ਸ੍ਰੀ ਕਰਤਾਰਪੁਰ ਸਾਹਿਬ ਵਿਖੇ ਮਾਡਲ ਵਲੋਂ ਫੋਟੋਸ਼ੂਟ ਕਰਾਉਣ ’ਤੇ ਭਾਰਤ ਨੇ ਜਤਾਈ ਨਾਰਾਜ਼ਗੀ

Wednesday, Dec 01, 2021 - 10:34 AM (IST)

ਸ੍ਰੀ ਕਰਤਾਰਪੁਰ ਸਾਹਿਬ ਵਿਖੇ ਮਾਡਲ ਵਲੋਂ ਫੋਟੋਸ਼ੂਟ ਕਰਾਉਣ ’ਤੇ ਭਾਰਤ ਨੇ ਜਤਾਈ ਨਾਰਾਜ਼ਗੀ

ਨਵੀਂ ਦਿੱਲੀ- ਭਾਰਤ ਨੇ ਪਾਕਿਸਤਾਨ ਹਾਈ ਕਮਿਸ਼ਨ ਦੇ ਚਾਰਜ-ਡੀ-ਅਫੇਅਰਜ਼ ਨੂੰ ਤਲਬ ਕਰ ਕੇ ਕੱਪੜਿਆਂ ਦੇ ਬ੍ਰਾਂਡ ਲਈ ਇਕ ਪਾਕਿਸਤਾਨੀ ਮਾਡਲ ਵੱਲੋਂ ਫੋਟੋਸ਼ੂਟ ਕਰ ਕੇ ਸ੍ਰੀ ਕਰਤਾਰਪੁਰ ਸਾਹਿਬ ਦੇ ਗੁਰਦੁਆਰੇ ਦੀ ਪਵਿੱਤਰਤਾ ਦਾ ਅਪਮਾਨ ਕਰਨ ਦੀ ਘਟਨਾ ’ਤੇ ਭਾਰੀ ਨਾਰਾਜ਼ਗੀ ਪ੍ਰਗਟਾਈ ਹੈ। ਪਾਕਿਸਤਾਨੀ ਡਿਪਲੋਮੈਟ ਨੂੰ ਦੱਸਿਆ ਗਿਆ ਕਿ ਇਸ ਘਟਨਾ ਨੇ ਭਾਰਤ ਅਤੇ ਸਮੁੱਚੀ ਦੁਨੀਆ ਵਿਚ ਰਹਿੰਦੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਡੂੰਘੀ ਸੱਟ ਮਾਰੀ ਹੈ।

ਇਹ ਵੀ ਪੜ੍ਹੋ : ਪਾਕਿਸਤਾਨੀ ਮਾਡਲ ਨੇ ਸ੍ਰੀ ਕਰਤਾਰਪੁਰ ਸਾਹਿਬ ਦੇ ਕੰਪਲੈਕਸ ’ਚ ਕਰਾਇਆ ਫੋਟੋਸ਼ੂਟ, ਖੜਾ ਹੋਇਆ ਬਖੇੜਾ

ਵਿਦੇਸ਼ ਮੰਤਰਾਲਾ ਦੇ ਬੁਲਾਰੇ ਬਾਗਚੀ ਨੇ ਇਹ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਪਾਕਿਸਤਾਨ ਵਿਚ ਘੱਟ ਗਿਣਤੀ ਭਾਈਚਾਰਿਆਂਂਨਾਲ ਸਬੰਧਤ ਧਾਰਮਿਕ ਥਾਵਾਂ ਦੇ ਅਪਮਾਨ ਅਤੇ ਨਿਰਾਦਰ ਦੀਆਂ ਅਜਿਹੀਆਂ ਲਗਾਤਾਰ ਵਾਪਰ ਰਹੀਆਂ ਘਟਨਾਵਾਂ ਘੱਟ ਗਿਣਤੀ ਲੋਕਾਂ ਦੀ ਆਸਥਾ ਪ੍ਰਤੀ ਸਤਿਕਾਰ ਦੀ ਕਮੀ ਨੂੰ ਦਰਸਾਉਂਦੀਆਂ ਹਨ। ਅਸੀਂ ਉਮੀਦ ਕਰਦੇ ਹਾਂ ਕਿ ਪਾਕਿਸਤਾਨੀ ਅਧਿਕਾਰੀ ਇਸ ਮਾਮਲੇ ਦੀ ਈਮਾਨਦਾਰੀ ਨਾਲ ਜਾਂਚ ਕਰਨਗੇ ਅਤੇ ਇਸ ਵਿਚ ਸ਼ਾਮਲ ਲੋਕਾਂ ਵਿਰੁੱਧ ਕਾਰਵਾਈ ਕਰਨਗੇ।

ਇਹ ਵੀ ਪੜ੍ਹੋ : ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ’ਚ ਫੋਟੋਸ਼ੂਟ ਕਰਾਉਣ ਵਾਲੀ ਪਾਕਿਸਤਾਨੀ ਮਾਡਲ ਨੇ ਮੰਗੀ ਮਾਫ਼ੀ

ਦੱਸਣਯੋਗ ਹੈ ਕਿ ਉਕਤ ਫੋਟੋਸ਼ੂਟ ਦੌਰਾਨ ਇਕ ਪਾਕਿਸਤਾਨੀ ਮਾਡਲ ਦੇ ਸਿਰ ਦੇ ਵਾਲ ਖੁੱਲ੍ਹੇ ਹੋਏ ਸਨ। ਉਸਦੀ ਪਿੱਠ ਗੁਰਦੁਆਰਾ ਸਾਹਿਬ ਵੱਲ ਸੀ। ਇਸ ਗੱਲ ਦਾ ਸਮੁੱਚੀ ਦੁਨੀਆ ਵਿਚ ਵਿਰੋਧ ਹੋਣ ’ਤੇ ਪਾਕਿਸਤਾਨੀ ਬ੍ਰਾਂਡ ‘ਮੰਨਤ’ ਨੂੰ ਤਸਵੀਰਾਂ ਪੋਸਟ ਕਰਨ ਲਈ ਮੁਆਫੀ ਮੰਗਣ ਲਈ ਮਜਬੂਰ ਹੋਣਾ ਪਿਆ। ਪਾਕਿਸਤਾਨ ਦੇ ਸੂਚਨਾ ਮੰਤਰੀ ਫਵਾਦ ਚੌਧਰੀ ਨੇ ਕਿਹਾ ਸੀ ਕਿ ਮਾਡਲ ਨੂੰ ਅਪਮਾਨ ਲਈ ਮੁਆਫੀ ਮੰਗਣੀ ਚਾਹੀਦੀ ਹੈ।

ਇਹ ਵੀ ਪੜ੍ਹੋ : ਵਿਆਹ ਮਗਰੋਂ ਵੀ ਸਕੂਲ ਸਮੇਂ ਦੇ ਪ੍ਰੇਮੀ ਨਾਲ ਘੱਟ ਨਹੀਂ ਹੋਇਆ ਪਿਆਰ, ਪਤਨੀ ਨੇ ਹੱਥੀਂ ਉਜਾੜ ਲਿਆ ਘਰ


author

Tanu

Content Editor

Related News