ਬੰਗਲਾਦੇਸ਼ੀ ਘੁਸਪੈਠੀਆਂ 'ਤੇ ਭਾਰਤ ਸਖ਼ਤ ! ਵਿਦੇਸ਼ ਮੰਤਰਾਲੇ ਨੇ ਤਿਆਰ ਕੀਤਾ ਪਲਾਨ

Friday, Jun 05, 2026 - 05:16 PM (IST)

ਬੰਗਲਾਦੇਸ਼ੀ ਘੁਸਪੈਠੀਆਂ 'ਤੇ ਭਾਰਤ ਸਖ਼ਤ ! ਵਿਦੇਸ਼ ਮੰਤਰਾਲੇ ਨੇ ਤਿਆਰ ਕੀਤਾ ਪਲਾਨ

ਨੈਸ਼ਨਲ ਡੈਸਕ : ਭਾਰਤ ਵਿੱਚ ਅਵੈਧ ਤੌਰ 'ਤੇ ਰਹਿ ਰਹੇ ਵਿਦੇਸ਼ੀ ਨਾਗਰਿਕਾਂ ਅਤੇ ਘੁਸਪੈਠੀਆਂ ਦੀ ਵਤਨ ਵਾਪਸੀ ਨੂੰ ਲੈ ਕੇ ਉੱਠ ਰਹੇ ਸਵਾਲਾਂ ਦਰਮਿਆਨ ਵਿਦੇਸ਼ ਮੰਤਰਾਲੇ ਨੇ ਸਥਿਤੀ ਸਪੱਸ਼ਟ ਕੀਤੀ ਹੈ। ਮੰਤਰਾਲੇ ਦੇ ਬੁਲਾਰੇ ਰਣਧੀਰ ਜਾਇਸਵਾਲ ਨੇ ਦੱਸਿਆ ਕਿ ਕਿਸੇ ਵੀ ਵਿਦੇਸ਼ੀ ਨਾਗਰਿਕ ਨੂੰ ਦੇਸ਼ ਨਿਕਾਲਾ ਕਰਨ ਲਈ ਇੱਕ ਨਿਰਧਾਰਿਤ ਕਾਨੂੰਨੀ ਅਤੇ ਦੁਵੱਲੀ ਪ੍ਰਕਿਰਿਆ ਦਾ ਪਾਲਣ ਕੀਤਾ ਜਾਂਦਾ ਹੈ।

ਨਾਗਰਿਕਤਾ ਦੀ ਪੁਸ਼ਟੀ ਹੈ ਜ਼ਰੂਰੀ 
ਰਣਧੀਰ ਜਾਇਸਵਾਲ ਅਨੁਸਾਰ, ਭਾਰਤ ਵਿੱਚ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਵਿਦੇਸ਼ੀ ਨਾਗਰਿਕਾਂ, ਜਿਨ੍ਹਾਂ ਵਿੱਚ ਬੰਗਲਾਦੇਸ਼ੀ ਨਾਗਰਿਕ ਵੀ ਸ਼ਾਮਲ ਹਨ, ਵਿਰੁੱਧ ਮੌਜੂਦ ਕਾਨੂੰਨਾਂ ਤਹਿਤ ਉਚਿਤ ਕਾਰਵਾਈ ਕੀਤੀ ਜਾਵੇਗੀ। ਦੇਸ਼ ਨਿਕਾਲੇ ਦੀ ਪ੍ਰਕਿਰਿਆ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਇਸ ਦੇ ਲਈ ਇੱਕ ਦੁਵੱਲੀ ਵਿਵਸਥਾ ਹੈ। ਭਾਰਤ ਅਜਿਹੇ ਮਾਮਲੇ ਸਬੰਧਤ ਦੇਸ਼ (ਜਿਵੇਂ ਕਿ ਬੰਗਲਾਦੇਸ਼) ਨੂੰ ਭੇਜਦਾ ਹੈ ਤਾਂ ਜੋ ਉਹ ਉਨ੍ਹਾਂ ਲੋਕਾਂ ਦੀ ਰਾਸ਼ਟਰੀਅਤਾ ਦੀ ਪਛਾਣ ਕਰ ਸਕਣ। ਸਬੰਧਤ ਦੇਸ਼ ਵੱਲੋਂ ਨਾਗਰਿਕਤਾ ਦੀ ਪੁਸ਼ਟੀ ਹੋਣ ਤੋਂ ਬਾਅਦ ਹੀ ਦੇਸ਼ ਨਿਕਾਲੇ ਦੀ ਕਾਰਵਾਈ ਅੱਗੇ ਵਧਾਈ ਜਾਂਦੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਬੰਗਲਾਦੇਸ਼ ਕੋਲ ਅਜਿਹੀਆਂ ਕਈ ਅਪੀਲਾਂ ਪੈਂਡਿੰਗ ਹਨ ਅਤੇ ਭਾਰਤ ਨੂੰ ਉਮੀਦ ਹੈ ਕਿ ਇਨ੍ਹਾਂ 'ਤੇ ਜਲਦੀ ਕਾਰਵਾਈ ਹੋਵੇਗੀ ਤਾਂ ਜੋ ਦੇਸ਼ ਨਿਕਾਲੇ ਦੀ ਪ੍ਰਕਿਰਿਆ ਸੁਚਾਰੂ ਢੰਗ ਨਾਲ ਹੋ ਸਕੇ।

 

ਨੇਪਾਲ ਨਾਲ ਸੰਬੰਧ ਮਜ਼ਬੂਤ ਕਰਨ 'ਤੇ ਜ਼ੋਰ
 ਇਸ ਦੇ ਨਾਲ ਹੀ ਬੁਲਾਰੇ ਨੇ ਨੇਪਾਲ ਦੇ ਵਿਦੇਸ਼ ਮੰਤਰੀ ਦੇ ਭਾਰਤ ਦੌਰੇ ਬਾਰੇ ਵੀ ਜਾਣਕਾਰੀ ਦਿੱਤੀ। ਨੇਪਾਲ ਦੇ ਵਿਦੇਸ਼ ਮੰਤਰੀ ਭਾਰਤ ਦੇ ਵਿਦੇਸ਼ ਮੰਤਰੀ ਨਾਲ ਮੁਲਾਕਾਤ ਕਰਨਗੇ। ਇਸ ਮੁਲਾਕਾਤ ਦੌਰਾਨ ਵਪਾਰ, ਨਿਵੇਸ਼, ਵਿਕਾਸ ਸਹਿਯੋਗ ਅਤੇ ਲੋਕਾਂ ਦੇ ਆਪਸੀ ਸੰਬੰਧਾਂ (People-To-People ties) ਵਰਗੇ ਵਿਆਪਕ ਏਜੰਡੇ 'ਤੇ ਚਰਚਾ ਹੋਵੇਗੀ। ਭਾਰਤ ਨੇਪਾਲ ਨਾਲ ਆਪਣੀ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਕਰਨ ਲਈ ਪੂਰੀ ਤਰ੍ਹਾਂ ਉਤਸੁਕ ਹੈ।

ਰੂਸ ਨਾਲ ਰੱਖਿਆ ਸੰਬੰਧ
 ਰੂਸ ਦੇ Su-57 ਜਹਾਜ਼ਾਂ ਨਾਲ ਸਬੰਧਤ ਸਵਾਲ ਦੇ ਜਵਾਬ ਵਿੱਚ ਰਣਧੀਰ ਜਾਇਸਵਾਲ ਨੇ ਕਿਹਾ ਕਿ ਰੂਸ ਅਤੇ ਭਾਰਤ ਦੇ ਰੱਖਿਆ ਸੰਬੰਧ ਕਾਫ਼ੀ ਮਜ਼ਬੂਤ ਹਨ ਅਤੇ ਕਈ ਸਾਲਾਂ ਤੋਂ ਚੱਲੇ ਆ ਰਹੇ ਹਨ। ਹਾਲਾਂਕਿ, ਉਨ੍ਹਾਂ ਇਸ ਵਿਸ਼ੇਸ਼ ਪ੍ਰੋਗਰਾਮ ਬਾਰੇ ਵਧੇਰੇ ਜਾਣਕਾਰੀ ਲਈ ਰੱਖਿਆ ਮੰਤਰਾਲੇ ਨਾਲ ਸੰਪਰਕ ਕਰਨ ਦੀ ਸਲਾਹ ਦਿੱਤੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 


author

Shubam Kumar

Content Editor

Related News