ ਕਿੰਨਾ ਮਹੱਤਵ ਦਿੰਦੇ ਹਾਂ।” ਅਲਬਾਨੀਜ਼ ਨੇ ਕਿਹਾ ਕਿ “ਭਾਰਤੀ-ਆਸਟ੍ਰੇਲੀਅਨ ਭਾਈਚਾਰੇ ਦੇ ਯੋਗਦਾਨ ਕਾਰਨ ਆਸਟ੍ਰੇਲੀਆ ਇੱਕ ਬਿਹਤਰ ਸਥਾਨ ਹੈ ਅਤੇ ਅਸੀਂ ਆਪਣੇ ਦੇਸ਼ਾਂ ਦਰਮਿਆਨ ਡੂੰਘੇ ਸਬੰਧਾਂ ਨੂੰ ਦੇਖਣ ਦੀ ਉਮੀਦ ਕਰਦੇ ਹਾਂ।” ਪ੍ਰਧਾਨ ਮੰਤਰੀ ਮੋਦੀ ਆਪਣੇ ਤਿੰਨ ਦੇਸ਼ਾਂ ਦੇ ਦੌਰੇ ਦੇ ਤੀਜੇ ਅਤੇ ਆਖਰੀ ਪੜਾਅ ਲਈ ਸੋਮਵਾਰ ਤੋਂ ਸਿਡਨੀ ਵਿੱਚ ਹਨ। ਆਸਟ੍ਰੇਲੀਆ ਆਉਣ ਤੋਂ ਪਹਿਲਾਂ ਉਹ ਜਾਪਾਨ ਅਤੇ ਪਾਪੂਆ ਨਿਊ ਗਿਨੀ ਦੀ ਯਾਤਰਾ ਕਰ ਚੁੱਕਾ ਹੈ।

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

Vandana

This news is Content Editor Vandana