ਭਾਰਤ ਨੇ ਰੂਸ ਨਾਲ ਨਿਭਾਈ ਦੋਸਤੀ, ਯੂਕ੍ਰੇਨ ਬਾਰੇ ਬਿਆਨ ਤੋਂ ਖੁੱਦ ਨੂੰ ਕੀਤਾ ਵੱਖ

06/17/2024 10:50:56 AM

ਨਵੀਂ ਦਿੱਲੀ (ਭਾਸ਼ਾ) - ਭਾਰਤ ਨੇ ਐਤਵਾਰ ਰੂਸ ਨਾਲ ਦੋਸਤਾਨਾ ਰਵੱਈਆ ਰੱਖਦੇ ਹੋਏ ਸਵਿਟਜ਼ਰਲੈਂਡ ਦੀ ਮੇਜ਼ਬਾਨੀ ’ਚ ਆਯੋਜਿਤ ਸ਼ਾਂਤੀ ਸੰਮੇਲਨ ਦੇ ਕਿਸੇ ਵੀ ਬਿਆਨ ਨਾਲ ਆਪਣੇ ਆਪ ਨੂੰ ਜੋੜਨ ਤੋਂ ਗੁਰੇਜ਼ ਕਰਦੇ ਹੋਏ ਕਿਹਾ ਕਿ ਉਹ ਯੂ੍ਕ੍ਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਸਾਰੀਆਂ ਧਿਰਾਂ ਨਾਲ ਗੱਲਬਾਤ ਜਾਰੀ ਰੱਖੇਗਾ। ਵਿਦੇਸ਼ ਮੰਤਰਾਲਾ ’ਚ ਸਕੱਤਰ (ਪੱਛਮੀ) ਪਵਨ ਕਪੂਰ ਨੇ ਯੂਕ੍ਰੇਨ ਸੰਕਟ ਤੇ ਸ਼ਾਂਤੀ ਸੰਮੇਲਨ ’ਚ ਭਾਰਤ ਦੀ ਨੁਮਾਇੰਦਗੀ ਕੀਤੀ। ਇਹ ਕਾਨਫਰੰਸ 15 ਤੇ 16 ਜੂਨ ਨੂੰ ਸਵਿਟਜ਼ਰਲੈਂਡ ਦੇ ਲੂਸਰਨ ਨੇੜੇ ਇਕ ਰਿਜ਼ਾਰਟ ’ਚ ਹੋਈ।

ਇਹ ਵੀ ਪੜ੍ਹੋ :     ਹੁਣ ਮੋਬਾਈਲ ’ਤੇ ਦਿਖੇਗਾ ਹਰ ਕਾਲਰ ਦਾ ਨਾਂ, ਇਨ੍ਹਾਂ ਸ਼ਹਿਰਾਂ 'ਚ ਸ਼ੁਰੂ ਹੋਈ ਕਾਲਰ ID ਡਿਸਪਲੇਅ ਸਰਵਿਸ

ਇਹ ਵੀ ਪੜ੍ਹੋ :      ਹੁਣ ਨਹੀਂ ਲੱਗੇਗਾ ਮੋਟਾ ਜੁਰਮਾਨਾ, ਪੈਨਸ਼ਨ, PF ਤੇ ਬੀਮਾ ਸਕੀਮ ਨੂੰ ਲੈ ਕੇ EPFO ਨੇ ਬਦਲਿਆ ਨਿਯਮ

ਸਿਖਰ ਸੰਮੇਲਨ ਦਰਜਨਾਂ ਦੇਸ਼ਾਂ ਵਲੋਂ ਯੂਕ੍ਰੇਨ ਦੀ ਖੇਤਰੀ ਅਖੰਡਤਾ' ਲਈ ਆਪਣੀ ਹਮਾਇਤ ਦੀ ਆਵਾਜ਼ ਉਠਾਉਣ ਅਤੇ ਸੰਘਰਸ਼ ਦਾ ਸਥਾਈ ਹੱਲ ਲੱਭਣ ਲਈ ਸਾਰੀਆਂ ਧਿਰਾਂ ਵਿਚਾਲੇ ਗੱਲਬਾਤ ਦੀ ਮੰਗ ਕਰਨ ਨਾਲ ਸਮਾਪਤ ਹੋਇਆ। ਵਿਦੇਸ਼ ਮੰਤਰਾਲਾ ਨੇ ਕਿਹਾ ਕਿ ਭਾਰਤੀ ਵਫ਼ਦ ਨੇ ਸੰਮੇਲਨ ਦੇ ਉਦਘਾਟਨੀ ਅਤੇ ਸਮਾਪਤੀ ਸੈਸ਼ਨਾਂ ਵਿੱਚ ਹਿੱਸਾ ਲਿਆ। ਭਾਰਤ ਨੇ ਇਸ ਸੰਮੇਲਨ ਤੋਂ ਜਾਰੀ ਕਿਸੇ ਵੀ ਬਿਆਨ ਜਾਂ ਦਸਤਾਵੇਜ਼ ਨਾਲ ਆਪਣੇ ਆਪ ਨੂੰ ਨਹੀਂ ਜੋੜਿਆ ਹੈ।

ਇਹ ਵੀ ਪੜ੍ਹੋ :      'ਕੇਂਦਰ ਨਾਲ ਖ਼ਤਮ ਕਰਾਂਗਾ ਪੰਜਾਬੀਆਂ ਦੀ ਕੁੜੱਤਣ ਤੇ ਅੱਗੇ ਰੱਖਿਆ ਜਾਵੇਗਾ ਪੰਜਾਬ ਦਾ ਹਰ ਮੁੱਦਾ'

ਇਹ ਵੀ ਪੜ੍ਹੋ :    ਲਸ਼ਕਰ-ਏ-ਤੋਇਬਾ ਨੇ ਅੰਬਾਲਾ ਰੇਲਵੇ ਪੁਲਸ ਨੂੰ ਭੇਜੀ ਧਮਕੀ ਭਰੀ ਚਿੱਠੀ,  ਧਾਰਮਿਕ ਸਥਾਨਾਂ ਨੂੰ ਉਡਾਉਣ ਦੀ ਧਮਕੀ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Harinder Kaur

Content Editor

Related News