ਭਾਰਤ ''ਚ ਕੈਨੇਡਾ ਹਾਈ ਕਮਿਸ਼ਨ ਦੇ ਬਾਹਰ ਵਧਾਈ ਗਈ ਸੁਰੱਖਿਆ
Sunday, Nov 10, 2024 - 05:10 PM (IST)
ਨਵੀਂ ਦਿੱਲੀ (ਭਾਸ਼ਾ)- ਕੈਨੇਡਾ 'ਚ ਹਿੰਦੂ ਮੰਦਰਾਂ 'ਤੇ ਹਮਲਿਆਂ ਦੇ ਵਿਰੋਧ 'ਚ ਇਕ ਹਿੰਦੂ-ਸਿੱਖ ਸੰਗਠਨ ਦੇ ਮੈਂਬਰਾਂ ਨੇ ਮਾਰਚ ਦੇ ਮੱਦੇਨਜ਼ਰ ਇੱਥੇ ਕੈਨੇਡਾ ਹਾਈ ਕਮਿਸ਼ਨ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਗਈ ਹੈ। 'ਹਿੰਦੂ ਸਿੱਖ ਗਲੋਬਲ ਫੋਰਮ' ਦੇ ਮੈਂਬਰ ਚਾਨਕੀਆਪੁਰੀ ਖੇਤਰ 'ਚ ਹਾਈ ਕਮਿਸ਼ਨ ਵੱਲ ਮਾਰਚ ਕਰ ਰਹੇ ਹਨ। ਪੁਲਸ ਨੇ ਦੱਸਿਆ ਕਿ ਉਨ੍ਹਾਂ ਨੇ ਕਾਨੂੰਨ ਵਿਵਸਥਾ 'ਚ ਕਿਸੇ ਤਰ੍ਹਾਂ ਦੀ ਗੜਬੜੀ ਨਾ ਹੋਵੇ, ਇਹ ਯਕੀਨੀ ਕਰਨ ਲਈ ਹਾਈ ਕਮਿਸ਼ਨ ਦੇ ਬਾਹਰ ਬੈਰੀਕੇਡ ਲਗਾ ਦਿੱਤੇ ਹਨ ਪਰ ਕੁਝ ਪ੍ਰਦਰਸ਼ਨਕਾਰੀਆਂ ਨੂੰ ਬੈਰੀਕੇਡ ਪਾਰ ਕਰਨ ਦੀ ਕੋਸ਼ਿਸ਼ ਕਰਦੇ ਦੇਖਿਆ ਗਿਆ।
ਇਹ ਵੀ ਪੜ੍ਹੋ : ਡਰਾਈਵਿੰਗ ਲਾਇਸੈਂਸ 'ਤੇ ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ
ਪੁਲਸ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ,''ਅਸੀਂ ਵਿਰੋਧ ਮਾਰਚ ਦੇ ਸੱਦੇ ਤੋਂ ਬਾਅਦ ਕੈਨੇਡਾ ਦੇ ਹਾਈ ਕਮਿਸ਼ਨ ਦੇ ਬਾਹਰ ਐਡੀਸ਼ਨਲ ਫੋਰਸ ਤਾਇਨਾਤ ਕੀਤੀ ਹੈ ਅਤੇ ਬੈਰੀਕੇਡ ਲਗਾਏ ਹਨ। ਕਿਸੇ ਨੂੰ ਵੀ ਕਾਨੂੰਨ ਵਿਵਸਥਾ ਦੀ ਉਲੰਘਣਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।'' ਕੈਨੇਡਾ 'ਚ ਹਿੰਦੂ ਮੰਦਰਾਂ ਨੂੰ ਨਿਸ਼ਾਨਾ ਬਣਾ ਕੇ ਕਈ ਹਿੰਸਕ ਘਟਨਾਵਾਂ ਹੋਈਆਂ ਹਨ, ਸਭ ਤੋਂ ਤਾਜ਼ਾ ਘਟਨਾ ਚਾਰ ਨਵੰਬਰ ਨੂੰ ਬਰੈਂਪਟਨ ਦੇ ਇਕ ਮੰਦਰ 'ਚ ਹੋਈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8