ਭਾਰਤ ''ਚ ਕੋਰੋਨਾ ਨੇ ਮੁੜ ਫੜੀ ਰਫ਼ਤਾਰ, 60 ਹਜ਼ਾਰ ਦੇ ਕਰੀਬ ਨਵੇਂ ਮਾਮਲੇ ਆਏ ਸਾਹਮਣੇ

Friday, Mar 26, 2021 - 11:48 AM (IST)

ਭਾਰਤ ''ਚ ਕੋਰੋਨਾ ਨੇ ਮੁੜ ਫੜੀ ਰਫ਼ਤਾਰ, 60 ਹਜ਼ਾਰ ਦੇ ਕਰੀਬ ਨਵੇਂ ਮਾਮਲੇ ਆਏ ਸਾਹਮਣੇ

ਨਵੀਂ ਦਿੱਲੀ- ਭਾਰਤ 'ਚ ਇਕ ਦਿਨ 'ਚ ਕੋਵਿਡ-19 ਦੇ 59,118 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਪੀੜਤ ਹੋਏ ਲੋਕਾਂ ਦੀ ਕੁੱਲ ਗਿਣਤੀ ਵੱਧ ਕੇ 1,18,46,652 ਹੋ ਗਈ। ਇਸ ਸਾਲ ਇਕ ਦਿਨ 'ਚ ਸਾਹਮਣੇ ਆਏ ਇਹ ਸਭ ਤੋਂ ਵੱਧ ਮਾਮਲੇ ਹਨ। ਅੰਕੜਿਆਂ ਅਨੁਸਾਰ, ਇਸ ਤੋਂ ਪਹਿਲਾਂ 18 ਅਕਤੂਬਰ 2020 ਨੂੰ 24 ਘੰਟਿਆਂ 'ਚ ਇਨਫੈਕਸ਼ਨ ਦੇ ਸਭ ਤੋਂ ਵੱਧ 61,871 ਨਵੇਂ ਮਾਮਲੇ ਸਾਹਮਣੇ ਆਏ ਸਨ। ਕੇਂਦਰੀ ਸਿਹਤ ਮੰਤਰਾਲਾ ਵਲੋਂ ਸ਼ੁੱਕਰਵਾਰ ਨੂੰ ਸਵੇਰੇ 8 ਵਜੇ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ, ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵੀ ਕਰੀਬ ਸਾਢੇ ਤਿੰਨ ਮਹੀਨਿਆਂ ਬਾਅਦ 4 ਲੱਖ ਦੇ ਪਾਰ ਪਹੁੰਚ ਗਈ ਹੈ। ਅੰਕੜਿਆਂ ਅਨੁਸਾਰ, ਲਗਾਤਾਰ 16ਵੇਂ ਦਿਨ ਵਾਇਰਸ ਦੇ ਨਵੇਂ ਮਾਮਲਿਆਂ 'ਚ ਵਾਧੇ ਨਾਲ ਹੀ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵੱਧ ਕੇ 4,21,066 ਹੋ ਗਈ, ਜੋ ਕੁੱਲ ਮਾਮਲਿਆਂ ਦਾ 3.55 ਫੀਸਦੀ ਹੈ। ਉੱਥੇ ਹੀ 24 ਘੰਟਿਆਂ 'ਚ 257 ਹੋਰ ਮਰੀਜ਼ਾਂ ਦੀ ਮੌਤ ਤੋਂ ਬਾਅਦ ਮ੍ਰਿਤਕਾਂ ਦੀ ਗਿਣਤੀ ਵੱਧ ਕੇ 1,60,949 ਹੋ ਗਈ। ਅੰਕੜਿਆਂ ਅਨੁਸਾਰ ਦੇਸ਼ 'ਚ ਕੁੱਲ 1,12,64,637 ਲੋਕ ਠੀਕ ਹੋ ਚੁਕੇ ਹਨ। ਇਸ ਵਿਚ ਦੇਸ਼ 'ਚ ਹੁਣ ਤੱਕ 5,55,04,440 ਲੋਕਾਂ ਦੀ ਟੀਕਾਕਰਨ ਕੀਤਾ ਜਾ ਚੁਕਿਆ ਹੈ। 

PunjabKesari

ਹਾਲਾਂਕਿ ਮਰੀਜ਼ਾਂ ਦੇ ਠੀਕ ਹੋਣ ਦੀ ਰਾਸ਼ਟਰੀ ਦਰ 'ਚ ਹੋਰ ਗਿਰਾਵਟ ਆਈ ਹੈ ਅਤੇ ਹੁਣ ਉਹ 95.09 ਫੀਸਦੀ ਹੋ ਗਈ ਹੈ। ਉੱਥੇ ਹੀ ਕੋਵਿਡ-19 ਨਾਲ ਮੌਤ ਦਰ 1.36 ਫੀਸਦੀ ਹੈ। ਦੇਸ਼ 'ਚ ਪਿਛਲੇ ਸਾਲ 7 ਅਗਸਤ ਨੂੰ ਪੀੜਤਾਂ ਦੀ ਗਿਣਤੀ 20 ਲੱਖ, 23 ਅਗਸਤ ਨੂੰ 30 ਲੱਖ ਅਤੇ 5 ਸਤੰਬਰ ਨੂੰ 40 ਲੱਖ ਤੋਂ ਵੱਧ ਹੋ ਗਈ ਸੀ। ਉੱਥੇ ਹੀ ਇਨਫੈਕਸ਼ਨ ਦੇ ਕੁੱਲ ਮਾਮਲੇ 16 ਸਤੰਬਰ ਨੂੰ 50 ਲੱਖ, 28 ਸਤੰਬਰ ਨੂੰ 60 ਲੱਖ, 11 ਅਕਤੂਬਰ ਨੂੰ 70 ਲੱਖ, 29 ਅਕਤੂਬਰ ਨੂੰ 80 ਲੱਖ, 20 ਨਵੰਬਰ ਨੂੰ 90 ਲੱਕ ਰਹੇ ਅਤੇ 19 ਦਸੰਬਰ ਨੂੰ ਇਹ ਮਾਮਲੇ ਇਕ ਕਰੋੜ ਦੇ ਪਾਰ ਚੱਲੇ ਗਏ ਸਨ। ਭਾਰਤੀ ਆਯੂਵਿਗਿਆਨ ਖੋਜ ਪ੍ਰੀਸ਼ਦ (ਆਈ.ਸੀ.ਐੱਮ.ਆਰ.) ਅਨੁਸਾਰ, ਦੇਸ਼ 'ਚ 25 ਮਾਰਚ ਤੱਕ 23,86,04,638 ਨਮੂਨਿਆਂ ਦੀ ਕੋਵਿਡ-19 ਸੰਬੰਧੀ ਜਾਂਚ ਕੀਤੀ ਗਈ। ਇਨ੍ਹਾਂ 'ਚੋਂ 11,00,756 ਨਮੂਨਿਆਂ ਦੀ ਜਾਂਚ ਵੀਰੀਵਾਰ ਨੂੰ ਕੀਤੀ ਗਈ ਸੀ।

ਨੋਟ : ਕੋਰੋਨਾ ਦੇ ਵੱਧ ਰਹੇ ਮਾਮਲਿਆਂ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


author

DIsha

Content Editor

Related News