ਭਾਰਤ ''ਚ ਕੋਰੋਨਾ ਦਾ ਕਹਿਰ ਜਾਰੀ, ਪੀੜਤਾਂ ਦੀ ਗਿਣਤੀ 97 ਲੱਖ ਦੇ ਪਾਰ

Tuesday, Dec 08, 2020 - 10:44 AM (IST)

ਭਾਰਤ ''ਚ ਕੋਰੋਨਾ ਦਾ ਕਹਿਰ ਜਾਰੀ, ਪੀੜਤਾਂ ਦੀ ਗਿਣਤੀ 97 ਲੱਖ ਦੇ ਪਾਰ

ਨਵੀਂ ਦਿੱਲੀ- ਭਾਰਤ 'ਚ 24 ਘੰਟਿਆਂ 'ਚ ਕਰੀਬ 5 ਮਹੀਨੇ ਬਾਅਦ ਮੰਗਲਵਾਰ ਨੂੰ ਕੋਵਿਡ-19 ਦੇ 27 ਹਜ਼ਾਰ ਤੋਂ ਘੱਟ ਨਵੇਂ ਮਾਮਲੇ ਸਾਹਮਣੇ ਆਏ। ਇਸ ਦੇ ਨਾਲ ਦੇਸ਼ 'ਚ ਇਨਫੈਕਸ਼ਨ ਦੇ ਮਾਮਲੇ ਵੱਧ ਕੇ 97 ਲੱਖ ਦੇ ਪਾਰ ਚੱਲੇ ਗਏ, ਜਿਨ੍ਹਾਂ 'ਚੋਂ 91.78 ਲੱਖ ਤੋਂ ਵੱਧ ਲੋਕ ਠੀਕ ਹੋ ਚੁਕੇ ਹਨ। ਕੇਂਦਰੀ ਸਿਹਤ ਮੰਤਰਾਲਾ ਵਲੋਂ ਜਾਰੀ ਅੰਕੜਿਆਂ ਅਨੁਸਾਰ, ਕੋਵਿਡ-19 ਦੇ 26,567 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ 'ਚ ਇਨਫੈਕਸ਼ਨ ਦੇ ਮਾਮਲੇ ਵੱਧ ਕੇ 97,03,770 ਹੋ ਗਏ। ਉੱਥੇ ਹੀ 385 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਮ੍ਰਿਤਕਾਂ ਦੀ ਗਿਣਤੀ ਵੱਧ ਕੇ 1,40,958 ਹੋ ਗਈ।

ਇਹ ਵੀ ਪੜ੍ਹੋ : ਭਾਰਤ ਬੰਦ ਦਾ ਅਸਰ, ਕਈ ਥਾਵਾਂ 'ਤੇ ਰੋਕੀਆਂ ਗਈਆਂ ਟਰੇਨਾਂ

ਅੰਕੜਿਆਂ ਅਨੁਸਾਰ, ਦੇਸ਼ 'ਚ 91,78,946 ਲੋਕਾਂ ਦੇ ਸਿਹਤਯਾਬ ਹੋਣ ਦੇ ਨਾਲ ਹੀ, ਮਰੀਜ਼ਾਂ ਦੇ ਠੀਕ ਹੋਣ ਦੀ ਦਰ ਵੱਧ ਕੇ 94.59 ਫੀਸਦੀ ਹੋ ਗਈ। ਉੱਥੇ ਹੀ ਕੋਵਿਡ-19 ਨਾਲ ਮੌਤ ਦਰ 1.45 ਫੀਸਦੀ ਹੈ। ਦੇਸ਼ 'ਚ ਲਗਾਤਾਰ ਦੂਜੇ ਦਿਨ ਇਲਾਜ ਅਧੀਨ ਲੋਕਾਂ ਦੀ ਗਿਣਤੀ 4 ਲੱਖ ਤੋਂ ਘੱਟ ਹੈ। ਹੁਣ 3,83,866 ਲੋਕਾਂ ਦਾ ਕੋਰੋਨਾ ਵਾਇਰਸ ਦਾ ਇਲਾਜ ਚੱਲ ਰਿਹਾ ਹੈ, ਜੋ ਕੁੱਲ ਮਾਮਲਿਆਂ ਦਾ 3.96 ਫੀਸਦੀ ਹੈ। ਭਾਰਤ 'ਚ 7 ਅਗਸਤ ਨੂੰ ਪੀੜਤਾਂ ਦੀ ਗਿਣਤੀ 20 ਲੱਖ, 23 ਅਗਸਤ ਨੂੰ 30 ਲੱਖ ਅਤੇ 5 ਸਤੰਬਰ ਨੂੰ 40 ਲੱਖ ਦੇ ਪਾਰ ਚੱਲੀ ਗਈ ਸੀ। ਉੱਥੇ ਹੀ ਕੁੱਲ ਮਾਮਲੇ 16 ਸਤੰਬਰ ਨੂੰ 50 ਲੱਖ, 28 ਸਤੰਬਰ ਨੂੰ 60 ਲੱਖ, 11 ਅਕਤੂਬਰ ਨੂੰ 70 ਲੱਖ, 29 ਅਕਤੂਬਰ ਨੂੰ 80 ਲੱਖ ਅਤੇ 20 ਨਵੰਬਰ ਨੂੰ 90 ਲੱਖ ਦੇ ਪਾਰ ਚੱਲੇ ਗਏ ਸਨ। ਭਾਰਤੀ ਆਯੂਵਿਗਿਆਨ ਖੋਜ ਪ੍ਰੀਸ਼ਦ (ਆਈ.ਸੀ.ਐੱਮ.ਆਰ.) ਅਨੁਸਾਰ 7 ਦਸੰਬਰ ਤੱਕ 14,88,14,055 ਨਮੂਨਿਆਂ ਦੀ ਕੋਵਿਡ-19 ਸੰਬੰਧੀ ਜਾਂਚ ਕੀਤੀ ਗਈ, ਜਿਨ੍ਹਾਂ 'ਚੋਂ 10,26,399 ਨਮੂਨਿਆਂ ਦਾ ਪ੍ਰੀਖਣ ਸੋਮਵਾਰ ਨੂੰ ਕੀਤਾ ਗਿਆ।

ਇਹ ਵੀ ਪੜ੍ਹੋ : ਜੰਮੂ-ਕਸ਼ਮੀਰ 'ਚ ਕੋਰੋਨਾ ਵਾਇਰਸ ਨਾਲ 9 ਪੀੜਤਾਂ ਦੀ ਮੌਤ, ਤ੍ਰਿਪੁਰਾ 'ਚ ਛੇ ਨਵੇਂ ਮਰੀਜ਼ ਮਿਲੇ


author

DIsha

Content Editor

Related News