ਭਾਰਤ 'ਚ ਕੋਰੋਨਾ ਦੇ ਮਾਮਲੇ 2 ਕਰੋੜ ਦੇ ਪਾਰ, ਮੌਤਾਂ ਦੇ ਅੰਕੜੇ ਕਰਦੇ ਨੇ ਹੈਰਾਨ

05/04/2021 12:00:22 PM

ਨਵੀਂ ਦਿੱਲੀ- ਭਾਰਤ 'ਚ ਕੋਰੋਨਾ ਦੇ ਮਾਮਲੇ 2 ਕਰੋੜ ਦਾ ਅੰਕੜਾ ਪਾਰ ਕਰ ਗਏ ਹਨ ਅਤੇ ਸਿਰਫ਼ 15 ਦਿਨਾਂ 'ਚ ਇਨਫੈਕਸ਼ਨ ਦੇ 50 ਲੱਖ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। ਕੇਂਦਰੀ ਸਿਹਤ ਮੰਤਰਾਲਾ ਦੇ ਮੰਗਲਵਾਰ ਨੂੰ ਜਾਰੀ ਅੰਕੜਿਆਂ ਅਨੁਸਾਰ, ਕੋਰੋਨਾ ਵਾਇਰਸ ਦੇ ਇਕ ਦਿਨ 'ਚ 3,57,229 ਨਵੇਂ ਮਾਮਲੇ ਆਉਣ ਨਾਲ ਇਨਫੈਕਸ਼ਨ ਦੇ ਮਾਮਲੇ ਵੱਧ ਕੇ 2,02,82,833 'ਤੇ ਪਹੁੰਚ ਗਏ, ਜਦੋਂ ਕਿ 3,449 ਹੋਰ ਲੋਕਾਂ ਦੇ ਜਾਨ ਗੁਆਉਣ ਨਾਲ ਮ੍ਰਿਤਕਾਂ ਦੀ ਗਿਣਤੀ 2,22,408 'ਤੇ ਪਹੁੰਚ ਗਈ ਹੈ। ਅੰਕੜਿਆਂ ਅਨੁਸਾਰ, ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵੱਧ ਕੇ 34,47,133 ਹੋ ਗਈ ਹੈ, ਜੋ ਇਨਫੈਕਸ਼ਨ ਦੇ ਕੁੱਲ ਮਾਮਲਿਆਂ ਦਾ 17 ਫੀਸਦੀ ਹੈ। ਕੋਰੋਨਾ ਤੋਂ ਸਿਹਤਮੰਦ ਹੋਣ ਵਾਲੇ ਲੋਕਾਂ ਦੀ ਦਰ 81.91 ਫੀਸਦੀ ਹੈ। ਅੰਕੜਿਆਂ ਅਨੁਸਾਰ, ਇਸ ਬੀਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ 1,66,13,292 'ਤੇ ਪਹੁੰਚ ਗਈ ਹੈ, ਜਦੋਂ ਕਿ ਮੌਤ ਦਰ 1.10 ਫੀਸਦੀ ਹੈ। ਉੱਥੇ ਹੀ ਹੁਣ ਤੱਕ 15,89,32,921 ਲੋਕਾਂ ਦੀ ਟੀਕਾਕਰਨ ਹੋ ਚੁਕਿਆ ਹੈ।

ਭਾਰਤ 'ਚ ਕੋਰੋਨਾ ਦੇ ਮਾਮਲੇ 7 ਅਗਸਤ ਨੂੰ 20 ਲੱਖ ਦਾ ਅੰਕੜਾ ਪਾਰ ਕਰ ਗਏ ਸਨ। ਇਸ ਤੋਂ ਬਾਅਦ ਇਨਫੈਕਸ਼ਨ ਦੇ ਮਾਮਲੇ 23 ਅਗਸਤ ਨੂੰ 30 ਲੱਖ, 5 ਸਤੰਬਰ ਨੂੰ 40 ਲੱਖ ਅਤੇ 16 ਸਤੰਬਰ ਨੂੰ 50 ਲੱਖ ਦੇ ਪਾਰ ਚੱਲੇ ਗਏ ਸਨ। ਗਲੋਬਲ ਲਾਗ਼ ਦੇ ਮਾਮਲੇ 28 ਸਤੰਬਰ ਨੂੰ 60 ਲੱਖ, 11 ਅਕਤੂਬਰ ਨੂੰ 70 ਲੱਖ, 29 ਅਕਤੂਬਰ ਨੂੰ 80 ਲੱਖ, 20 ਨਵੰਬਰ ਨੂੰ 90 ਲੱਖ ਅਤੇ 19 ਦਸੰਬਰ ਨੂੰ ਇਕ ਕਰੋੜ ਦਾ ਅੰਕੜਾ ਪਾਰ ਕਰ ਗਏ ਸਨ। ਭਾਰਤ 'ਚ ਲਾਗ਼ ਦੇ ਮਾਮਲੇ 19 ਅਪ੍ਰੈਲ ਨੂੰ 1.50 ਕਰੋੜ ਦੇ ਪਾਰ ਚੱਲੇ ਗਏ ਸਨ।

ਇਹ ਵੀ ਪੜ੍ਹੋ : 5 ਦਿਨਾਂ ’ਚ 25 ਉਡਾਨਾਂ 300 ਟਨ ਕੋਵਿਡ ਰਾਹਤ ਸਮੱਗਰੀ ਲੈ ਕੇ ਪਹੁੰਚੀਆਂ ਦਿੱਲੀ

ਨੋਟ : ਕੋਰੋਨਾ ਦੇ ਵੱਧਦੇ ਮਾਮਲਿਆਂ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ

DIsha

This news is Content Editor DIsha