ਭਾਰਤ ਤੇ ਕੈਨੇਡਾ ਸਬੰਧਾਂ ’ਚ ‘ਨਵਾਂ ਅਧਿਆਏ’ ਸ਼ੁਰੂ ਕਰਨ ਲਈ ਸਹਿਮਤ
Sunday, Sep 21, 2025 - 10:41 AM (IST)

ਨਵੀਂ ਦਿੱਲੀ- ਵਿਦੇਸ਼ ਮੰਤਰਾਲਾ ਨੇ ਸ਼ਨੀਵਾਰ ਕਿਹਾ ਕਿ ਭਾਰਤ ਤੇ ਕੈਨੇਡਾ ਦੁਵੱਲੇ ਸਬੰਧਾਂ ’ਚ ਇਕ ਨਵਾਂ ਅਧਿਆਏ ਸ਼ੁਰੂ ਕਰਨ ਦੀ ਦਿਸ਼ਾ ’ਚ ਕੰਮ ਕਰਨ ਲਈ ਸਹਿਮਤ ਹੋਏ ਹਨ। ਇਸ ’ਚ ਅੱਤਵਾਦ ਤੇ ਅੰਤਰਰਾਸ਼ਟਰੀ ਅਪਰਾਧਾਂ ਦਾ ਮੁਕਾਬਲਾ ਕਰਨ ਲਈ ਇਕੱਠੇ ਕੰਮ ਕਰਨਾ ਸ਼ਾਮਲ ਹੈ।
ਰਾਸ਼ਟਰੀ ਸੁਰੱਖਿਆ ਸਲਾਹਕਾਰ (ਐੱਨ.ਐੱਸ.ਏ.) ਅਜੀਤ ਡੋਭਾਲ ਤੇ ਉਨ੍ਹਾਂ ਦੇ ਕੈਨੇਡੀਅਨ ਹਮਰੁਤਬਾ ਨਥਾਲੀ ਡ੍ਰੋਇਨ ਨੇ ਨਵੀਂ ਦਿੱਲੀ ’ਚ ਵਿਆਪਕ ਗੱਲਬਾਤ ਕੀਤੀ, ਜਿਸ ਦਾ ਮੁੱਖ ਮੰਤਵ ਦੁਵੱਲੇ ਸਬੰਧਾਂ ਨੂੰ ਸੁਧਾਰਨਾ ਸੀ ਜੋ 2023 ’ਚ ਇਕ ਸਿੱਖ ਵੱਖਵਾਦੀ ਦੀ ਹੱਤਿਆ ਨੂੰ ਲੈ ਕੇ ਕੂਟਨੀਤਕ ਵਿਵਾਦ ਤੋਂ ਬਾਅਦ ਤਣਾਅ ਭਰਪੂਰ ਹੋ ਗਏ ਸਨ।
ਵਿਦੇਸ਼ ਮੰਤਰਾਲਾ ਨੇ ਸ਼ਨੀਵਾਰ ਗੱਲਬਾਤ ਦੇ ਵਿਆਪਕ ਨਤੀਜੇ ਸਾਂਝੇ ਕੀਤੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੂਨ ’ਚ ਕੈਨੇਡਾ ਦੇ ਕਨਾਨਾਸਕਿਸ ’ਚ ਜੀ-7 ਸਿਖਰ ਸੰਮੇਲਨ ਦੌਰਾਨ ਆਪਣੇ ਕੈਨੇਡੀਅਨ ਹਮਰੁਤਬਾ ਮਾਰਕ ਕਾਰਨੀ ਨਾਲ ਗੱਲਬਾਤ ਕੀਤੀ ਸੀ। ਮੀਟਿੰਗ ਦੌਰਾਨ ਦੋਵੇਂ ਨੇਤਾ ਭਾਰਤ-ਕੈਨੇਡਾ ਸਬੰਧਾਂ ਚ ਸਥਿਰਤਾ ਬਹਾਲ ਕਰਨ ਲਈ ਉਸਾਰੂ ਕਦਮ ਚੁੱਕਣ ਲਈ ਸਹਿਮਤ ਹੋਏ।
ਇਹ ਵੀ ਪੜ੍ਹੋ- ਚੀਕਾਂ ਮਾਰਦੀ ਰਹੀ ਨੂੰਹ ਤੇ ਹੱਸਦਾ ਰਿਹਾ ਸਹੁਰਾ ਪਰਿਵਾਰ ! ਦਾਜ ਦੇ ਲਾਲਚ 'ਚ ਸਾਰੀਆਂ ਹੱਦਾਂ ਕੀਤੀਆਂ ਪਾਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e