ਭਾਰਤ ''ਚ ਇਕ ਦਿਨ ''ਚ ਕੋਰੋਨਾ ਦੇ 20,903 ਮਾਮਲੇ, 6.25 ਲੱਖ ਦੇ ਪਾਰ ਹੋਈ ਮਰੀਜ਼ਾਂ ਦੀ ਗਿਣਤੀ

07/03/2020 12:00:11 PM

ਨਵੀਂ ਦਿੱਲੀ- ਕੋਰੋਨਾ ਮਹਾਮਾਰੀ ਨਾਲ ਜੂਝ ਰਹੇ ਦੇਸ਼ 'ਚ ਪਿਛਲੇ 24 ਘੰਟਿਆਂ 'ਚ 20,903 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਮਰੀਜ਼ਾਂ ਦੀ ਗਿਣਤੀ ਸਵਾ 6 ਲੱਖ ਪਾਰ ਪਹੁੰਚ ਗਈ ਹੈ। ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲੇ ਵਲੋਂ ਸ਼ੁੱਕਰਵਾਰ ਨੂੰ ਜਾਰੀ ਅੰਕੜਿਆਂ ਅਨੁਸਾਰ ਦੇਸ਼ ਭਰ 'ਚ ਪਿਛਲੇ 24 ਘੰਟਿਆਂ ਦੌਰਾਨ 20032 ਮਰੀਜ਼ ਰੋਗ ਮੁਕਤ ਹੋਏ ਹਨ, ਜੋ ਇਕ ਦਿਨ 'ਚ ਹੁਣ ਤੱਕ ਦਾ ਸਭ ਤੋਂ ਵੱਧ ਹੈ, ਜਿਨ੍ਹਾਂ ਨੂੰ ਮਿਲਾ ਕੇ 3,79,892 ਲੋਕ ਸਿਹਤਮੰਦ ਹੋ ਚੁਕੇ ਹਨ। ਸਿਹਤਮੰਦ ਹੋਣ ਵਾਲਿਆਂ 'ਚ ਜ਼ਿਆਦਾਤਰ ਮਹਾਰਾਸ਼ਟਰ, ਤਾਮਿਲਨਾਡੂ ਅਤੇ ਦਿੱਲੀ ਦੇ ਹਨ। 

ਮਹਾਰਾਸ਼ਟਰ 'ਚ 8,018 ਲੋਕ, ਤਾਮਿਲਨਾਡੂ 'ਚ 3095 ਅਤੇ ਦਿੱਲੀ 'ਚ 3015 ਮਰੀਜ਼ ਰੋਗ ਮੁਕਤ ਹੋਏ ਹਨ। ਇਨ੍ਹਾਂ ਤਿੰਨ ਸੂਬਿਆਂ 'ਚ ਪੀੜਤਾਂ ਦੀ ਗਿਣਤੀ ਵੀ ਦੇਸ਼ 'ਚ ਸਭ ਤੋਂ ਵੱਧ ਹੈ। ਦੇਸ਼ 'ਚ ਕੋਰੋਨਾ ਮਰੀਜ਼ਾਂ ਦੇ ਰਿਕਾਰਡ 20,903 ਨਵੇਂ ਮਾਮਲਿਆਂ ਨਾਲ ਕੁੱਲ ਮਰੀਜ਼ਾਂ ਦੀ ਗਿਣਤੀ 6,25,544 ਹੋ ਗਈ ਹੈ। ਪਿਛਲੇ 24 ਘੰਟਿਆਂ ਦੌਰਾਨ ਇਸ ਇਨਫੈਕਸ਼ਨ ਨਾਲ 379 ਲੋਕਾਂ ਦੀ ਮੌਤ ਹੋਈ ਹੈ, ਜਿਸ ਨਾਲ ਮ੍ਰਿਤਕਾਂ ਦੀ ਗਿਣਤੀ 18,213 ਹੋ ਗਈ ਹੈ। 

ਦੇਸ਼ 'ਚ ਹਾਲੇ ਕੋਰਨਾ ਇਨਫੈਕਸ਼ਨ ਦੇ 2,27,439 ਸਰਗਰਮ ਮਾਮਲੇ ਹਨ। ਕੋਰੋਨਾ ਮਹਾਮਾਰੀ ਨਾਲ ਸਭ ਤੋਂ ਵੱਧ ਪ੍ਰਭਾਵਿਤ ਮਹਾਰਾਸ਼ਟਰ 'ਚ ਪਿਛਲੇ 24 ਘੰਟਿਆਂ 'ਚ ਇਨਫੈਕਸ਼ਨ ਦੇ 6,328 ਮਾਮਲੇ ਦਰਜ ਕੀਤੇ ਗਏ ਅਤੇ 124 ਘੰਟਿਆਂ 'ਚ ਇਨਫੈਕਸ਼ਨ ਦੇ 6,328 ਮਾਮਲੇ ਦਰਜ ਕੀਤੇ ਗਏ ਅਤੇ 125 ਲੋਕਾਂ ਦੀ ਮੌਤ ਹੋਈ। ਇਸ ਦੇ ਨਾਲ ਹੀ ਸੂਬੇ 'ਚ ਮਰੀਜ਼ਾਂ ਦੀ ਗਿਣਤੀ ਵੱਧ ਕੇ 1,86,626 ਅਤੇ ਮ੍ਰਿਤਕਾਂ ਦੀ ਗਿਣਤੀ ਵੱਧ ਕੇ 8,178 ਹੋ ਗਈ ਹੈ।

DIsha

This news is Content Editor DIsha