ਭਾਰਤ ਨੇ ਸੋਮਾਲੀਆ ''ਚ ਹੋਟਲ ''ਤੇ ਹੋਏ ਅੱਤਵਾਦੀ ਹਮਲੇ ਦੀ ਕੀਤੀ ਨਿੰਦਾ
Sunday, Aug 21, 2022 - 12:07 AM (IST)
ਨਵੀਂ ਦਿੱਲੀ-ਭਾਰਤ ਨੇ ਸੋਮਾਲੀਆ ਦੀ ਰਾਜਧਾਨੀ ਮੋਗਾਦਿਸ਼ੂ 'ਚ ਇਕ ਹੋਟਲ 'ਤੇ ਹੋਏ ਅੱਤਵਾਦੀ ਹਮਲੇ ਦੀ ਸ਼ਨੀਵਾਰ ਨੂੰ ਸਖਤ ਨਿੰਦਾ ਕੀਤੀ, ਜਿਸ 'ਚ ਘਟੋ-ਘੱਟ 20 ਲੋਕਾਂ ਦੀ ਮੌਤ ਹੋ ਗਈ। ਖਬਰਾਂ ਮੁਤਾਬਕ, ਸ਼ੁੱਕਰਵਾਰ ਨੂੰ ਅਲ-ਸ਼ਬਾਬ ਦੇ ਅੱਤਵਾਦੀਆਂ ਨੇ ਇਸ ਹਮਲੇ ਨੂੰ ਅੰਜ਼ਾਮ ਦਿੱਤਾ।
ਇਹ ਵੀ ਪੜ੍ਹੋ : ਸਮਾਜਿਕ ਸਿੱਖਿਆ ਤੇ ਪੰਜਾਬੀ ਦੀਆਂ ਅਸਾਮੀਆਂ ਲਈ ਪ੍ਰੀਖਿਆ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ : ਹਰਜੋਤ ਬੈਂਸ
ਵਿਦੇਸ਼ ਮੰਤਰਾਲਾ ਦੇ ਬੁਲਾਰੇ ਅਦਿੰਰਮ ਬਾਗਚੀ ਨੇ ਟਵੀਟ ਕੀਤਾ ਕਿ ਭਾਰਤ ਮੋਗਾਦਿਸ਼ੂ 'ਚ ਹਯਾਤ ਹੋਟਲ 'ਤੇ ਹੋਏ ਹਮਲੇ ਦੀ ਸਖਤ ਨਿੰਦਾ ਕਰਦਾ ਹੈ ਅਤੇ ਇਸ ਕਾਇਰਾਨਾ ਅੱਤਵਾਦੀ ਕਾਰਵਾਈ ਦੇ ਪੀੜਤਾਂ ਅਤੇ ਪਰਿਵਾਰਾਂ ਦੇ ਪ੍ਰਤੀ ਸੰਵੇਦਨਾ ਪ੍ਰਗਟ ਕਰਦਾ ਹੈ। ਬਾਗਚੀ ਨੇ ਕਿਹਾ ਕਿ ਭਾਰਤ ਅੱਤਵਾਦ ਵਿਰੁੱਧ ਲੜਾਈ 'ਚ ਸੋਮਾਲੀਆ ਦੀ ਸਰਕਾਰ ਅਤੇ ਲੋਕਾਂ ਨਾਲ ਖੜ੍ਹਾ ਹੈ।
ਇਹ ਵੀ ਪੜ੍ਹੋ : ਸ਼੍ਰੀਲੰਕਾ ਨੂੰ ਇਸ ਸਾਲ 10 ਲੱਖ ਸੈਲਾਨੀਆਂ ਦੇ ਆਉਣ ਦੀ ਉਮੀਦ
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ