ਭਾਰਤ ਨੇ ਇਸ ਸਾਲ 51 ਬਦਨਾਮ ਅਪਰਾਧੀਆਂ ਨੂੰ ਡਿਪੋਰਟ ਕਰਵਾਇਆ

Tuesday, Aug 25, 2026 - 03:15 PM (IST)

ਭਾਰਤ ਨੇ ਇਸ ਸਾਲ 51 ਬਦਨਾਮ ਅਪਰਾਧੀਆਂ ਨੂੰ ਡਿਪੋਰਟ ਕਰਵਾਇਆ

ਨਵੀਂ ਦਿੱਲੀ (ਏਜੰਸੀ) - ਭਾਰਤੀ ਸੁਰੱਖਿਆ ਏਜੰਸੀਆਂ ਨੇ ਲੁਧਿਆਣਾ ਦੇ ਅਸਫ਼ਲ ਗ੍ਰੇਨੇਡ ਹਮਲੇ ਦੇ ਮੁਲਜ਼ਮ 3 ਭਾਰਤੀ ਗੈਂਗਸਟਰਾਂ ਨੂੰ ਮਲੇਸ਼ੀਆ ਤੋਂ ਡਿਪੋਰਟ ਕਰਵਾਉਣ ’ਚ ਸਫਲਤਾ ਹਾਸਲ ਕਰ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਭਾਰਤੀ ਏਜੰਸੀਆਂ ਨੇ ਇਸ ਸਾਲ ਹੁਣ ਤੱਕ 51 ਬਦਨਾਮ ਅਪਰਾਧੀਆਂ ਨੂੰ ਡਿਪੋਰਟ ਕਰਵਾਉਣ ’ਚ ਕਾਮਯਾਬੀ ਹਾਸਲ ਕੀਤੀ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੋਮਵਾਰ ਨੂੰ ਸੋਸ਼ਲ ਮੀਡੀਆ ’ਤੇ ਇਕ ਪੋਸਟ ’ਚ ਇਹ ਗੱਲ ਕਹੀ।

ਉਨ੍ਹਾਂ ਕਿਹਾ ਕਿ ਭਾਰਤੀ ਏਜੰਸੀਆਂ ਨੇ 3 ਭਗੌੜੇ ਭਾਰਤੀ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕਰਵਾਇਆ ਹੈ, ਉਨ੍ਹਾਂ ਨੂੰ ਮਲੇਸ਼ੀਆ ਤੋਂ ਭਾਰਤ ਡਿਪੋਰਟ ਕਰਵਾ ਕੇ ਪੁਲਸ ਹਿਰਾਸਤ ’ਚ ਭੇਜ ਦਿੱਤਾ ਗਿਆ ਹੈ। ਫਰਾਰ ਮੁਲਜ਼ਮਾਂ, ਜਸਪ੍ਰੀਤ ਸਿੰਘ, ਅਜੇ ਸਿੰਘ ਅਤੇ ਪਵਨਦੀਪ ਸਿੰਘ ਦੇ ਬੰਬੀਹਾ ਗੈਂਗ ਨਾਲ ਜੁੜੇ ਹੋਣ ਦੀ ਗੱਲ ਕਹੀ ਗਈ ਹੈ ਅਤੇ ਉਨ੍ਹਾਂ ’ਤੇ ਜਬਰਨ ਵਸੂਲੀ, ਸਰਹੱਦ ਪਾਰੋਂ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਮੱਗਲਿੰਗ ਅਤੇ ਲੁਧਿਆਣਾ ’ਚ ਅਸਫ਼ਲ ਕੀਤੇ ਗਏ ਗ੍ਰੇਨੇਡ ਹਮਲੇ ਸਮੇਤ ਕਈ ਅਪਰਾਧਾਂ ਦੇ ਦੋਸ਼ ਹਨ। ਗ੍ਰਹਿ ਮੰਤਰੀ ਨੇ ਕਿਹਾ ਕਿ ਸੁਰੱਖਿਅਤ ਭਾਰਤ ਦੇ ਵਿਜ਼ਨ ਤਹਿਤ ਏਜੰਸੀਆਂ ਨੇ ਇਸ ਸਾਲ ਹੁਣ ਤੱਕ 51 ਬਦਨਾਮ ਅਪਰਾਧੀਆਂ ਨੂੰ ਡਿਪੋਰਟ ਕਰਵਾਉਣ ’ਚ ਸਫਲਤਾ ਹਾਸਲ ਕੀਤੀ ਹੈ।


author

cherry

Content Editor

Related News