ਦੇਸ਼ ''ਚ ਕੋਵਿਡ-19 ਦਾ ਕਹਿਰ ਜਾਰੀ, ਪੀੜਤਾਂ ਦੀ ਗਿਣਤੀ 62 ਲੱਖ ਦੇ ਪਾਰ

09/30/2020 1:21:14 PM

ਨਵੀਂ ਦਿੱਲੀ- ਭਾਰਤ 'ਚ ਕੋਰੋਨਾ ਵਾਇਰਸ ਇਨਫੈਕਸ਼ਨ ਦੇ ਇਕ ਦਿਨ 'ਚ 80,472 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਬੁੱਧਵਾਰ ਨੂੰ ਦੇਸ਼ 'ਚ ਪੀੜਤਾਂ ਦੀ ਕੁੱਲ ਗਿਣਤੀ ਵੱਧ ਕੇ 62 ਲੱਖ ਤੋਂ ਵੱਧ ਹੋ ਗਈ। ਉੱਥੇ ਹੀ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵੀ 51,87,825 ਹੋ ਗਈ ਹੈ, ਜਿਸ ਨਾਲ ਸਿਹਤਯਾਬ ਹੋਣ ਦੀ ਦਰ 83.33 ਫੀਸਦੀ 'ਤੇ ਪਹੁੰਚ ਗਈ ਹੈ। ਕੇਂਦਰੀ ਸਿਹਤ ਮਹਿਕਮੇ ਦੇ ਸਵੇਰੇ 8 ਵਜੇ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਦੇਸ਼ 'ਚ ਇਨਫੈਕਸ਼ਨ ਦੇ ਮਾਮਲੇ ਵੱਧ ਕੇ 62,25,763 ਹੋ ਗਏ ਹਨ, ਜਦੋਂ ਕਿ 1,179 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਮ੍ਰਿਤਕਾਂ ਦੀ ਗਿਣਤੀ ਵੱਧ ਕੇ 97,497 ਹੋ ਗਈ।

ਅੰਕੜਿਆਂ ਅਨੁਸਾਰ, ਦੇਸ਼ 'ਚ ਹੁਣ 9,40,441 ਮਰੀਜ਼ਾਂ ਦਾ ਕੋਰੋਨਾ ਵਾਇਰਸ ਦਾ ਇਲਾਜ ਜਾਰੀ ਹੈ, ਜੋ ਕੁੱਲ ਮਾਮਲਿਆਂ ਦਾ 15.11 ਫੀਸਦੀ ਹੈ। ਦੇਸ਼ 'ਚ ਕੋਰੋਨਾ ਵਾਇਰਸ ਨਾਲ ਮੌਤ ਦਰ 1.57 ਫੀਸਦੀ ਹੈ। ਭਾਰਤ 'ਚ ਕੋਵਿਡ-19 ਦੇ ਮਾਮਲੇ 7 ਅਗਸਤ ਨੂੰ 20 ਲੱਖ ਦੇ ਪਾਰ, 23 ਅਗਸਤ ਨੂੰ 30 ਲੱਖ ਦੇ ਪਾਰ, 5 ਸਤੰਬਰ ਨੂੰ 40 ਲੱਖ ਦੇ ਪਾਰ, 16 ਸਤੰਬਰ ਨੂੰ 50 ਲੱਖ ਦੇ ਪਾਰ ਅਤੇ 28 ਸਤੰਬਰ ਨੂੰ 60 ਲੱਖ ਦੇ ਪਾਰ ਚੱਲੇ ਗਏ ਸਨ। ਭਾਰਤੀ ਆਯੂਵਿਗਿਆਨ ਖੋਜ ਕੌਂਸਲ (ਆਈ.ਸੀ.ਐੱਮ.ਆਰ.) ਅਨੁਸਾਰ ਦੇਸ਼ 'ਚ 29 ਸਤੰਬਰ ਤੱਕ ਕੁੱਲ 7,41,96,729 ਨਮੂਨਿਆਂ ਦੀ ਜਾਂਚ ਕੀਤੀ ਗਈ, ਜਿਨ੍ਹਾਂ 'ਚੋਂ 10,86,688 ਨਮੂਨਿਆਂ ਦੀ ਜਾਂਚ ਮੰਗਲਵਾਰ ਨੂੰ ਕੀਤੀ ਗਈ।

DIsha

This news is Content Editor DIsha