ਮਤਭੇਦਾਂ ਨੂੰ ਸੁਲਝਾਉਣ ਲਈ ਭਾਰਤ-ਕੈਨੇਡਾ ਦੀਆਂ ਸਰਕਾਰਾਂ ਨੂੰ ਆਪਸ 'ਚ ਕਰਨੀ ਪਵੇਗੀ ਗੱਲਬਾਤ: ਜੈਸ਼ੰਕਰ

Saturday, Sep 30, 2023 - 10:41 AM (IST)

ਮਤਭੇਦਾਂ ਨੂੰ ਸੁਲਝਾਉਣ ਲਈ ਭਾਰਤ-ਕੈਨੇਡਾ ਦੀਆਂ ਸਰਕਾਰਾਂ ਨੂੰ ਆਪਸ 'ਚ ਕਰਨੀ ਪਵੇਗੀ ਗੱਲਬਾਤ: ਜੈਸ਼ੰਕਰ

ਵਾਸ਼ਿੰਗਟਨ (ਭਾਸ਼ਾ)- ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਕਿਹਾ ਕਿ ਭਾਰਤ ਅਤੇ ਕੈਨੇਡਾ ਦੀਆਂ ਸਰਕਾਰਾਂ ਨੂੰ ਇਕ ਦੂਜੇ ਨਾਲ ਗੱਲਬਾਤ ਕਰਨੀ ਹੋਵੇਗੀ ਅਤੇ ਦੇਖਣਾ ਹੋਵੇਗਾ ਕਿ ਉਹ ਖਾਲਿਸਤਾਨ ਪੱਖੀ ਵੱਖਵਾਦੀ ਨੇਤਾ ਹਰਦੀਪ ਸਿੰਘ ਨਿੱਝਰ ਦੀ ਮੌਤ ਨੂੰ ਲੈ ਕੇ ਆਪਣੇ ਮਤਭੇਦਾਂ ਨੂੰ ਕਿਵੇਂ ਸੁਲਝਾਉਂਦੇ ਹਨ। ਉਨ੍ਹਾਂ ਨੇ ਇਹ ਵੀ ਕਿਹਾ ਕਿ ਅੱਤਵਾਦ, ਕੱਟੜਵਾਦ ਅਤੇ ਚੋਣ ਦਖਲਅੰਦਾਜ਼ੀ ਦੇ ਸਭ ਤੋਂ ਵੱਡੇ ਮੁੱਦਿਆਂ ਨੂੰ ਹੱਲ ਕਰਨਾ ਹੋਵੇਗਾ। ਸ਼ੁੱਕਰਵਾਰ ਨੂੰ ਵਾਸ਼ਿੰਗਟਨ ਵਿੱਚ ਭਾਰਤੀ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਜੈਸ਼ੰਕਰ ਨੇ ਕਿਹਾ ਕਿ ਭਾਰਤ ਬ੍ਰਿਟਿਸ਼ ਕੋਲੰਬੀਆ ਵਿੱਚ 18 ਜੂਨ ਨੂੰ ਨਿੱਝਰ ਦੀ ਹੱਤਿਆ ਵਿੱਚ ਇੱਕ ਭਾਰਤੀ ਏਜੰਟ ਦੀ "ਸੰਭਵ" ਸ਼ਮੂਲੀਅਤ ਦੇ ਕੈਨੇਡਾ ਦੇ ਦੋਸ਼ਾਂ ਬਾਰੇ ਜਾਣਕਾਰੀ 'ਤੇ ਵਿਚਾਰ ਕਰਨ ਲਈ ਤਿਆਰ ਹੈ। ਉਨ੍ਹਾਂ ਕਿਹਾ, “ਮਾਮਲਾ ਇਹ ਹੈ ਕਿ ਕੈਨੇਡਾ ਨੇ ਕੁਝ ਦੋਸ਼ ਲਾਏ ਹਨ। ਅਸੀਂ ਉਨ੍ਹਾਂ ਨੂੰ ਦੱਸਿਆ ਹੈ ਕਿ ਇਹ ਭਾਰਤ ਸਰਕਾਰ ਦੀ ਨੀਤੀ ਨਹੀਂ ਹੈ, ਪਰ ਜੇਕਰ ਉਹ ਸਾਡੇ ਨਾਲ ਕੋਈ ਖਾਸ ਜਾਣਕਾਰੀ ਅਤੇ ਕੁਝ ਵੀ ਢੁਕਵਾਂ ਸਾਂਝਾ ਕਰਨਾ ਚਾਹੁੰਦੇ ਹਨ, ਤਾਂ ਅਸੀਂ ਉਸ 'ਤੇ ਵਿਚਾਰ ਕਰਨ ਲਈ ਵੀ ਤਿਆਰ ਹਾਂ।''

ਇਹ ਵੀ ਪੜ੍ਹੋ: ਕੈਨੇਡਾ ਦੀ ਖੁਫ਼ੀਆ ਏਜੰਸੀ ਦਾ ਏਜੰਟ ਸੀ ਖਾਲਿਸਤਾਨੀ ਨਿੱਝਰ! ਪੁੱਤਰ ਬਲਰਾਜ ਸਿੰਘ ਨੇ ਕੀਤਾ ਖ਼ੁਲਾਸਾ

ਜੈਸ਼ੰਕਰ ਨੇ ਕਿਹਾ ਕਿ ਭਾਰਤ ਦੇ ਕੈਨੇਡਾ ਅਤੇ ਉਸ ਦੀ ਸਰਕਾਰ ਨਾਲ ਪਿਛਲੇ ਕੁਝ ਸਾਲਾਂ ਤੋਂ ਕੁਝ ਮਤਭੇਦ ਹਨ ਅਤੇ ਸਮੱਸਿਆ ਅੱਤਵਾਦ, ਕੱਟੜਵਾਦ ਅਤੇ ਚੋਣਾਂ ਵਿਚ ਦਖਲਅੰਦਾਜ਼ੀ ਦੇ ਸਬੰਧ ਵਿਚ "ਇਜਾਜ਼ਤ ਦੇਣ" ਦੇ ਦੁਆਲੇ ਕੇਂਦਰਿਤ ਹਨ। ਉਨ੍ਹਾਂ ਕਿਹਾ, ''ਇਹ ਇਜਾਜ਼ਤ ਇਸ ਗੱਲ ਤੋਂ ਵੀ ਪਤਾ ਲੱਗਦੀ ਹੈ ਕਿ ਕੁਝ ਮਹੱਤਵਪੂਰਨ ਹਵਾਲਗੀ ਬੇਨਤੀਆਂ 'ਤੇ ਉਨ੍ਹਾਂ ਵੱਲੋਂ ਕੋਈ ਜਵਾਬ ਨਹੀਂ ਦਿੱਤਾ ਗਿਆ, ਜਦਕਿ ਕੁਝ ਅਜਿਹੇ ਲੋਕ ਅਤੇ ਸੰਗਠਨ ਹਨ ਜੋ ਭਾਰਤ ਵਿਚ ਸਪੱਸ਼ਟ ਤੌਰ 'ਤੇ ਹਿੰਸਾ ਅਤੇ ਗੈਰ-ਕਾਨੂੰਨੀ ਗਤੀਵਿਧੀਆਂ 'ਚ ਸ਼ਾਮਲ ਹਨ ਅਤੇ ਉਨ੍ਹਾਂ ਨੇ ਖੁਦ ਵੀ ਇਸ ਗੱਲ ਨੂੰ ਸਵੀਕਾਰ ਕੀਤਾ ਹੈ। ਮੇਰਾ ਮਤਲਬ ਹੈ, ਇਹ ਕੋਈ ਲੁਕੀ ਹੋਈ ਗੱਲ ਨਹੀਂ ਹੈ ਅਤੇ ਉਹ ਕੈਨੇਡਾ ਵਿੱਚ ਆਪਣੀਆਂ ਗਤੀਵਿਧੀਆਂ ਜਾਰੀ ਰੱਖ ਰਹੇ ਹਨ।' ਵਿਦੇਸ਼ ਮੰਤਰੀ ਨੇ ਕਿਹਾ ਕਿ ਇੱਕ ਸਮੱਸਿਆ ਇਹ ਵੀ ਹੈ ਕਿ ਕੋਈ ਵੀ ਘਟਨਾ ਅਲੱਗ ਨਹੀਂ ਹੁੰਦੀ। ਉੱਥੇ ਬਹੁਤ ਸਾਰੀਆਂ ਸਮੱਸਿਆਵਾਂ ਹਨ। ਇਸ ਲਈ ਮੈਨੂੰ ਲੱਗਦਾ ਹੈ ਕਿ ਕਿਸੇ ਇੱਕ ਘਟਨਾ ਦੇ ਮਾਮਲੇ ਵਿੱਚ, ਸਬੰਧਤ ਸਰਕਾਰਾਂ ਨੂੰ ਇੱਕ ਦੂਜੇ ਨਾਲ ਗੱਲ ਕਰਨੀ ਪਵੇਗੀ ਅਤੇ ਦੇਖਣਾ ਹੋਵੇਗਾ ਕਿ ਉਹ ਇਸ ਨੂੰ ਕਿਵੇਂ ਸੁਲਝਾਉਂਦੇ ਹਨ। ਜੈਸ਼ੰਕਰ ਨੇ ਕਿਹਾ ਕਿ ਉਨ੍ਹਾਂ ਨੇ ਭਾਰਤ ਅਤੇ ਕੈਨੇਡਾ ਵਿਚਾਲੇ ਚੱਲ ਰਹੇ ਕੂਟਨੀਤਕ ਵਿਵਾਦ 'ਤੇ ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਅਤੇ ਰਾਸ਼ਟਰੀ ਸੁਰੱਖਿਆ ਸਲਾਹਕਾਰ (ਐੱਨ.ਐੱਸ.ਏ.) ਜੇਕ ਸੁਲੀਵਾਨ ਨਾਲ ਚਰਚਾ ਕੀਤੀ।

ਇਹ ਵੀ ਪੜ੍ਹੋ: ਕੈਨੇਡੀਅਨ ਪ੍ਰਧਾਨ ਮੰਤਰੀ ਟਰੂਡੋ ਨੂੰ ਧਮਕੀ ਦੇਣ ਵਾਲੇ ਵਿਅਕਤੀ ਨੂੰ ਕਿਊਬਿਕ ਪੁਲਸ ਨੇ ਮਾਰੀ ਗੋਲੀ

ਉਨ੍ਹਾਂ ਕਿਹਾ, ''ਸਭ ਤੋਂ ਮਹੱਤਵਪੂਰਨ ਗੱਲ ਇਹ ਹੈ ਕਿ ਕੈਨੇਡਾ ਵਿਚ ਸਾਡੇ ਡਿਪਲੋਮੈਟਿਕ ਮਿਸ਼ਨਾਂ ਅਤੇ ਸਾਡੇ ਦੂਤਘਰ ਦੇ ਕਰਮਚਾਰੀਆਂ ਨੂੰ ਵਾਰ-ਵਾਰ ਇਸ ਹੱਦ ਤੱਕ ਧਮਕੀ ਦਿੱਤੀ ਜਾ ਰਹੀ ਹੈ ਕਿ ਅੱਜ ਉਨ੍ਹਾਂ ਲਈ ਉਥੇ ਕੰਮ ਕਰਨਾ ਸੁਰੱਖਿਅਤ ਨਹੀਂ ਹੈ। ਜਿਸ ਕਾਰਨ ਸਾਨੂੰ ਆਪਣੀਆਂ ਵੀਜ਼ਾ ਸੇਵਾਵਾਂ ਨੂੰ ਅਸਥਾਈ ਤੌਰ 'ਤੇ ਮੁਅੱਤਲ ਕਰਨਾ ਪਿਆ, ਜੋ ਅਸੀਂ ਕਰਨਾ ਪਸੰਦ ਨਹੀਂ ਕਰਦੇ। ਉਨ੍ਹਾਂ ਨੇ ਸਾਡੇ ਲਈ ਉਨ੍ਹਾਂ ਸੇਵਾਵਾਂ ਨੂੰ ਚਲਾਉਣਾ ਮੁਸ਼ਕਲ ਬਣਾ ਦਿੱਤਾ ਹੈ।" ਇਸ ਤੋਂ ਪਹਿਲਾਂ ਬਲਿੰਕਨ ਨੇ ਪੱਤਰਕਾਰਾਂ ਨੂੰ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਕੈਨੇਡਾ ਅਤੇ ਭਾਰਤ ਇਸ ਮੁੱਦੇ ਨੂੰ ਸੁਲਝਾ ਲੈਣਗੇ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਨਿੱਝਰ ਦੇ ਕਤਲ ਵਿੱਚ ਭਾਰਤੀ ਏਜੰਟ ਦੀ ‘ਸੰਭਵ’ ਸ਼ਮੂਲੀਅਤ ਦੇ ਦੋਸ਼ਾਂ ਤੋਂ ਬਾਅਦ ਭਾਰਤ ਅਤੇ ਕੈਨੇਡਾ ਦਰਮਿਆਨ ਤਣਾਅ ਵਧ ਗਿਆ ਹੈ। ਭਾਰਤ ਨੇ 2020 ਵਿੱਚ ਨਿੱਝਰ ਨੂੰ ਅੱਤਵਾਦੀ ਘੋਸ਼ਿਤ ਕੀਤਾ ਸੀ। ਭਾਰਤ ਨੇ ਦੋਸ਼ਾਂ ਨੂੰ "ਬੇਹੂਦਾ" ਅਤੇ "ਸਿਆਸੀ ਤੌਰ 'ਤੇ ਪ੍ਰੇਰਿਤ" ਕਹਿ ਕੇ ਰੱਦ ਕਰ ਦਿੱਤਾ ਸੀ ਅਤੇ ਓਟਾਵਾ ਵੱਲੋਂ ਇਸ ਮਾਮਲੇ 'ਤੇ ਇੱਕ ਭਾਰਤੀ ਅਧਿਕਾਰੀ ਨੂੰ ਕੱਢਣ ਦੇ ਜਵਾਬ ਵਿੱਚ ਇੱਕ ਸੀਨੀਅਰ ਕੈਨੇਡੀਅਨ ਡਿਪਲੋਮੈਟ ਨੂੰ ਕੱਢ ਦਿੱਤਾ ਸੀ।

ਇਹ ਵੀ ਪੜ੍ਹੋ: ਭਾਰਤ ਦੀ ਸਖ਼ਤੀ ਮਗਰੋਂ ਨਰਮ ਪਏ ਟਰੂਡੋ, ਕਿਹਾ- ਇੰਡੀਆ ਨਾਲ ਚਾਹੁੰਦੇ ਹਾਂ ਨਜ਼ਦੀਕੀ ਸਬੰਧ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।


author

cherry

Content Editor

Related News