PM ਟਰੂਡੋ ਦੇ ਬਿਆਨ ਮਗਰੋਂ ਭਾਰਤ ਦੀ ਸਖ਼ਤ ਕਾਰਵਾਈ, ਕੈਨੇਡੀਅਨ ਰਾਜਦੂਤ ਨੂੰ ਕੀਤਾ ਤਲਬ

Tuesday, Sep 19, 2023 - 11:19 AM (IST)

PM ਟਰੂਡੋ ਦੇ ਬਿਆਨ ਮਗਰੋਂ ਭਾਰਤ ਦੀ ਸਖ਼ਤ ਕਾਰਵਾਈ, ਕੈਨੇਡੀਅਨ ਰਾਜਦੂਤ ਨੂੰ ਕੀਤਾ ਤਲਬ

ਨਵੀਂ ਦਿੱਲੀ- ਕੈਨੇਡਾ 'ਚ ਸਿੱਖ ਵੱਖਵਾਦੀ ਨੇਤਾ ਦੇ ਕਤਲ ਵਿਚ ਭਾਰਤ ਸਰਕਾਰ ਦੇ ਏਜੰਟ ਦਾ ਹੱਥ ਹੋਣ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਦੋਸ਼ਾਂ ਮਗਰੋਂ ਭਾਰਤ ਨੇ ਵੱਡੀ ਕਾਰਵਾਈ ਕਰਦਿਆਂ ਕੈਨੇਡਾ ਦੇ ਰਾਜਦੂਤ ਨੂੰ ਤਲਬ ਕਰ ਦਿੱਤਾ ਹੈ। ਭਾਰਤ ਨੇ ਖਾਲਿਸਤਾਨੀ ਸਮਰਥਕਾਂ ਖ਼ਿਲਾਫ਼ ਕਾਰਵਾਈ ਕਰਨ ਦੇ ਨਿਰਦੇਸ਼ ਵੀ ਜਾਰੀ ਕੀਤੇ। ਅਧਿਕਾਰੀਆਂ ਦਾ ਕਹਿਣਾ ਹੈ ਕਿ ਖ਼ਾਲਿਸਤਾਨੀਆਂ ਨੇ ਭਾਰਤੀ ਰਾਜਦੂਤਾਂ ਦੇ ਨਾਂ ਵਾਲੇ ਪੋਸਟਰ ਜਾਰੀ ਕੀਤੇ ਸਨ, ਜਿਸ 'ਤੇ ਕਾਰਵਾਈ ਕਰਦਿਆਂ ਭਾਰਤ ਨੇ ਕੈਨੇਡਾ ਦੇ ਰਾਜਦੂਤ ਨੂੰ ਤਲਬ ਕੀਤਾ ਹੈ। 

ਇਹ ਵੀ ਪੜ੍ਹੋ- ਖ਼ਾਲਿਸਤਾਨੀ ਅੱਤਵਾਦੀ ਨਿੱਜਰ ਦੇ ਕਤਲ ਪਿੱਛੇ ਹੋ ਸਕਦੈ ਭਾਰਤ ਦਾ ਹੱਥ, ਕੈਨੇਡਾ ਦੀ ਸੰਸਦ 'ਚ ਬੋਲੇ PM ਟਰੂਡੋ

ਵਿਦੇਸ਼ ਮੰਤਰਾਲੇ ਨੇ ਕੈਨੇਡਾ ਦੇ ਸੀਨੀਅਰ ਡਿਪਲੋਮੈਟ ਨੂੰ ਪੰਜ ਦਿਨਾਂ ਅੰਦਰ ਭਾਰਤ ਛੱਡਣ ਦਾ ਹੁਕਮ ਦਿੱਤਾ ਹੈ। ਮੰਤਰਾਲਾ ਨੇ ਦੱਸਿਆ ਕਿ ਇਹ ਫ਼ੈਸਲਾ ਸਾਡੇ ਅੰਦਰੂਨੀ ਮਾਮਲਿਆਂ ਵਿਚ ਕੈਨੇਡਾ ਦੇ ਰਾਜਦੂਤਾਂ ਦੀ ਦਖ਼ਲ ਅੰਦਾਜ਼ੀ ਅਤੇ ਭਾਰਤ ਵਿਰੋਧੀ ਗਤੀਵਿਧੀਆਂ ਵਿਚ ਉਨ੍ਹਾਂ ਦੀ ਹਿੱਸੇਦਾਰੀ 'ਤੇ ਭਾਰਤ ਸਰਕਾਰ ਦੀ ਵਧਦੀ ਚਿੰਤਾ ਨੂੰ ਦਰਸਾਉਂਦਾ ਹੈ।

ਜਸਟਿਨ ਟਰੂਡੋ ਦਾ ਕੀ ਸੀ ਬਿਆਨ?

ਦੱਸਣਯੋਗ ਹੈ ਕਿ ਪਾਬੰਦੀਸ਼ੁਦਾ ਖਾਲਿਸਤਾਨ ਟਾਈਗਰ ਫੋਰਸ (ਕੇ. ਟੀਐਫ) ਦੇ ਮੁਖੀ ਅਤੇ ਭਾਰਤ ਦੇ ਸਭ ਤੋਂ ਵੱਧ ਲੋੜੀਂਦੇ ਅੱਤਵਾਦੀ ਹਰਦੀਪ ਸਿੰਘ ਨਿੱਝਰ (45) ਦੀ 18 ਜੂਨ ਨੂੰ ਪੱਛਮੀ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸਰੀ ਵਿੱਚ ਇਕ ਗੁਰਦੁਆਰੇ ਦੇ ਬਾਹਰ ਦੋ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਸੀ। ਟਰੂਡੋ ਨੇ ਸੰਸਦ ਦੇ ਹੇਠਲੇ ਸਦਨ ਹਾਊਸ ਆਫ ਕਾਮਨਜ਼ ਨੂੰ ਆਪਣੇ ਸੰਬੋਧਨ ਵਿਚ ਕਿਹਾ ਕਿ ਕੈਨੇਡੀਅਨ ਸੁਰੱਖਿਆ ਏਜੰਸੀਆਂ ਕੈਨੇਡੀਅਨ ਨਾਗਰਿਕ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ 'ਚ ਭਾਰਤ ਸਰਕਾਰ ਦੇ ਏਜੰਟ ਦੀ ਸ਼ਮੂਲੀਅਤ ਦੇ ਗੰਭੀਰ ਦੋਸ਼ਾਂ ਦੀ ਸਰਗਰਮੀ ਨਾਲ ਜਾਂਚ ਕਰ ਰਹੀਆਂ ਹਨ। ਟਰੂਡੋ ਨੇ ਕਿਹਾ ਕਿ ਕੈਨੇਡੀਅਨ ਧਰਤੀ 'ਤੇ ਕੈਨੇਡੀਅਨ ਨਾਗਰਿਕ ਦੇ ਕਤਲ ਮਾਮਲੇ ਵਿਚ ਵਿਦੇਸ਼ੀ ਸਰਕਾਰ ਵਲੋਂ ਕਿਸੇ ਵੀ ਤਰ੍ਹਾਂ ਦੀ ਸ਼ਮੂਲੀਅਤ ਅਸਵੀਕਾਰਨਯੋਗ ਅਤੇ ਸਾਡੀ ਪ੍ਰਭੂਸੱਤਾ ਦੀ ਉਲੰਘਣਾ ਹੈ।

ਇਹ ਵੀ ਪੜ੍ਹੋ- ਖ਼ਾਲਿਸਤਾਨੀ ਅੱਤਵਾਦੀ ਨਿੱਜਰ ਦੇ ਕਤਲ ਮਾਮਲੇ 'ਚ ਭਾਰਤ ਨੇ ਖਾਰਜ ਕੀਤਾ ਕੈਨੇਡਾ ਦਾ ਦੋਸ਼, ਆਖੀ ਇਹ ਗੱਲ

ਭਾਰਤ ਸਰਕਾਰ ਨੇ ਟਰੂਡੋ ਦੇ ਬਿਆਨ ਨੂੰ ਦੱਸਿਆ ਬੇਬੁਨਿਆਦ

ਟਰੂਡੋ ਦੇ ਦੋਸ਼ਾਂ ਦਾ ਜਵਾਬ ਦਿੰਦੇ ਹੋਏ, ਭਾਰਤ ਨੇ ਮੰਗਲਵਾਰ ਨੂੰ ਉਨ੍ਹਾਂ ਨੂੰ ਬੇਬੁਨਿਆਦ ਕਰਾਰ ਦਿੱਤਾ। ਨਵੀਂ ਦਿੱਲੀ ਵਿਚ ਵਿਦੇਸ਼ ਮੰਤਰਾਲੇ ਨੇ ਇਕ ਬਿਆਨ 'ਚ ਕਿਹਾ ਕਿ ਕੈਨੇਡਾ ਵਿਚ ਕਿਸੇ ਵੀ ਹਿੰਸਾ ਵਿਚ ਭਾਰਤ ਦੀ ਸ਼ਮੂਲੀਅਤ ਦੇ ਦੋਸ਼ ਬੇਬੁਨਿਆਦ ਹਨ। ਮੰਤਰਾਲੇ ਨੇ ਕਿਹਾ ਕਈ ਤਰ੍ਹਾਂ ਦੇ ਦੋਸ਼ ਲਾਏ ਗਏ, ਜਿਨ੍ਹਾਂ ਨੂੰ ਪੂਰੀ ਤਰ੍ਹਾਂ ਖਾਰਜ ਕਰ ਦਿੱਤਾ ਗਿਆ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਭਾਰਤ ਇਕ ਲੋਕਤੰਤਰੀ ਦੇਸ਼ ਹੈ, ਜੋ ਕਾਨੂੰਨ ਦੇ ਸ਼ਾਸਨ ਲਈ ਵਚਨਬੱਧ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


author

Tanu

Content Editor

Related News