ਭਾਰਤ ਤੇ ਕੈਨੇਡਾ ਵਿਚਾਲੇ ਹੋਵੇਗਾ ਫ੍ਰੀ ਟਰੇਡ ਐਗਰੀਮੈਂਟ ! ਸਾਲ ਦੇ ਅਖ਼ੀਰ ਤੱਕ ਪੂਰੀ ਹੋਵੇਗੀ ਗੱਲਬਾਤ

Wednesday, Jun 17, 2026 - 10:26 AM (IST)

ਭਾਰਤ ਤੇ ਕੈਨੇਡਾ ਵਿਚਾਲੇ ਹੋਵੇਗਾ ਫ੍ਰੀ ਟਰੇਡ ਐਗਰੀਮੈਂਟ ! ਸਾਲ ਦੇ ਅਖ਼ੀਰ ਤੱਕ ਪੂਰੀ ਹੋਵੇਗੀ ਗੱਲਬਾਤ

ਇੰਟਰਨੈਸ਼ਨਲ ਡੈਸਕ- ਭਾਰਤ ਤੇ ਕੈਨੇਡਾ ਮੰਗਲਵਾਰ ਨੂੰ ਸਾਲ ਦੇ ਅਖੀਰ ਤੱਕ ‘ਫ੍ਰੀ ਟਰੇਡ ਐਗਰੀਮੈਂਟ’ ਲਈ ਗੱਲਬਾਤ ਪੂਰੀ ਕਰਨ ’ਤੇ ਸਹਿਮਤ ਹੋ ਗਏ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਕੈਨੇਡੀਅਨ ਹਮਰੁਤਬਾ ਮਾਰਕ ਕਾਰਨੀ ਨਾਲ ਰੱਖਿਆ, ਵਪਾਰ ਅਤੇ ਊਰਜਾ ਦੇ ਖੇਤਰਾਂ ਵਿਚ ਸਬੰਧ ਮਜ਼ਬੂਤ ਕਰਨ ’ਤੇ ਵਿਆਪਕ ਗੱਲਬਾਤ ਕੀਤੀ।

ਮੋਦੀ ਤੇ ਕਾਰਨੀ ਪੂਰਬੀ ਫਰਾਂਸ ਦੇ ਈਵਿਨ-ਲੇਸ-ਬੈਂਸ ਵਿਚ ਜੀ-7 ਸਿਖਰ ਸੰਮੇਲਨ ਦੌਰਾਨ ਵੱਖਰੇ ਤੌਰ ’ਤੇ ਮਿਲੇ। ਮੋਦੀ ਨੇ ‘ਐਕਸ’ ’ਤੇ ਇਕ ਪੋਸਟ ਵਿਚ ਕਿਹਾ ਕਿ ਈਵਿਨ ਜੀ-7 ਸਿਖਰ ਸੰਮੇਲਨ ਤੋਂ ਵੱਖ ਪ੍ਰਧਾਨ ਮੰਤਰੀ ਕਾਰਨੀ ਨੂੰ ਮਿਲ ਕੇ ਖੁਸ਼ੀ ਹੋਈ। ਇਕ ਸਾਲ ਤੋਂ ਵੀ ਘੱਟ ਸਮੇਂ ਵਿਚ ਇਹ ਸਾਡੀ ਚੌਥੀ ਮੁਲਾਕਾਤ ਹੈ, ਜੋ ਭਾਰਤ-ਕੈਨੇਡਾ ਦੇ ਮਜ਼ਬੂਤ ਸਬੰਧਾਂ ਪ੍ਰਤੀ ਸਾਡੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਅਸੀਂ ਆਪਣੇ ਦੇਸ਼ਾਂ ਵਿਚਕਾਰ ਸਬੰਧਾਂ ਦੇ ਪੂਰੇ ਦਾਇਰੇ ਦੀ ਸਮੀਖਿਆ ਕੀਤੀ, ਖ਼ਾਸ ਤੌਰ ’ਤੇ ਸਾਡੀ ਪਿਛਲੀ ਮੁਲਾਕਾਤ ਤੋਂ ਬਾਅਦ ਹੋਈ ਤਰੱਕੀ ’ਤੇ ਚਰਚਾ ਕੀਤੀ।

ਇਹ ਵੀ ਪੜ੍ਹੋ- 'ਹਾਲੇ ਖ਼ਤਮ ਨਹੀਂ ਹੋਈ ਜੰਗ..!' ਇਜ਼ਰਾਈਲੀ PM ਨੇ ਦੇ'ਤੀ ਚਿਤਾਵਨੀ

ਵਿਦੇਸ਼ ਮੰਤਰਾਲਾ ਨੇ ਬਿਆਨ ਵਿਚ ਕਿਹਾ ਕਿ ਬੈਠਕ ਦੌਰਾਨ ਦੋਵਾਂ ਆਗੂਆਂ ਨੇ ਇਸ ਸਾਲ ਕੰਪਰੀਹੈਂਸਿਵ ਇਕਨਾਮਿਕ ਪਾਰਟਨਰਸ਼ਿਪ ਐਗਰੀਮੈਂਟ ਲਈ ਗੱਲਬਾਤ ਪੂਰੀ ਕਰਨ ਦੀ ਵਚਨਬੱਧਤਾ ਦੁਹਰਾਈ। ਦੋਵਾਂ ਧਿਰਾਂ ਨੇ 2026 ਵਿਚ ਗੱਲਬਾਤ ਪੂਰੀ ਕਰਨ ਦੇ ਆਪਣੇ ਸਾਂਝੇ ਟੀਚੇ ਨੂੰ ਦੁਹਰਾਇਆ।

ਇਹ ਵੀ ਪੜ੍ਹੋ- ਵ੍ਹਾਈਟ ਹਾਊਸ 'ਚ UFC ਦੌਰਾਨ ਹਮਲੇ ਦੀ ਸਾਜ਼ਿਸ਼ ! FBI ਨੇ ਕੀਤੀ ਨਾਕਾਮ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


author

Harpreet SIngh

Content Editor

Related News