ਭਾਰਤ 'ਚ ਕੋਰੋਨਾ ਦਾ ਕਹਿਰ ਜਾਰੀ, ਪੀੜਤਾਂ ਦੀ ਗਿਣਤੀ 93 ਲੱਖ ਦੇ ਪਾਰ

11/27/2020 12:53:01 PM

ਨਵੀਂ ਦਿੱਲੀ- ਭਾਰਤ 'ਚ ਇਕ ਦਿਨ 'ਚ ਕੋਵਿਡ-19 ਦੇ 43,082 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ 'ਚ ਇਨਫੈਕਸ਼ਨ ਦੇ ਮਾਮਲੇ ਵੱਧ ਕੇ 93.09 ਲੱਖ ਹੋ ਗਏ ਹਨ। ਜਿਨ੍ਹਾਂ 'ਚੋਂ 87,18,517 ਲੋਕ ਸਿਹਤਯਾਬ ਹੋ ਚੁਕੇ ਹਨ ਅਤੇ ਠੀਕ ਹੋਣ ਦੀ ਰਾਸ਼ਟਰੀ ਦਰ ਵੱਧ ਕੇ 93.64 ਫੀਸਦੀ ਹੋ ਗਈ। ਕੇਂਦਰੀ ਸਿਹਤ ਮੰਤਰਾਲਾ ਵਲੋਂ ਸ਼ੁੱਕਰਵਾਰ ਨੂੰ ਜਾਰੀ ਅੰਕੜਿਆਂ ਅਨੁਸਾਰ ਦੇਸ਼ 'ਚ ਹੁਣ ਤੱਕ ਕੋਵਿਡ-19 ਦੇ 93,09,787 ਮਾਮਲੇ ਸਾਹਮਣੇ ਆ ਚੁਕੇ ਹਨ। ਉੱਥੇ ਹੀ 492 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਮ੍ਰਿਤਕਾਂ ਦੀ ਗਿਣਤੀ ਵੱਧ ਕੇ 1,35,715 ਹੋ ਗਈ। ਦੇਸ਼ 'ਚ ਹੁਣ 4,55,555 ਲੋਕਾਂ ਦਾ ਕੋਰੋਨਾ ਇਨਫੈਕਸ਼ਨ ਦਾ ਇਲਾਜ ਚੱਲ ਰਿਹਾ ਹੈ। ਅੰਕੜਿਆਂ ਅਨੁਸਾਰ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਕੁੱਲ ਮਾਮਲਿਆਂ ਦੀ 4.89 ਫੀਸਦੀ ਹੈ।

ਇਹ ਵੀ ਪੜ੍ਹੋ : ਮੁੰਡਕਾ, ਦਿੱਲੀ-ਹਰਿਆਣਾ ਸਰਹੱਦ 'ਤੇ ਕਿਸਾਨਾਂ 'ਤੇ ਲਾਠੀਚਾਰਜ, ਦਾਗ਼ੇ ਗਏ ਹੰਝੂ ਗੈਸ ਦੇ ਗੋਲ਼ੇ (ਵੀਡੀਓ)

ਭਾਰਤੀ ਆਯੂਵਿਗਿਆਨ ਖੋਜ ਪ੍ਰੀਸ਼ਦ (ਆਈ.ਸੀ.ਐੱਮ.ਆਰ.) ਅਨੁਸਾਰ 26 ਨਵੰਬਰ ਤੱਕ 13,70,62,749 ਨਮੂਨਿਆਂ ਦੀ ਕੋਵਿਡ-19 ਨਾਲ ਸੰਬੰਧੀ ਜਾਂਚ ਕੀਤੀ ਗਈ, ਜਿਨ੍ਹਾਂ 'ਚੋਂ 11,31,204 ਨਮੂਨਿਆਂ ਦਾ ਪ੍ਰੀਖਣ ਵੀਰਵਾਰ ਨੂੰ ਹੀ ਕੀਤਾ ਗਿਆ। ਭਾਰਤ 'ਚ 7 ਅਗਸਤ ਨੂੰ ਪੀੜਤਾਂ ਦੀ ਗਿਣਤੀ 20 ਲੱਖ, 23 ਅਗਸਤ ਨੂੰ 30 ਲੱਖ ਅਤੇ 5 ਸਤੰਬਰ ਨੂੰ 40 ਲੱਖ ਦੇ ਪਾਰ ਚੱਲੀ ਗਈ ਸੀ। ਉੱਥੇ ਹੀ ਕੁੱਲ ਮਾਮਲੇ 16 ਸਤੰਬਰ ਨੂੰ 50 ਲੱਖ, 28 ਸਤੰਬਰ ਨੂੰ 60 ਲੱਖ, 11 ਅਕਤੂਬਰ ਨੂੰ 70 ਲੱਖ, 29 ਅਕਤੂਬਰ ਨੂੰ 80 ਲੱਖ ਅਤੇ 20 ਨਵੰਬਰ ਨੂੰ 90 ਲੱਖ ਦੇ ਪਾਰ ਚੱਲੇ ਗਏ ਸਨ।

ਇਹ ਵੀ ਪੜ੍ਹੋ : ਮਹਿਬੂਬਾ ਮੁਫ਼ਤੀ ਦਾ ਦੋਸ਼- ਮੈਨੂੰ ਅਤੇ ਧੀ ਨੂੰ ਘਰ 'ਚ ਕੀਤਾ ਗਿਆ ਹੈ ਨਜ਼ਰਬੰਦ


DIsha

Content Editor

Related News