ਖਾਲਿਸਤਾਨੀ ਰਾਇਸ਼ੁਮਾਰੀ ’ਤੇ ਭਾਰਤ ਨੇ ਕੈਨੇਡਾ ਸਾਹਮਣੇ ਪ੍ਰਗਟਾਇਆ ਵਿਰੋਧ, ਕਿਹਾ-ਇਜਾਜ਼ਤ ਦੇਣਾ ਬਹੁਤ ਇਤਰਾਜ਼ਯੋਗ

09/22/2022 9:01:28 PM

ਨੈਸ਼ਨਲ ਡੈਸਕ : ਭਾਰਤ ਨੇ ਅੱਜ ਕੈਨੇਡਾ ਵਿੱਚ ਖਾਲਿਸਤਾਨ ਪੱਖੀ ਤੱਤਾਂ ਵੱਲੋਂ ਕਰਵਾਈ ਗਈ ਰਾਇਸ਼ੁਮਾਰੀ ਨੂੰ ਨਾ ਰੋਕਣ ‘ਤੇ ਡੂੰਘਾ ਇਤਰਾਜ਼ ਅਤੇ ਅਫ਼ਸੋਸ ਪ੍ਰਗਟਾਇਆ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਇੱਥੇ ਇਕ ਨਿਯਮਿਤ ਬ੍ਰੀਫਿੰਗ ’ਚ ਸਵਾਲਾਂ ਦੇ ਜਵਾਬ ’ਚ ਕਿਹਾ ਕਿ ਇਹ ਕੈਨੇਡਾ ’ਚ ਕੁਝ ਕੱਟੜਪੰਥੀ ਤੱਤਾਂ ਵੱਲੋਂ ਸਿਰਫ ਇਕ ਫਰਜ਼ੀਵਾੜਾ ਹੈ। ਇਹ ਮਾਮਲਾ ਕੈਨੇਡਾ ਸਰਕਾਰ ਦੇ ਸਾਹਮਣੇ ਚੁੱਕਿਆ ਗਿਆ ਹੈ।

ਕੈਨੇਡੀਅਨ ਸਰਕਾਰ ਨੇ ਇਹ ਵੀ ਕਿਹਾ ਹੈ ਕਿ ਉਹ ਇਸ ਅਖੌਤੀ ਰਾਇਸ਼ੁਮਾਰੀ ਨੂੰ ਮਾਨਤਾ ਨਹੀਂ ਦਿੰਦੀ ਅਤੇ ਭਾਰਤ ਦੀ ਏਕਤਾ ਅਤੇ ਅਖੰਡਤਾ ਦਾ ਸਮਰਥਨ ਕਰਦੀ ਹੈ ਪਰ ਇਕ ਦੋਸਤ ਦੇਸ਼ ’ਚ ਇਸ ਤਰ੍ਹਾਂ ਦੀ ਰਾਜਨੀਤੀ ਤੋਂ ਪ੍ਰੇਰਿਤ ਗਤੀਵਿਧੀ ਦੀ ਇਜਾਜ਼ਤ ਦੇਣਾ ਬਹੁਤ ਇਤਰਾਜ਼ਯੋਗ ਹੈ। ਭਾਰਤ ਇਸ ਸਬੰਧ ’ਚ ਕੈਨੇਡਾ ਸਰਕਾਰ ਨਾਲ ਗੱਲਬਾਤ ਜਾਰੀ ਰੱਖੇਗਾ। ਤੁਰਕੀ ਦੇ ਰਾਸ਼ਟਰਪਤੀ ਰੇਸੇਪ ਤੈਯੱਪ ਏਰਦੋਗਨ ਵੱਲੋਂ ਸੰਯੁਕਤ ਰਾਸ਼ਟਰ ਮਹਾਸਭਾ 'ਚ ਜੰਮੂ-ਕਸ਼ਮੀਰ ਦਾ ਮੁੱਦਾ ਉਠਾਏ ਜਾਣ ਬਾਰੇ ਪੁੱਛੇ ਜਾਣ 'ਤੇ ਬੁਲਾਰੇ ਨੇ ਕਿਹਾ ਕਿ ਇਹ ਇਕ ਵੱਖਰਾ ਮੁੱਦਾ ਹੈ, ਕਸ਼ਮੀਰ 'ਤੇ ਸਾਡੀ ਸਥਿਤੀ ਤੋਂ ਹਰ ਕੋਈ ਜਾਣੂ ਹੈ।

ਇਹ ਵੀ ਪੜ੍ਹੋ : ਪਾਕਿਸਤਾਨ ਬੈਠੇ ਅੱਤਵਾਦੀ ਰਿੰਦਾ ਦਾ ਨਜ਼ਦੀਕੀ ਗੈਂਗਸਟਰ ਰਣਦੀਪ ਗ੍ਰਿਫ਼ਤਾਰ, ਵੱਡੀ ਸਾਜ਼ਿਸ਼ ਨੂੰ ਦੇਣਾ ਸੀ ਅੰਜਾਮ

ਜੰਮੂ-ਕਸ਼ਮੀਰ ਸਾਡਾ ਅੰਦਰੂਨੀ ਮਾਮਲਾ ਹੈ ਅਤੇ ਅਸੀਂ ਇਸ ਦਾ ਵਿਰੋਧ ਕੀਤਾ ਹੈ। ਸੰਯੁਕਤ ਰਾਸ਼ਟਰ ਮਹਾਸਭਾ ’ਚ ਦੂਜੇ ਦੇਸ਼ਾਂ ਵੱਲੋਂ ਕਸ਼ਮੀਰ ਦਾ ਜ਼ਿਕਰ ਕਰਨ ਨਾਲ ਕੋਈ ਫਰਕ ਨਹੀਂ ਪੈਂਦਾ। ਬ੍ਰਿਟੇਨ ’ਚ ਹਿੰਦੂ ਭਾਈਚਾਰੇ 'ਤੇ ਹੋ ਰਹੇ ਹਿੰਸਕ ਹਮਲਿਆਂ ਬਾਰੇ ਪੁੱਛੇ ਗਏ ਸਵਾਲਾਂ ਦੇ ਜਵਾਬ ਵਿਚ ਬੁਲਾਰੇ ਨੇ ਕਿਹਾ ਕਿ ਲੰਡਨ ਵਿਚ ਭਾਰਤੀ ਹਾਈ ਕਮਿਸ਼ਨ ਨੇ ਇਨ੍ਹਾਂ ਹਮਲਿਆਂ ਦੀ ਨਿਖੇਧੀ ਕੀਤੀ ਹੈ ਅਤੇ ਇਹ ਮਾਮਲਾ ਬ੍ਰਿਟਿਸ਼ ਸਰਕਾਰ ਤੇ ਪੁਲਸ ਕੋਲ ਉਠਾਇਆ ਹੈ। ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਵੀ ਇਸ ਬਾਰੇ ਬ੍ਰਿਟਿਸ਼ ਵਿਦੇਸ਼ ਮੰਤਰੀ ਨਾਲ ਗੱਲ ਕੀਤੀ ਹੈ।

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।


Tarsem Singh

Content Editor

Related News