ਭਾਰਤ-ਚੀਨ ਸਰਹੱਦ ਦੇ ਰਸਤੇ 800 ਕਰੋੜ ਰੁਪਏ ਦੇ ਸੋਨੇ ਦੀ ਹੋਈ ਸਮੱਗਲਿੰਗ
Wednesday, Sep 10, 2025 - 05:44 PM (IST)

ਨੈਸ਼ਨਲ ਡੈਸਕ- ਭਾਰਤ-ਚੀਨ ਅਸਲ ਕੰਟਰੋਲ ਰੇਖਾ (ਐੱਲ.ਏ.ਸੀ.) ਦੇ ਰਸਤੇ ਹੋਣ ਵਾਲੀ ਸੋਨੇ ਦੀ ਸਮੱਗਲਿੰਗ ਨਾਲ ਸਬੰਧਤ ਗਿਰੋਹ ਦੀ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵੱਲੋਂ ਜਾਂਚ ਵਿਚ ਪਾਇਆ ਗਿਆ ਹੈ ਕਿ 2023 ਅਤੇ 2024 ਵਿਚ ਇਕ ਚੀਨੀ, ਕੁਝ ਤਿੱਬਤੀ ਅਤੇ ਸਥਾਨਕ ਲੋਕਾਂ ਦੀ ਕਥਿਤ ਸ਼ਮੂਲੀਅਤ ਨਾਲ 800 ਕਰੋੜ ਰੁਪਏ ਦੀ ਕੀਮਤ ਦਾ 1,000 ਕਿਲੋਗ੍ਰਾਮ ਤੋਂ ਵੱਧ ਸੋਨਾ ਦੇਸ਼ ਵਿਚ ਸਮੱਗਲ ਕੀਤਾ ਗਿਆ ਸੀ।
ਸੰਘੀ ਏਜੰਸੀ ਨੇ ਇਕ ਬਿਆਨ ’ਚ ਕਿਹਾ ਕਿ ਉਸ ਨੇ ਪਿਛਲੇ ਸਾਲ ਜੁਲਾਈ ਵਿਚ ਲੱਦਾਖ ਵਿਚ ਐੱਲ. ਏ. ਸੀ. ’ਤੇ ਗਸ਼ਤ ਦੌਰਾਨ ਇੰਡੋ-ਤਿੱਬਤੀ ਸਰਹੱਦੀ ਪੁਲਸ (ਆਈ. ਟੀ. ਬੀ. ਪੀ.) ਦੇ ਜਵਾਨਾਂ ਵੱਲੋਂ 108 ਕਿਲੋਗ੍ਰਾਮ ਵਿਦੇਸ਼ੀ ਮੂਲ ਦੇ ਸੋਨੇ ਦੀਆਂ ਬਾਰਾਂ ਜ਼ਬਤ ਕੀਤੇ ਜਾਣ ਦੀ ਘਟਨਾ ਤੋਂ ਬਾਅਦ ਵਿਦੇਸ਼ੀ ਮੁਦਰਾ ਪ੍ਰਬੰਧਨ ਐਕਟ (ਫੇਮਾ) ਦੇ ਤਹਿਤ ਅਪਰਾਧਿਕ ਗਤੀਵਿਧੀ ਦੀ ਜਾਂਚ ਸ਼ੁਰੂ ਕੀਤੀ ਸੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e