ਭਾਰਤ ਦੇ ਸਾਬਕਾ ਚੀਫ਼ ਜਸਟਿਸ ਰੰਜਨ ਗੋਗੋਈ ਨੂੰ 'ਜ਼ੈੱਡ ਪਲੱਸ' ਸੁਰੱਖਿਆ ਦਿੱਤੀ ਗਈ

Friday, Jan 22, 2021 - 03:20 PM (IST)

ਭਾਰਤ ਦੇ ਸਾਬਕਾ ਚੀਫ਼ ਜਸਟਿਸ ਰੰਜਨ ਗੋਗੋਈ ਨੂੰ 'ਜ਼ੈੱਡ ਪਲੱਸ' ਸੁਰੱਖਿਆ ਦਿੱਤੀ ਗਈ

ਨਵੀਂ ਦਿੱਲੀ- ਕੇਂਦਰ ਸਰਕਾਰ ਨੇ ਭਾਰਤ ਦੇ ਸਾਬਕਾ ਚੀਫ਼ ਜਸਟਿਸ ਰੰਜਨ ਗੋਗੋਈ ਨੂੰ 'ਜ਼ੈੱਡ ਪਲੱਸ' ਸ਼੍ਰੇਣੀ ਦੀ ਸੁਰੱਖਿਆ ਮੁਹੱਈਆ ਕਰਵਾਉਣ ਦਾ ਫ਼ੈਸਲਾ ਲਿਆ ਹੈ। ਅਧਿਕਾਰਤ ਸੂਤਰਾਂ ਨੇ ਸ਼ੁੱਕਰਵਾਰ ਨੂੰ ਇਸ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ 66 ਸਾਲਾ ਗੋਗੋਈ ਨੂੰ ਦੇਸ਼ ਭਰ 'ਚ ਉਨ੍ਹਾਂ ਦੀ ਯਾਤਰਾ ਦੌਰਾਨ ਕੇਂਦਰੀ ਰਿਜ਼ਰਵ ਪੁਲਸ ਫ਼ੋਰਸ (ਸੀ.ਆਰ.ਪੀ.ਐੱਫ.) ਦੇ ਹਥਿਆਰਬੰਦ ਕਮਾਂਡੋ ਸੁਰੱਖਿਆ ਪ੍ਰਦਾਨ ਕਰਨਗੇ। ਰਾਜ ਸਭਾ ਮੈਂਬਰ ਗੋਗੋਈ ਨੂੰ ਪਹਿਲਾਂ ਦਿੱਲੀ ਪੁਲਸ ਸੁਰੱਖਿਆ ਮੁਹੱਈਆ ਕਰਵਾ ਰਹੀ ਸੀ।

ਗੋਗੋਈ ਨਵੰਬਰ 2019 'ਚ ਚੀਫ਼ ਜਸਟਿਸ ਦੇ ਅਹੁਦੇ ਤੋਂ ਸੇਵਾਮੁਕਤ ਹੋਏ ਅਤੇ ਬਾਅਦ 'ਚ ਸਰਕਾਰ ਨੇ ਉਨ੍ਹਾਂ ਰਾਜ ਸਭਾ ਦਾ ਮੈਂਬਰ ਚੁਣਿਆ। ਸੂਤਰਾਂ ਨੇ ਦੱਸਿਆ ਕਿ ਸੀ.ਆਰ.ਪੀ.ਐੱਫ. ਵੀ.ਆਈ.ਪੀ. ਸੁਰੱਖਿਆ ਇਕਾਈ ਹੈ ਅਤੇ ਗੋਗੋਈ 63ਵੇਂ ਵਿਅਕਤੀ ਹਨ, ਜਿਨ੍ਹਾਂ ਨੂੰ ਫ਼ੋਰਸ ਵਲੋਂ ਸੁਰੱਖਿਆ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਨੇ ਦੱਸਿਆ ਕਿ ਸੀ.ਆਰ.ਪੀ.ਐੱਫ. ਦੇ 8 ਤੋਂ 12 ਕਮਾਂਡੋ ਦਾ ਹਥਿਆਰਬੰਦ ਸਚੱਲ ਦਸਤਾ ਯਾਤਰਾ ਦੌਰਾਨ ਚੀਫ਼ ਜਸਟਿਸ ਦੀ ਸੁਰੱਖਿਆ ਕਰੇਗਾ। ਉਨ੍ਹਾਂ ਦੇ ਘਰ ਵੀ ਅਜਿਹਾ ਹੀ ਦਸਤਾ ਸੁਰੱਖਿਆ 'ਚ ਤਾਇਨਾਤ ਰਹੇਗਾ।

ਇਹ ਹੁੰਦੀ ਹੈ 'ਜ਼ੈੱਡ ਪਲੱਸ' ਸੁਰੱਖਿਆ
ਜ਼ੈੱਡ ਪਲੱਸ ਸ਼੍ਰੇਣੀ ਦੀ ਸੁਰੱਖਿਆ ਦੇਸ਼ ਦੀ ਸਖ਼ਤ ਸੁਰੱਖਿਆ ਵਿਵਸਥਾ ਹੈ। ਇਹ ਵੀ.ਆਈ.ਪੀ.ਪੀ. ਨੂੰ ਮਿਲਣ ਵਾਲੀ ਸੁਰੱਖਿਆ ਹੈ। ਜ਼ੈੱਡ ਪਲੱਸ ਤਿੰਨ ਪੱਧਰ ਦੀ ਸੁਰੱਖਿਆ ਹੁੰਦੀ ਹੈ। ਇਸ ਸ਼੍ਰੇਣੀ ਦੀ ਸੁਰੱਖਿਆ ਵਿਚ 36 ਸੁਰੱਖਿਆ ਕਰਮੀ ਤਾਇਨਾਤ ਹੁੰਦੇ ਹਨ। ਇਨ੍ਹਾਂ 'ਚ 10 ਐੱਨ.ਐੱਸ.ਜੀ. ਦੇ ਵਿਸ਼ੇਸ਼ ਕਮਾਂਡੋ ਹੁੰਦੇ ਹਨ ਜੋ ਪਹਿਲੇ ਘੇਰੇ ਤੋਂ ਇਲਾਵਾ ਪਹਿਲੇ ਪੱਧਰ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਸੰਭਾਲਦੇ ਹਨ। ਇਨ੍ਹਾਂ ਵਿਚ ਐੱਨ.ਐੱਸ.ਜੀ. ਅਤੇ ਐੱਸ.ਪੀ.ਜੀ. ਦੇ ਕਮਾਂਡੋ ਸ਼ਾਮਲ ਰਹਿੰਦੇ ਹਨ।ਇਸ ਸੁਰੱਖਿਆ ਵਿੱਚ ਪਹਿਲੇ ਘੇਰੇ ਦੀ ਜ਼ਿੰਮੇਵਾਰੀ ਐੱਨਐੱਸਜੀ ਦੀ ਹੁੰਦੀ ਹੈ ਜਦਕਿ ਦੂਜੇ ਘੇਰੇ ਦੀ ਜ਼ਿੰਮੇਵਾਰੀ ਐੱਸਪੀਜੀ ਕਮਾਂਡੋ ਦੀ ਹੁੰਦੀ ਹੈ। ਤੀਜੇ ਘੇਰੇ ਦੀ ਜ਼ਿੰਮੇਵਾਰੀ ਵਿੱਚ ਅਰਧ ਸੈਨਿਕ ਬਲਾਂ ਵਰਗੀਆਂ ਆਈ.ਟੀ.ਬੀ.ਪੀ., ਸੀ.ਆਰ.ਪੀ.ਐੱਫ., ਸੀ.ਆਈ.ਐੱਸ.ਐੱਫ. ਆਦਿ ਦੇ ਜਵਾਨਾਂ ਨੂੰ ਸ਼ਾਮਲ ਕੀਤਾ ਜਾਂਦਾ ਹੈ। ਜ਼ੈੱਡ ਪਲੱਸ ਸੁਰੱਖਿਆ ਆਮ ਤੌਰ 'ਤੇ ਉਨ੍ਹਾਂ ਕੇਂਦਰੀ ਮੰਤਰੀਆਂ ਜਾਂ ਮਹਿਮਾਨਾਂ ਨੂੰ ਦਿੱਤੀ ਜਾਂਦੀ ਹੈ ਜਿਨ੍ਹਾਂ ਨੂੰ ਅੱਤਵਾਦੀਆਂ ਤੋਂ ਖ਼ਤਰਾ ਹੋਵੇ।

ਨੋਟ : ਇਸ ਖ਼ਬਰ ਬਾਰੇ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


author

DIsha

Content Editor

Related News