ਅਮਰੀਕਾ ਤੋਂ ਭਾਰਤ ਆਉਂਦੀ ਜਹਾਜ਼ ''ਚ ਪੈ ਗਿਆ ਨੁਕਸ ! ਆਇਰਲੈਂਡ ਵੱਲ ਕਰਨਾ ਪਿਆ ਡਾਇਵਰਟ
Monday, Mar 16, 2026 - 05:41 PM (IST)
ਇੰਟਰਨੈਸ਼ਨਲ ਡੈਸਕ- ਨਿਊਯਾਰਕ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦਿੱਲੀ ਆ ਰਹੀ ਏਅਰ ਇੰਡੀਆ ਦੀ ਇਕ ਉਡਾਣ (ਏ.ਆਈ. 102) ਨੂੰ ਅੱਜ ਸਵੇਰੇ ਇੱਕ ਤਕਨੀਕੀ ਖਰਾਬੀ ਕਾਰਨ ਆਇਰਲੈਂਡ ਦੇ ਸ਼ੈਨਨ ਹਵਾਈ ਅੱਡੇ ਵੱਲ ਡਾਇਵਰਟ ਕਰਨਾ ਪਿਆ। ਜਹਾਜ਼ ਵਿੱਚ ਲਗਭਗ 300 ਯਾਤਰੀ ਸਵਾਰ ਸਨ ਅਤੇ ਸਾਰੇ ਯਾਤਰੀ ਅਤੇ ਚਾਲਕ ਦਲ ਦੇ ਮੈਂਬਰ ਸੁਰੱਖਿਅਤ ਹਨ।
ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਏਅਰ ਇੰਡੀਆ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 15 ਮਾਰਚ ਨੂੰ ਨਿਊਯਾਰਕ ਦੇ ਜੇ.ਐੱਫ.ਕੇ. (JFK) ਹਵਾਈ ਅੱਡੇ ਤੋਂ ਦਿੱਲੀ ਲਈ ਉਡਾਣ ਭਰਨ ਤੋਂ ਬਾਅਦ, ਜਹਾਜ਼ (ਏ350) ਵਿੱਚ ਕੁਝ ਤਕਨੀਕੀ ਖ਼ਰਾਬੀ ਮਹਿਸੂਸ ਕੀਤੀ ਗਈ। ਯਾਤਰੀਆਂ ਦੀ ਸੁਰੱਖਿਆ ਨੂੰ ਪਹਿਲ ਦਿੰਦਿਆਂ, ਪਾਇਲਟ ਨੇ ਸਾਵਧਾਨੀ ਵਜੋਂ ਜਹਾਜ਼ ਨੂੰ ਆਇਰਲੈਂਡ ਦੇ ਸ਼ੈਨਨ ਵੱਲ ਮੋੜਨ ਦਾ ਫੈਸਲਾ ਕੀਤਾ ਤੇ ਸਥਾਨਕ ਸਮੇਂ ਅਨੁਸਾਰ ਸਵੇਰੇ 4:30 ਵਜੇ ਜਹਾਜ਼ ਸ਼ੈਨਨ ਹਵਾਈ ਅੱਡੇ 'ਤੇ ਸੁਰੱਖਿਅਤ ਉਤਾਰਿਆ ਗਿਆ।
ਇਹ ਵੀ ਪੜ੍ਹੋ- ਜੰਗ ਵਿਚਾਲੇ UAE 'ਚ 19 ਭਾਰਤੀ ਗ੍ਰਿਫ਼ਤਾਰ ! ਜਾਣੋ ਕਿਉਂ ਹੋਈ ਇਹ ਸਖ਼ਤ ਕਾਰਵਾਈ
ਬੁਲਾਰੇ ਨੇ ਦੱਸਿਆ ਕਿ ਨਿਰਧਾਰਤ ਸੁਰੱਖਿਆ ਪ੍ਰੋਟੋਕੋਲ ਦੀ ਪਾਲਣਾ ਕਰਦੇ ਹੋਏ, ਜਹਾਜ਼ ਦੀ ਇਸ ਸਮੇਂ ਤਕਨੀਕੀ ਜਾਂਚ ਕੀਤੀ ਜਾ ਰਹੀ ਹੈ। ਕੰਪਨੀ ਵੱਲੋਂ ਯਾਤਰੀਆਂ ਲਈ ਅਗਲੇ ਸਫ਼ਰ ਦੇ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ਜੋ ਉਹ ਜਲਦੀ ਤੋਂ ਜਲਦੀ ਆਪਣੀ ਮੰਜ਼ਿਲ ਦਿੱਲੀ ਪਹੁੰਚ ਸਕਣ। ਏਅਰ ਇੰਡੀਆ ਨੇ ਯਾਤਰੀਆਂ ਨੂੰ ਹੋਈ ਅਸੁਵਿਧਾ ਲਈ ਅਫਸੋਸ ਪ੍ਰਗਟ ਕੀਤਾ ਹੈ ਅਤੇ ਭਰੋਸਾ ਦਿਵਾਇਆ ਹੈ ਕਿ ਜਹਾਜ਼ ਦੀ ਉਡਾਣ ਭਰਨ ਤੋਂ ਪਹਿਲਾਂ ਸੁਰੱਖਿਆ ਦੇ ਸਾਰੇ ਪਹਿਲੂਆਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਜੰਗ ਵਿਚਾਲੇ Indigo ਨੇ ਕਰ'ਤਾ ਵੱਡਾ ਐਲਾਨ ! ਯਾਤਰੀਆਂ ਦੇ ਖਿੜ ਗਏ ਚਿਹਰੇ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
