ਭਾਰਤ ''ਚ ਕੋਵਿਡ-19 ਦੇ ਮਾਮਲੇ 55 ਲੱਖ ਦੇ ਪਾਰ, ਮਰੀਜ਼ਾਂ ਦੇ ਠੀਕ ਹੋਣ ਦੀ ਦਰ 80.86 ਫੀਸਦੀ

09/22/2020 12:06:06 PM

ਨਵੀਂ ਦਿੱਲੀ- ਭਾਰਤ 'ਚ ਕੋਵਿਡ-19 ਦੇ ਕੁੱਲ ਮਾਮਲੇ ਮੰਗਲਵਾਰ ਨੂੰ 55 ਲੱਖ ਦੇ ਪਾਰ ਚੱਲੀ ਗਈ। ਉੱਥੇ ਹੀ ਪਿਛਲੇ 24 ਘੰਟਿਆਂ 'ਚ ਰਿਕਾਰਡ 1,01,468 ਮਰੀਜ਼ ਠੀਕ ਵੀ ਹੋ ਗਏ ਹਨ। ਕੇਂਦਰੀ ਸਿਹਤ ਮਹਿਕਮੇ ਅਨੁਸਾਰ ਕੁੱਲ 44,97,867 ਲੋਕਾਂ ਦੇ ਠੀਕ ਹੋਣ ਤੋਂ ਦੇਸ਼ 'ਚ ਮਰੀਜ਼ਾਂ ਦੇ ਠੀਕ ਹੋਣ ਦੀ ਦਰ 80.86 ਫੀਸਦੀ ਹੋ ਗਈ ਹੈ। ਮਹਿਕਮੇ ਵਲੋਂ ਸਵੇਰੇ 8 ਵਜੇ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ 'ਚ 75,083 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ 'ਚ ਇਨਫੈਕਸ਼ਨ ਦੇ ਮਾਮਲੇ ਵੱਧ ਕੇ 55,62,663 ਹੋ ਗੇ। ਉੱਥੇ ਹੀ 1,053 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਮ੍ਰਿਤਕਾਂ ਦੀ ਗਿਣਤੀ ਵੱਧ ਕੇ 88,935 ਹੋ ਗਈ। ਕੋਵਿਡ-19 ਨਾਲ ਮੌਤਾਂ ਦੀ ਦਰ 1.60 ਫੀਸਦੀ ਹੈ।

ਅੰਕੜਿਆਂ ਅਨੁਸਾਰ ਦੇਸ਼ 'ਚ ਹਾਲੇ 9,75,861 ਮਰੀਜ਼ਾਂ ਦਾ ਕੋਰੋਨਾ ਵਾਇਰਸ ਦਾ ਇਲਾਜ ਜਾਰੀ ਹੈ, ਜੋ ਕੁੱਲ ਮਾਮਲਿਆਂ ਦਾ 17.54 ਫੀਸਦੀ ਹੈ। ਭਾਰਤ 'ਚ ਕੋਵਿਡ-19 ਦੇ ਮਾਮਲੇ 7 ਅਗਸਤ ਨੂੰ 20 ਲੱਖ ਦੇ ਪਾਰ, 23 ਅਗਸਤ ਨੂੰ 30 ਲੱਖ ਦੇ ਪਾਰ, 5 ਸਤੰਬਰ ਨੂੰ 40 ਲੱਖ ਦੇ ਪਾਰ ਅਤੇ 16 ਸਤੰਬਰ ਨੂੰ 50 ਲੱਖ ਦੇ ਪਾਰ ਚੱਲੇ ਗਏ ਸਨ। ਭਾਰਤੀ ਆਯੂਵਿਗਿਆਨ ਖੋਜ ਕੌਂਸਲ (ਆਈ.ਸੀ.ਐੱਮ.ਆਰ.) ਅਨੁਸਾਰ ਦੇਸ਼ 'ਚ 21 ਸਤੰਬਰ ਤੱਕ ਕੁੱਲ 6,53,25,779 ਨਮੂਨਿਆਂ ਦੀ ਕੋਵਿਡ-19 ਦੀ ਜਾਂਚ ਕੀਤੀ ਗਈ, ਇਨ੍ਹਾਂ 'ਚੋਂ 9,33,185 ਨਮੂਨਿਆਂ ਦੀ ਜਾਂਚ ਸੋਮਵਾਰ ਨੂੰ ਹੀ ਕੀਤੀ ਗਈ।

DIsha

This news is Content Editor DIsha