ਇਕ ਦਿਨ ''ਚ ਸਾਹਮਣੇ ਆਏ ਕੋਰੋਨਾ ਦੇ 48 ਹਜ਼ਾਰ ਤੋਂ ਵੱਧ ਨਵੇਂ ਮਾਮਲੇ, ਰਿਕਵਰੀ ਰੇਟ 91 ਫੀਸਦੀ ਦੇ ਪਾਰ

Friday, Oct 30, 2020 - 12:00 PM (IST)

ਇਕ ਦਿਨ ''ਚ ਸਾਹਮਣੇ ਆਏ ਕੋਰੋਨਾ ਦੇ 48 ਹਜ਼ਾਰ ਤੋਂ ਵੱਧ ਨਵੇਂ ਮਾਮਲੇ, ਰਿਕਵਰੀ ਰੇਟ 91 ਫੀਸਦੀ ਦੇ ਪਾਰ

ਨਵੀਂ ਦਿੱਲੀ- ਭਾਰਤ 'ਚ ਕੋਵਿਡ-19 ਦੇ ਇਕ ਦਿਨ 'ਚ 48,648 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ 'ਚ ਪੀੜਤਾਂ ਦੀ ਕੁੱਲ ਗਿਣਤੀ ਵੱਧ ਕੇ ਸ਼ੁੱਕਰਵਾਰ ਨੂੰ 80,88,851 ਹੋ ਗਈ। ਉੱਥੇ ਹੀ ਇਲਾਜ ਅਧੀਨ ਮਰੀਜ਼ਾਂ ਦੇ 6 ਲੱਖ ਤੋਂ ਘੱਟ ਹੋਣ ਦੇ ਨਾਲ ਹੀ ਠੀਕ ਹੋਣ ਵਾਲਿਆਂ ਦੀ ਦਰ ਦੇਸ਼ 'ਚ 91 ਫੀਸਦੀ ਦੇ ਪਾਰ ਪਹੁੰਚ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਵਲੋਂ ਜਾਰੀ ਅੰਕੜਿਆਂ ਅਨੁਸਾਰ ਵਾਇਰਸ ਨਾਲ 563 ਲੋਕਾਂ ਦੀ ਮੌਤ ਹੋਣ ਤੋਂ ਬਾਅਦ ਮ੍ਰਿਤਕਾਂ ਦੀ ਗਿਣਤੀ ਵੱਧ ਕੇ 1,21,090 ਹੋ ਗਈ। ਮੰਤਰਾਲੇ ਨੇ ਦੱਸਿਆ ਕਿ ਦੇਸ਼ 'ਚ ਕੁੱਲ 73,73,375 ਲੋਕ ਸਿਹਤਯਾਬ ਹੋ ਚੁਕੇ ਹਨ ਅਤੇ ਮਰੀਜ਼ਾਂ ਦੇ ਠੀਕ ਹੋਣ ਦੀ ਦਰ 91.15 ਫੀਸਦੀ ਹੈ। ਉੱਥੇ ਹੀ ਕੋਵਿਡ-19 ਨਾਲ ਮੌਤ ਦਰ 1.50 ਫੀਸਦੀ  ਹੈ। ਮੰਤਰਾਲੇ ਵਲੋਂ ਜਾਰੀ ਅੰਕੜਿਆਂ ਅਨੁਸਾਰ ਦੇਸ਼ 'ਚ 5,94,386 ਲੋਕਾਂ ਦਾ ਕੋਵਿਡ-19 ਦਾ ਇਲਾਜ ਚੱਲ ਰਿਹਾ ਹੈ, ਜੋ ਕੁੱਲ ਮਾਮਲਿਆਂ ਦਾ 7.35 ਫੀਸਦੀ ਹੈ। ਭਾਰਤ 'ਚ 7 ਅਗਸਤ ਨੂੰ ਪੀੜਤਾਂ ਦੀ ਗਿਣਤੀ 20 ਲੱਖ, 23 ਅਗਸਤ ਨੂੰ 30 ਲੱਖ ਅਤੇ 5 ਸਤੰਬਰ ਨੂੰ ਪੀੜਤਾਂ ਦੀ ਗਿਣਤੀ 40 ਲੱਖ ਦੇ ਪਾਰ ਚੱਲੀ ਗਈ ਸੀ। ਉੱਥੇ ਹੀ ਕੁੱਲ ਮਾਮਲੇ 16 ਸਤੰਬਰ ਨੂੰ 50 ਲੱਖ ਦੇ ਪਾਰ, 28 ਸਤੰਬਰ ਨੂੰ 60 ਲੱਖ, 11 ਅਕਤੂਬਰ ਨੂੰ 70 ਲੱਖ ਅਤੇ 29 ਅਕਤੂਬਰ ਨੂੰ 80 ਲੱਖ ਦੇ ਪਾਰ ਚੱਲੇ ਗਏ ਸਨ।

ਇਹ ਵੀ ਪੜ੍ਹੋ : ਇਕ ਮਹੀਨੇ ਦੀ ਦੋਸਤੀ ਪਿੱਛੋਂ ਕਰਾਏ ਪ੍ਰੇਮ ਵਿਆਹ ਦਾ ਇੰਝ ਹੋਇਆ ਖ਼ੌਫਨਾਕ ਅੰਤ

ਭਾਰਤੀ ਆਯੂਵਿਗਿਆਨ ਖੋਜ ਕੌਂਸਲ (ਆਈ.ਸੀ.ਐੱਮ.ਆਰ.) ਅਨੁਸਾਰ 29 ਅਕਤੂਬਰ ਤੱਕ ਕੁੱਲ 10,77,28,088 ਨਮੂਨਿਆਂ ਦੀ ਜਾਂਚ ਕੀਤੀ ਗਈ, ਜਿਨ੍ਹਾਂ 'ਚੋਂ 11,64,648 ਨਮੂਨਿਆਂ ਦਾ ਪ੍ਰੀਖਣ ਵੀਰਵਾਰ ਨੂੰ ਹੀ ਕੀਤਾ ਗਿਆ। ਅੰਕੜਿਆਂ ਅਨੁਸਾਰ, ਪਿਛਲੇ 24 ਘੰਟਿਆਂ 'ਚ ਜਿਨ੍ਹਾਂ 563 ਲੋਕਾਂ ਦੀ ਮੌਤ ਹੋਈ, ਉਨ੍ਹਾਂ 'ਚੋਂ 156 ਲੋਕ ਮਹਾਰਾਸ਼ਟਰ ਦੇ ਸਨ। ਇਨ੍ਹਾਂ ਤੋਂ ਇਲਾਵਾ ਪੱਛਮੀ ਬੰਗਾਲ ਦੇ 61, ਛੱਤੀਸਗੜ੍ਹ ਦੇ 53, ਕਰਨਾਟਕ ਦੇ 45, ਤਾਮਿਲਨਾਡੂ ਦੇ 35, ਦਿੱਲੀ ਦੇ 27 ਅਤੇ ਕੇਰਲ ਦੇ 26 ਲੋਕ ਸਨ। ਮੰਤਰਾਲੇ ਨੇ ਆਪਣੀ ਵੈੱਬਸਾਈਟ 'ਤੇ ਦੱਸਿਆ ਕਿ ਉਸ ਦੇ ਅੰਕੜਿਆਂ ਦਾ ਆਈ.ਸੀ.ਐੱਮ.ਆਰ. ਦੇ ਅੰਕੜਿਆਂ ਨਾਲ ਮਿਲਾਨ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : ਜੰਮੂ-ਕਸ਼ਮੀਰ 'ਚ ਅੱਤਵਾਦੀ ਹਮਲੇ 'ਚ ਭਾਜਪਾ ਦੇ ਤਿੰਨ ਵਰਕਰਾਂ ਦੀ ਮੌਤ, PM ਮੋਦੀ ਨੇ ਕੀਤੀ ਨਿੰਦਾ


author

DIsha

Content Editor

Related News