ਸੂਡਾਨ 'ਚ ਵਿਗੜੇ ਹਾਲਾਤ, ਫਸੇ ਭਾਰਤੀਆਂ ਨੂੰ ਬਚਾਉਣ ਲਈ ਭਾਰਤ ਨੇ ਸ਼ੁਰੂ ਕੀਤਾ 'ਆਪ੍ਰੇਸ਼ਨ ਕਾਵੇਰੀ'

Monday, Apr 24, 2023 - 06:08 PM (IST)

ਸੂਡਾਨ 'ਚ ਵਿਗੜੇ ਹਾਲਾਤ, ਫਸੇ ਭਾਰਤੀਆਂ ਨੂੰ ਬਚਾਉਣ ਲਈ ਭਾਰਤ ਨੇ ਸ਼ੁਰੂ ਕੀਤਾ 'ਆਪ੍ਰੇਸ਼ਨ ਕਾਵੇਰੀ'

ਨਵੀਂ ਦਿੱਲੀ- ਅਫਰੀਕੀ ਦੇਸ਼ ਸੂਡਾਨ ਇਸ ਸਮੇਂ ਸੰਘਰਸ਼ ਨਾਲ ਜੂਝ ਰਿਹਾ ਹੈ। ਸੰਕਟਗ੍ਰਸਤ ਸੂਡਾਨ 'ਚ ਫਸੇ ਭਾਰਤੀਆਂ ਨੂੰ ਸਹੀ ਸਲਾਮਤ ਬਾਹਰ ਕੱਢਣ ਲਈ ਭਾਰਤ ਸਰਕਾਰ ਨੇ 'ਆਪ੍ਰੇਸ਼ਨ ਕਾਵੇਰੀ' ਸ਼ੁਰੂ ਕੀਤਾ ਹੈ। ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਦੱਸਿਆ ਕਿ ਸੂਡਾਨ 'ਚ ਫਸੇ ਭਾਰਤੀਆਂ ਨੂੰ ਕੱਢਣ ਲਈ ਭਾਰਤ ਸਰਕਾਰ ਨੇ 'ਆਪ੍ਰੇਸ਼ਨ ਕਾਵੇਰੀ' ਸ਼ੁਰੂ ਕੀਤਾ ਹੈ। ਇਸ ਮੁਹਿੰਮ ਤਹਿਤ ਲਗਭਗ 500 ਭਾਰਤੀ ਪੋਰਟ ਸੂਡਾਨ ਪਹੁੰਚ ਗਏ ਹਨ। 

ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਟਵਿਟਰ 'ਤੇ ਇਹ ਜਾਣਕਾਰੀ ਦਿੱਤੀ। ਜੈਸ਼ੰਕਰ ਨੇ ਟਵੀਟ ਕਰਕੇ ਕਿਹਾ ਕਿ ਆਪ੍ਰੇਸ਼ਨ ਕਾਵੇਰੀ ਸੂਡਾਨ 'ਚ ਫਸੇ ਸਾਡੇ ਨਾਗਰਿਕਾਂ ਨੂੰ ਵਾਪਸ ਲਿਆਉਣ ਲਈ ਚਲਾਇਆ ਜਾ ਰਿਹਾ ਹੈ। ਲਗਭਗ 500 ਭਾਰਤੀ ਪੋਰਟ ਸੂਡਾਨ ਪਹੁੰਚ ਗਏ ਹਨ। ਅਜੇ ਹੋਰ ਵੀ ਭਾਰਤੀ ਰਸਤੇ 'ਚ ਹਨ। ਸਾਡੇ ਸਮੁੰਦਰੀ ਅਤੇ ਹਵਾਈ ਜਹਾਜ਼ ਉਨ੍ਹਾਂ ਨੂੰ ਸੁਰੱਖਿਅਤ ਘਰ ਵਾਪਸ ਲਿਆਉਣ ਲਈ ਤਿਆਰ ਹਨ। ਭਾਰਤ ਸੂਡਾਨ 'ਚ ਸਾਡੇ ਸਾਰੇ ਭਰਾਵਾਂ ਦੀ ਮਦਦ ਲਈ ਵਚਨਬੱਧ ਹੈ।

ਇਹ ਵੀ ਪੜ੍ਹੋ– ਚੋਰਾਂ ਨੇ ਐਪਲ ਸਟੋਰ 'ਚੋਂ ਫ਼ਿਲਮੀ ਅੰਦਾਜ਼ 'ਚ ਉਡਾਏ 4 ਕਰੋੜ ਦੇ ਆਈਫੋਨ, ਪੁਲਸ ਵੀ ਹੈਰਾਨ

PunjabKesari

ਇਹ ਵੀ ਪੜ੍ਹੋ– ਪਿਆਰ 'ਚ ਮਿਲਿਆ ਧੋਖਾ ਤਾਂ ਕੁੜੀ ਨੇ ਇੰਝ ਲਿਆ ਆਪਣੇ ਪ੍ਰੇਮੀ ਤੋਂ ਬਦਲਾ, ਕਹਾਣੀ ਜਾਣ ਕੇ ਉੱਡ ਜਾਣਗੇ ਹੋਸ਼

ਦੱਸ ਦੇਈਏ ਕਿ ਫ਼ੌਜ ਅਤੇ ਅਰਧ ਸੈਨਿਕ ਬਲਾਂ ਵਿਚਾਲੇ ਚੱਲ ਰਹੇ ਸੰਘਰਸ਼ 'ਚ ਹੁਣ ਤੱਕ 400 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਭਾਰਤ ਸਮੇਤ ਕਈ ਦੇਸ਼ਾਂ ਦੇ ਨਾਗਰਿਕ ਉਥੇ ਫਸੇ ਹੋਏ ਹਨ। ਸੂਡਾਨ ਦੇ ਘਰੇਲੂ ਯੁੱਧ ਵਿਚ ਫਸੇ ਭਾਰਤੀਆਂ ਨੂੰ ਵਾਪਸ ਲਿਆਉਣ ਲਈ ਹਵਾਈ ਸੈਨਾ ਦੇ ਦੋ ਸੀ-130 ਜਹਾਜ਼ ਅਤੇ ਜਲ ਸੈਨਾ ਦੇ ਆਈਐਨਐਸ ਸੁਮੇਧਾ ਸਾਊਦੀ ਅਰਬ ਅਤੇ ਸੂਡਾਨ ਪਹੁੰਚ ਗਏ ਹਨ। ਹਵਾਈ ਫ਼ੌਜ ਦੇ ਜਹਾਜ਼ ਜੇਦਾਹ, ਸਾਊਦੀ ਅਰਬ ਵਿਚ ਤਾਇਨਾਤ ਹਨ, ਜਦਕਿ ਆਈਐਨਐਸ ਸੁਮੇਧਾ ਸੂਡਾਨ ਦੀ ਬੰਦਰਗਾਹ 'ਤੇ ਪਹੁੰਚ ਗਿਆ ਹੈ। ਇਹ ਜਾਣਕਾਰੀ ਵਿਦੇਸ਼ ਮੰਤਰਾਲੇ ਨੇ ਦਿੱਤੀ ਹੈ।

ਇਹ ਵੀ ਪੜ੍ਹੋ– ਸੈਲਾਨੀਆਂ ਲਈ ਖ਼ਾਸ ਖ਼ਬਰ, ਸਿਰਫ਼ 50 ਰੁਪਏ 'ਚ ਕਰੋ ਸ਼ਿਮਲਾ-ਕਾਲਕਾ ਹਾਲੀਡੇਅ ਸਪੈਸ਼ਲ ਟ੍ਰੇਨ ਦਾ ਸਫ਼ਰ

ਸੂਡਾਨ ਦੇ ਘਰੇਲੂ ਯੁੱਧ 'ਚ 3500 ਤੋਂ ਜ਼ਿਆਦਾ ਲੋਕ ਬੁਰੀ ਤਰ੍ਹਾਂ ਜ਼ਖਮੀ ਹੋ ਗਏ ਹਨ। ਰਾਜਧਾਨੀ ਖਾਰਤੂਮ ਦਾ ਮੁੱਖ ਹਵਾਈ ਅੱਡਾ ਫ਼ੌਜ ਅਤੇ ਅਰਧ ਸੈਨਿਕ ਰੈਪਿਡ ਸਪੋਰਟ ਫੋਰਸ (ਆਰਐਸਐਫ) ਵਿਚਕਾਰ ਲੜਾਈ ਦਾ ਸਥਾਨ ਰਿਹਾ ਹੈ। ਖਾਰਤੂਮ ਤੋਂ 850 ਕਿਲੋਮੀਟਰ ਦੂਰ ਲਾਲ ਸਾਗਰ 'ਤੇ ਸਥਿਤ ਪੋਰਟ ਸੂਡਾਨ ਤੋਂ ਕਈ ਦੇਸ਼ ਆਪਣੇ ਨਾਗਰਿਕਾਂ ਨੂੰ ਕੱਢਣ ਦੀ ਕੋਸ਼ਿਸ਼ ਕਰ ਰਹੇ ਹਨ। ਲੜਾਈ ਦੌਰਾਨ ਇੰਟਰਨੈੱਟ ਬੰਦ ਕਰ ਦਿੱਤਾ ਗਿਆ ਹੈ। 72 ਘੰਟੇ ਦੀ ਜੰਗਬੰਦੀ ਦੇ ਬਾਵਜੂਦ ਦੋਵਾਂ ਪਾਸਿਆਂ ਤੋਂ ਹਮਲੇ ਜਾਰੀ ਹਨ।

ਇਹ ਵੀ ਪੜ੍ਹੋ– ਸਿਰਫ਼ 22 ਰੁਪਏ 'ਚ ਪਾਓ 90 ਦਿਨਾਂ ਦੀ ਵੈਲੀਡਿਟੀ, ਸਿਮ ਚਾਲੂ ਰੱਖਣ ਲਈ ਕੰਪਨੀ ਦਾ ਬੈਸਟ ਪਲਾਨ


author

Rakesh

Content Editor

Related News