ਹੁਣ ਉਮਰ ਅਬਦੁੱਲਾ ਨੇ ਕੋਰੋਨਾ ਵੈਕਸੀਨ ''ਤੇ ਚੁੱਕੇ ਸਵਾਲ, ਆਖ਼ੀ ਇਹ ਗੱਲ
Saturday, Jan 09, 2021 - 12:44 PM (IST)
ਜੰਮੂ- ਭਾਰਤ 'ਚ ਕੋਰੋਨਾ ਵੈਕਸੀਨ ਨੂੰ ਉਸ ਦੇ ਐਮਰਜੈਂਸੀ ਇਸਤੇਮਾਲ ਦੀ ਮਨਜ਼ੂਰੀ ਮਿਲ ਚੁਕੀ ਹੈ ਅਤੇ ਹੁਣ ਜਨਤਾ ਸਰਕਾਰ ਵਲੋਂ ਟੀਕਾਕਰਣ ਮੁਹਿੰਮ ਸ਼ੁਰੂ ਕਰਨ ਦੀ ਉਮੀਦ ਲਾਈ ਬੈਠੀ ਹੈ। ਵੈਕਸੀਨ ਨੂੰ ਮਨਜ਼ੂਰੀ ਮਿਲਣ ਤੋਂ ਬਾਅਦ ਇਸ ਨੂੰ ਲੈ ਕੇ ਵਿਰੋਧੀ ਦਲਾਂ ਦੀ ਬਿਆਨਬਾਜ਼ੀ ਲਗਾਤਾਰ ਜਾਰੀ ਹੈ। ਪਹਿਲਾਂ ਕਾਂਗਰਸ ਅਤੇ ਸਪਾ ਪਾਰਟੀ ਨੇ ਵੈਕਸੀਨ ਨੂੰ ਲੈ ਕੇ ਸਵਾਲ ਚੁੱਕੇ ਸਨ। ਹੁਣ ਜੰਮੂ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਵੀ ਵੈਕਸੀਨ 'ਤੇ ਸਵਾਲ ਖੜ੍ਹੇ ਕੀਤੇ ਹਨ।
ਉਮਰ ਅਬਦੁੱਲਾ ਨੇ ਕਿਹਾ ਹੈ ਕਿ ਦੇਸ਼ 'ਚ 2 ਕੋਰੋਨਾ ਟੀਕਿਆਂ ਦੇ ਐਮਰਜੈਂਸੀ ਇਸਤੇਮਾਲ ਦੀ ਮਨਜ਼ੂਰੀ ਮਿਲ ਚੁਕੀ ਹੈ ਤਾਂ ਫਿਰ ਹਾਲੇ ਵੀ ਅਸੀਂ ਮੌਕ (ਨਕਲੀ) ਡਰਿੱਲ ਕਿਉਂ ਕਰ ਰਹੇ ਹਾਂ। ਅਬਦੁੱਲਾ ਨੇ ਟਵੀਟ ਕਰ ਕੇ ਕਿਹਾ,''ਦੋਵੇਂ ਟੀਕਿਆਂ ਨੂੰ ਮਨਜ਼ੂਰੀ ਮਿਲੇ 4 ਦਿਨ ਤੋਂ ਉੱਪਰ ਦਾ ਸਮਾਂ ਹੋ ਗਿਆ ਹੈ ਪਰ ਫਿਰ ਦੇਸ਼ 'ਚ ਮੌਕ ਡਰਿੱਲ ਕਿਉਂ ਹੋ ਰਹੀ ਹੈ, ਜਦੋਂ ਕਿ ਹੋਰ ਦੇਸ਼ਾਂ 'ਚ ਵੈਕਸੀਨ ਦੇ ਐਮਰਜੈਂਸੀ ਇਸਤੇਮਾਲ ਦੀ ਮਨਜ਼ੂਰੀ ਮਿਲਣ ਦੇ ਕੁਝ ਘੰਟਿਆਂ ਅੰਦਰ ਹੀ ਟੀਕਾਕਰਣ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਸੀ ਤਾਂ ਫਿਰ ਅਸੀਂ ਹਾਲੇ ਤੱਕ ਕਿਉਂ ਰੁਕੇ ਹੋਏ ਹਾਂ?
ਨੋਟ : ਇਸ ਖ਼ਬਰ ਬਾਰੇ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ