ਵੱਡੀ ਖ਼ਬਰ : ਭਾਰਤ ਨੇ ਕੈਨੇਡਾ ਦੇ ਨਾਗਰਿਕਾਂ ਲਈ ਬਹਾਲ ਕੀਤੀ ਈ-ਵੀਜ਼ਾ ਸਰਵਿਸ

Wednesday, Nov 22, 2023 - 04:00 PM (IST)

ਨਵੀਂ ਦਿੱਲੀ- ਦੋ ਮਹੀਨੇ ਬਾਅਦ ਭਾਰਤ ਨੇ ਫਿਰ ਤੋਂ ਕੈਨੇਡੀਅਨ ਨਾਗਰਿਕਾਂ ਲਈ ਈ-ਵੀਜ਼ਾ ਸਰਵਿਸ ਦੀ ਸ਼ੁਰੂਆਤ ਕਰ ਦਿੱਤੀ ਹੈ। ਦਰਅਸਲ ਹਰਦੀਪ ਸਿੰਘ ਨਿੱਜਰ ਦੇ ਕਤਲ ਦੇ ਮੁੱਦੇ 'ਤੇ ਕੈਨੇਡਾ ਅਤੇ ਭਾਰਤ ਦੇ ਸਬੰਧਾਂ 'ਚ ਤਣਾਅ ਪੈਦਾ ਹੋ ਗਏ ਸਨ। ਦੋਹਾਂ ਦੇਸ਼ਾਂ ਵਿਚਾਲੇ ਰਿਸ਼ਤੇ ਖਰਾਬ ਹੋਣ ਮਗਰੋਂ ਭਾਰਤ ਨੇ ਈ-ਵੀਜ਼ਾ ਸਰਵਿਸ ਨੂੰ ਰੋਕ ਦਿੱਤਾ ਸੀ। ਸੂਤਰਾਂ ਮੁਤਾਬਕ ਕੈਨੇਡਾ ਦੇ ਨਾਗਰਿਕਾਂ ਲਈ ਵੀਜ਼ਾ ਸੇਵਾ ਜੋ ਕਿ ਭਾਰਤ ਵੱਲੋਂ ਦੋਵਾਂ ਦੇਸ਼ਾਂ ਵਿਚਾਲੇ ਤਣਾਅ ਤੋਂ ਬਾਅਦ ਬੰਦ ਕਰ ਦਿੱਤੀ ਗਈ ਸੀ, ਅੱਜ ਮੁੜ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- 38 ਦੰਦਾਂ ਵਾਲੀ ਭਾਰਤੀ ਔਰਤ ਦਾ ਨਾਂ ਗਿਨੀਜ਼ ਵਰਲਡ ਰਿਕਾਰਡ 'ਚ ਦਰਜ, ਕਿਹਾ- ਮੇਰੀ ਜ਼ਿੰਦਗੀ ਭਰ ਦੀ ਉਪਲੱਬਧੀ

ਦਰਅਸਲ ਕੈਨੇਡਾ ਵਿਚ ਹਰ ਰੋਜ਼ ਹਿੰਦੂ ਮੰਦਰਾਂ ਦੇ ਨਾਲ-ਨਾਲ ਭਾਰਤੀ ਨਾਗਰਿਕਾਂ 'ਤੇ ਹਮਲੇ ਹੋ ਰਹੇ ਹਨ। ਇਨ੍ਹਾਂ ਸਾਰੀਆਂ ਘਟਨਾਵਾਂ ਤੋਂ ਬਾਅਦ ਵੀ ਭਾਰਤ ਨੇ ਕੈਨੇਡਾ ਵਿਚ ਵੀਜ਼ਾ ਸਰਵਿਸ ਬੰਦ ਨਹੀਂ ਕੀਤੀ ਪਰ ਕੁਝ ਸਮਾਂ ਪਹਿਲਾਂ  ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਵਿਚ 18 ਜੂਨ ਨੂੰ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਜਰ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।  ਇਸ ਘਟਨਾ ਤੋਂ ਬਾਅਦ ਕੈਨੇਡਾ ਵਿਚ ਮੌਜੂਦ ਖਾਲਿਸਤਾਨੀਆਂ ਨੇ ਭਾਰਤੀ ਨਾਗਰਿਕਾਂ ਦੇ ਨਾਲ-ਨਾਲ ਭਾਰਤੀ ਰਾਜਦੂਤਾਂ ਨੂੰ ਵੀ ਨਿਸ਼ਾਨਾ ਬਣਾਉਣਾ ਸ਼ੁਰੂ ਕਰ ਦਿੱਤਾ। ਨਿੱਜਰ ਕਤਲ ਦੇ ਮੁੱਦੇ 'ਤੇ ਜਸਟਿਸ ਟਰੂਡੋ ਨੇ ਵਿਵਾਦਿਤ ਬਿਆਨ ਦਿੱਤਾ ਸੀ ਕਿ ਨਿੱਜਰ ਦੇ ਕਤਲ ਪਿੱਛੇ ਭਾਰਤੀ ਏਜੰਟਾਂ ਦੀ ਸੰਭਾਵੀ ਸ਼ਮੂਲੀਅਤ ਦਾ ਦੋਸ਼ ਲਾਇਆ ਸੀ। ਜਿਸ ਤੋਂ ਬਾਅਦ ਭਾਰਤ ਅਤੇ ਕੈਨੇਡਾ ਦੇ ਰਿਸ਼ਤਿਆਂ 'ਚ ਤਣਾਅ ਪੈਦਾ ਹੋ ਗਿਆ ਸੀ।  ਭਾਰਤ ਨੇ 2020 ਵਿਚ ਨਿੱਜਰ ਨੂੰ ਅੱਤਵਾਦੀ ਘੋਸ਼ਿਤ ਕੀਤਾ ਸੀ। ਭਾਰਤ ਨੇ ਟਰੂਡੋ ਦੇ ਦੋਸ਼ਾਂ ਨੂੰ ‘ਬੇਤੁਕਾ’ ਦੱਸਦਿਆਂ ਖਾਰਜ ਕਰ ਦਿੱਤਾ ਸੀ।

ਇਹ ਵੀ ਪੜ੍ਹੋ- ਦੁਖ਼ਦ ਖ਼ਬਰ: ਤੇਜ਼ ਰਫ਼ਤਾਰ ਕਾਰ ਦੀ ਲਪੇਟ 'ਚ ਆਉਣ ਨਾਲ ASP ਦੇ ਪੁੱਤਰ ਦੀ ਹੋਈ ਮੌਤ

ਦੱਸ ਦੇਈਏ ਕਿ ਭਾਰਤ ਅਤੇ ਕੈਨੇਡਾ ਦੇ ਸਬੰਧਾਂ ਵਿਚ ਆਏ ਤਣਾਅ ਮਗਰੋਂ ਅੱਜ ਪਹਿਲੀ ਵਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਇਕ-ਦੂਜੇ ਨਾਲ ਆਹਮਣਾ-ਸਾਹਮਣਾ ਹੋਵੇਗਾ। ਦੋਵੇਂ ਨੇਤਾ ਜੀ-20 ਵਰਚੁਅਲ ਸੰਮੇਲਨ ਵਿਚ ਸ਼ਾਮਲ ਹੋਣ ਵਾਲੇ ਹਨ। ਇਸ ਮੀਟਿੰਗ ਤੋਂ ਪਹਿਲਾਂ ਭਾਰਤ ਨੇ ਸਬੰਧਾਂ ਵਿਚ ਸੁਧਾਰ ਦੀ ਪੈਰਵੀ ਕਰਦਿਆਂ ਇਕ ਵੱਡਾ ਕਦਮ ਚੁੱਕਿਆ ਹੈ। ਭਾਰਤ ਅੱਜ ਆਨਲਾਈਨ ਜੀ-20 ਸਿਖਰ ਸੰਮਲੇਨ ਦੀ ਮੇਜ਼ਬਾਨੀ ਕਰ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਨੂੰ ਸੰਬੋਧਿਤ ਕਰਨਗੇ। ਇਸ ਵਿਚ ਰੂਸ ਦੇ ਰਾਸ਼ਟਰਤੀ ਵਲਾਦੀਮੀਰ ਪੁਤਿਨ ਅਤੇ ਟਰੂਡੋ ਵੀ ਸ਼ਾਮਲ ਹੋ ਰਹੇ ਹਨ। 

ਇਹ ਵੀ ਪੜ੍ਹੋ- ਦਿੱਲੀ ਪ੍ਰਦੂਸ਼ਣ: SC ਦੀ ਤਲਖ਼ ਟਿੱਪਣੀ- ਦੋਸ਼ਾਂ ਦੀ ਖੇਡ ਜਾਰੀ ਰਹੀ ਤਾਂ ਜ਼ਮੀਨ ਸੁੱਕ ਜਾਵੇਗੀ, ਪਾਣੀ ਮੁੱਕ ਜਾਵੇਗਾ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Tanu

Content Editor

Related News