India-Canada ਸਬੰਧਾਂ 'ਚ ਸੁਧਾਰ ਦੀ ਆਸ, ਅਗਲੇ ਹਫ਼ਤੇ ਕਰਨਗੇ ਚਰਚਾ

Saturday, Jul 12, 2025 - 12:40 PM (IST)

India-Canada ਸਬੰਧਾਂ 'ਚ ਸੁਧਾਰ ਦੀ ਆਸ, ਅਗਲੇ ਹਫ਼ਤੇ ਕਰਨਗੇ ਚਰਚਾ

ਨਵੀਂ ਦਿੱਲੀ/ਟੋਰਾਂਟੋ: ਕੈਨੇਡਾ ਅਤੇ ਭਾਰਤ ਵਿਚਾਲੇ ਸਬੰਧ ਇਕ ਵਾਰ ਫਿਰ ਪਟੜੀ 'ਤੇ ਆਉਂਦੇ ਨਜ਼ਰ ਆ ਰਹੇ ਹਨ। ਖਾਲਿਸਤਾਨੀ ਵੱਖਵਾਦੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਨੂੰ ਲੈ ਕੇ ਚੱਲ ਰਹੇ ਲੰਬੇ ਵਿਵਾਦ ਤੋਂ ਬਾਅਦ ਪਿਛਲੇ ਮਹੀਨੇ ਹੋਏ ਸਮਝੌਤੇ ਤੋਂ ਬਾਅਦ ਭਾਰਤ ਅਤੇ ਕੈਨੇਡਾ ਅਗਲੇ ਹਫ਼ਤੇ ਆਪਣੀ ਪਹਿਲੀ ਗੱਲਬਾਤ ਕਰਨ ਲਈ ਤਿਆਰ ਹਨ। ਇਸ ਮਾਮਲੇ ਤੋਂ ਜਾਣੂ ਲੋਕਾਂ ਨੇ ਦੱਸਿਆ ਹੈ ਗੱਲਬਾਤ ਵਿੱਚ ਸੁਰੱਖਿਆ ਚਿੰਤਾਵਾਂ ਅਤੇ ਕੂਟਨੀਤਕ ਸਬੰਧਾਂ ਨੂੰ ਅਪਗ੍ਰੇਡ ਕਰਨ 'ਤੇ ਚਰਚਾ ਹੋਣ ਦੀ ਉਮੀਦ ਹੈ।

ਦੋਵਾਂ ਪਾਸਿਆਂ ਦੇ ਲੋਕਾਂ ਨੇ ਆਪਣਾ ਨਾਮ ਗੁਪਤ ਰੱਖਣ ਦੀ ਸ਼ਰਤ 'ਤੇ ਦੱਸਿਆ ਕਿ ਕੈਨੇਡਾ ਦੇ ਸਹਾਇਕ ਡਿਪਟੀ ਮੰਤਰੀ (ਇੰਡੋ-ਪੈਸੀਫਿਕ) ਵੈਲਡਨ ਐਪ ਦੇ ਸੀਨੀਅਰ ਭਾਰਤੀ ਡਿਪਲੋਮੈਟਾਂ ਨਾਲ ਮੀਟਿੰਗ ਲਈ ਨਵੀਂ ਦਿੱਲੀ ਜਾਣ ਦੀ ਉਮੀਦ ਹੈ, ਜਿੱਥੇ ਉਹ ਸਬੰਧਾਂ ਨੂੰ ਮੁੜ ਨਿਰਮਾਣ ਦੀ ਪ੍ਰਕਿਰਿਆ ਨੂੰ ਅੱਗੇ ਵਧਾਉਣ ਅਤੇ ਦੋਵਾਂ ਦੇਸ਼ਾਂ ਦੇ ਮੁੱਦਿਆਂ ਅਤੇ ਚਿੰਤਾਵਾਂ ਨੂੰ ਹੱਲ ਕਰਨ ਲਈ ਉਪਾਅ 'ਤੇ ਚਰਚਾ ਕਰਨਗੇ। ਦੋਵਾਂ ਡਿਪਲੋਮੈਟਾਂ ਦੇ ਨਾਵਾਂ ਨੂੰ ਸਿਧਾਂਤਕ ਤੌਰ 'ਤੇ ਮਨਜ਼ੂਰੀ ਦੇ ਦਿੱਤੀ ਗਈ ਹੈ ਹਾਲਾਂਕਿ ਰਸਮੀ ਐਲਾਨ ਅਜੇ ਹੋਣਾ ਬਾਕੀ ਹੈ। ਇਹ ਐਲਾਨ ਅਗਸਤ ਦੇ ਅੰਤ ਤੱਕ ਹੋਣ ਦੀ ਉਮੀਦ ਹੈ।

PunjabKesari

ਪੜ੍ਹੋ ਇਹ ਅਹਿਮ ਖ਼ਬਰ-ਕੈਨੇਡਾ 'ਚ ਲੁੱਟ-ਖੋਹ ਮਾਮਲੇ 'ਚ 4 ਪੰਜਾਬੀ ਗ੍ਰਿਫ਼ਤਾਰ

ਜ਼ਿਕਰਯੋਗ ਹੈ ਕਿ ਭਾਰਤ ਅਤੇ ਕੈਨੇਡਾ ਦੇ ਦੁਵੱਲੇ ਸਬੰਧ ਉਦੋਂ ਟੁੱਟ ਗਏ, ਜਦੋਂ ਸਾਬਕਾ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸਤੰਬਰ 2023 ਵਿੱਚ ਬਿਨਾਂ ਸਬੂਤਾਂ ਦੇ ਦੋਸ਼ ਲਗਾਇਆ ਕਿ ਖਾਲਿਸਤਾਨੀ ਵੱਖਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਵਿਚ ਭਾਰਤ ਸਰਕਾਰ ਦੇ ਏਜੰਟਾਂ ਦਾ ਹੱਥ ਹੈ। ਭਾਰਤ ਨੇ ਇਸ ਦੋਸ਼ ਨੂੰ "ਬੇਤੁਕਾ" ਕਰਾਰ ਦਿੰਦੇ ਹੋਏ ਖਾਰਜ ਕਰ ਦਿੱਤਾ ਅਤੇ ਦੋਵਾਂ ਧਿਰਾਂ ਨੇ ਵਪਾਰ ਸੌਦੇ 'ਤੇ ਗੱਲਬਾਤ ਨੂੰ ਰੋਕ ਦਿੱਤਾ, ਕੂਟਨੀਤਕ ਸਬੰਧਾਂ ਨੂੰ ਘਟਾ ਦਿੱਤਾ ਅਤੇ ਇੱਕ ਦੂਜੇ ਦੇ ਦਰਜਨਾਂ ਡਿਪਲੋਮੈਟਾਂ ਨੂੰ ਕੱਢ ਦਿੱਤਾ।

ਸਬੰਧਾਂ ਨੂੰ ਮੁੜ ਸਥਾਪਿਤ ਕਰਨ ਦਾ ਫੈਸਲਾ ਉਦੋਂ ਲਿਆ ਗਿਆ ਜਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਕੈਨੇਡੀਅਨ ਹਮਰੁਤਬਾ ਮਾਰਕ ਕਾਰਨੀ ਨਾਲ ਪਿਛਲੇ ਮਹੀਨੇ ਕੈਨੇਡੀਅਨ ਰੌਕੀਜ਼ ਦੇ ਇੱਕ ਰਿਜ਼ੋਰਟ, ਕਨਾਨਾਸਕਿਸ ਵਿੱਚ G7 ਸੰਮੇਲਨ ਦੇ ਹਾਸ਼ੀਏ 'ਤੇ ਮੁਲਾਕਾਤ ਕੀਤੀ। ਦੋਵੇਂ ਨੇਤਾ ਸਬੰਧਾਂ ਵਿੱਚ ਸਥਿਰਤਾ ਬਹਾਲ ਕਰਨ ਲਈ "ਕੈਲੀਬ੍ਰੇਟਡ ਅਤੇ ਰਚਨਾਤਮਕ" ਕਦਮਾਂ 'ਤੇ ਸਹਿਮਤ ਹੋਏ ਅਤੇ ਉਸ ਰੀਸੈਟ ਤੋਂ ਬਾਅਦ ਏਪ ਭਾਰਤ ਦੀ ਯਾਤਰਾ ਕਰਨ ਵਾਲੇ ਪਹਿਲੇ ਸੀਨੀਅਰ ਕੈਨੇਡੀਅਨ ਅਧਿਕਾਰੀ ਹੋਣਗੇ। ਉਨ੍ਹਾਂ ਦੇ ਮਲੇਸ਼ੀਆ ਵਿੱਚ ਆਸੀਆਨ ਨਾਲ ਸਬੰਧਤ ਮੀਟਿੰਗਾਂ ਤੋਂ ਬਾਅਦ ਵਧੀਕ ਸਕੱਤਰ (ਅਮਰੀਕਾ) ਕੇ ਨਾਗਰਾਜ ਨਾਇਡੂ ਨਾਲ ਗੱਲਬਾਤ ਲਈ ਭਾਰਤ ਜਾਣ ਦੀ ਉਮੀਦ ਹੈ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।


author

Vandana

Content Editor

Related News