ਭਾਰਤ ਦਾ ਪਾਕਿ ਨੂੰ ਨਿਰਦੇਸ਼- ਗ੍ਰਿਫਤਾਰ ਭਾਰਤੀ ਅਧਿਕਾਰੀਆਂ ਨੂੰ ਵਾਪਸ ਭੇਜੋ ਹਾਈ ਕਮਿਸ਼ਨ

Monday, Jun 15, 2020 - 08:48 PM (IST)

ਭਾਰਤ ਦਾ ਪਾਕਿ ਨੂੰ ਨਿਰਦੇਸ਼- ਗ੍ਰਿਫਤਾਰ ਭਾਰਤੀ ਅਧਿਕਾਰੀਆਂ ਨੂੰ ਵਾਪਸ ਭੇਜੋ ਹਾਈ ਕਮਿਸ਼ਨ

ਨਵੀਂ ਦਿੱਲੀ - ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ 'ਚ ਭਾਰਤੀ ਹਾਈ ਕਮਿਸ਼ਨ ਦੇ ਦੋ ਅਧਿਕਾਰੀਆਂ ਦੇ ਲਾਪਤਾ ਹੋਣ ਤੋਂ ਬਾਅਦ ਭਾਰਤੀ ਵਿਦੇਸ਼ ਮੰਤਰਾਲਾ ਨੇ ਪਾਕਿਸਤਾਨ ਹਾਈ ਕਮੀਸ਼ਨ ਦੇ ਕਾਰਜਕਾਰੀ ਹਾਈ ਕਮਿਸ਼ਨਰ ਨੂੰ ਤਲਬ ਕੀਤਾ ਹੈ। ਇਸ ਦੌਰਾਨ ਪਾਕਿਸਤਾਨ ਦੇ ਕਾਰਜਕਾਰੀ ਹਾਈ ਕਮਿਸ਼ਨਰ ਨੇ ਇਹ ਸਪੱਸ਼ਟ ਕੀਤਾ ਹੈ ਕਿ ਅਧਿਕਾਰੀਆਂ ਤੋਂ ਕੋਈ ਪੁੱਛਗਿੱਛ ਜਾਂ ਉਨ੍ਹਾਂ ਦਾ ਉਤਪੀੜਨ ਨਹੀਂ ਹੋਵੇਗਾ। ਸਬੰਧਤ ਡਿਪਲੋਮੈਟਿਕ ਕਰਮਚਾਰੀਆਂ ਦੀ ਸੁਰੱਖਿਆ ਲਈ ਪਾਕਿਸਤਾਨੀ ਅਧਿਕਾਰੀਆਂ ਨੂੰ ਜ਼ਿੰਮੇਦਾਰੀ ਦਿੱਤੀ ਗਈ ਹੈ।

ਉਥੇ ਹੀ ਸੂਤਰਾਂ ਮੁਤਾਬਕ ਜਾਣਕਾਰੀ ਇਹ ਵੀ ਮਿਲੀ ਹੈ ਕਿ ਭਾਰਤ ਨੇ ਪਾਕਿਸਤਾਨ ਨੂੰ ਨਿਰਦੇਸ਼ ਦਿੱਤੇ ਹਨ ਕਿ ਦੋਨਾਂ ਅਧਿਕਾਰੀਆਂ ਨੂੰ ਉਨ੍ਹਾਂ ਦੇ ਆਧਿਕਾਰਿਕ ਵਾਹਨਾਂ ਸਮੇਤ ਭਾਰਤੀ ਹਾਈ ਕਮਿਸ਼ਨ ਵਾਪਸ ਭੇਜਿਆ ਜਾਵੇ।

ਪਾਕਿਸਤਾਨ ਨੇ ਕੀਤਾ ਹੈ ਇਹ ਦਾਅਵਾ
ਪਾਕਿਸਤਾਨ ਦੇ ਜੀਓ ਟੀ.ਵੀ. ਦੇ ਹਵਾਲੇ ਤੋਂ ਜਾਣਕਾਰੀ ਮਿਲੀ ਹੈ ਕਿ ਪਾਕਿਸਤਾਨ ਨੇ ਇਨ੍ਹਾਂ ਦੋਨਾਂ ਅਧਿਕਾਰੀਆਂ ਨੂੰ ਹਿਟ ਐਂਡ ਰਨ ਮਾਮਲੇ 'ਚ ਗ੍ਰਿਫਤਾਰ ਕਰ ਲਿਆ ਹੈ। ਜੀਓ ਨਿਊਜ਼ ਮੁਤਾਬਕ ਇਨ੍ਹਾਂ ਦੋਨਾਂ ਅਧਿਕਾਰੀਆਂ ਦੇ ਵਾਹਨ ਤੋਂ ਇੱਕ ਵਿਅਕਤੀ ਗੰਭੀਰ ਰੂਪ ਨਾਲ ਜਖ਼ਮੀ ਹੋ ਗਿਆ ਸੀ। ਪਾਕਿਸਤਾਨ ਨੇ ਇਹ ਵੀ ਦੋਸ਼ ਲਗਾਇਆ ਹੈ ਕਿ ਇਹ ਦੋਨੋਂ ਅਧਿਕਾਰੀ ਉਸ ਸ਼ਖਸ ਨੂੰ ਉਥੇ ਹੀ ਛੱਡ ਕੇ ਉੱਥੋਂ ਫਰਾਰ ਹੋ ਗਏ ਸਨ। ਜਿਸ ਤੋਂ ਬਾਅਦ ਇਨ੍ਹਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਇਸਲਾਮਾਬਾਦ 'ਚ ਭਾਰਤੀ ਹਾਈ ਕਮਿਸ਼ਨ 'ਚ ਕੰਮ ਕਰਣ ਵਾਲੇ ਦੋ ਭਾਰਤੀ ਅਧਿਕਾਰੀ ਆਪਣੇ ਆਧਿਕਾਰਿਕ ਵਾਹਨ ਰਾਹੀਂ ਹਾਈ ਕਮਿਸ਼ਨ ਜਾਣ ਲਈ ਸੋਮਵਾਰ ਸਵੇਰੇ ਕਰੀਬ ਸਾਢੇ ਅੱਠ ਵਜੇ ਨਿਕਲੇ ਸਨ ਪਰ ਉਹ ਉੱਥੇ ਨਹੀਂ ਪੁੱਜੇ। ਇਸ ਨੂੰ ਲੈ ਕੇ ਭਾਰਤੀ ਵਿਦੇਸ਼ ਮੰਤਰਾਲਾ ਨੇ ਪਾਕਿਸਤਾਨ ਦੇ ਕਾਰਜਕਾਰੀ ਹਾਈ ਕਮਿਸ਼ਨਰ ਨੂੰ ਤਲਬ ਕੀਤਾ ਸੀ। ਜਿਸ ਤੋਂ ਬਾਅਦ ਜਾਣਕਾਰੀ ਮਿਲੀ ਕਿ ਇਨ੍ਹਾਂ ਅਧਿਕਾਰੀਆਂ ਨੂੰ ਕਥਿਤ ਹਿਟ ਐਂਡ ਰਨ ਮਾਮਲੇ 'ਚ ਗ੍ਰਿਫਤਾਰ ਕੀਤਾ ਗਿਆ ਹੈ।


author

Inder Prajapati

Content Editor

Related News