ਭਾਰਤ ਨੇ ਕਾਬੁਲ ਸਥਿਤ ਗੁਰਦੁਆਰਾ ਸਾਹਿਬ ਨੇੜੇ ਹੋਏ ਹਮਲੇ ’ਤੇ ਜਤਾਈ ਚਿੰਤਾ

06/18/2022 11:27:01 AM

ਨਵੀਂ ਦਿੱਲੀ– ਭਾਰਤ ਨੇ ਅਫ਼ਗਾਨਿਸਤਾਨ ’ਚ ਕਾਬੁਲ ਦੇ ਇਕ ਗੁਰਦੁਆਰਾ ਸਾਹਿਬ ਕਰਤਾ ਪਰਵਾਨ ਨੇੜੇ ਹੋਏ ਹਮਲੇ ਹੋਣ ਦੀ ਰਿਪੋਰਟ ’ਤੇ ਡੂੰਘੀ ਚਿੰਤਾ ਜ਼ਾਹਰ ਕੀਤੀ ਹੈ। ਵਿਦੇਸ਼ ਮੰਤਰਾਲਾ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਇੱਥੇ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ’ਚ ਕਿਹਾ ਕਿ ਅਸੀਂ ਕਾਬੁਲ ਤੋਂ ਆ ਰਹੀਆਂ ਰਿਪੋਰਟਾਂ ਤੋਂ ਬਹੁਤ ਚਿੰਤਤ ਹਾਂ, ਜਿਸ ’ਚ ਕਾਬੁਲ ’ਚ ਇਕ ਗੁਰਦੁਆਰਾ ਸਾਹਿਬ ਦੇ ਨੇੜੇ ਹਮਲਾ ਹੋਣ ਦੀ ਗੱਲ ਆਖੀ ਜਾ ਰਹੀ ਹੈ। ਬਾਗਚੀ ਨੇ ਕਿਹਾ ਕਿ ਅਸੀਂ ਸਥਿਤੀ ’ਤੇ ਨੇੜਿਓਂ ਨਜ਼ਰ ਰੱਖ ਰਹੇ ਹਾਂ ਅਤੇ ਇਸ ਘਟਨਾ ਨੂੰ ਲੈ ਕੇ ਹੋਰ ਵੇਰਵੇ ਦੀ ਉਡੀਕ ਹੈ।

ਇਹ  ਵੀ ਪੜ੍ਹੋ- ਅਫ਼ਗਾਨਿਸਤਾਨ ਦੇ ਕਾਬੁਲ 'ਚ ਗੁਰਦੁਆਰਾ ਸਾਹਿਬ ਨੇੜੇ ਹੋਏ ਜ਼ਬਰਦਸਤ ਧਮਾਕੇ (ਵੀਡੀਓ)

PunjabKesari

ਦੱਸਣਯੋਗ ਹੈ ਕਿ ਕਾਬੁਲ ਸ਼ਹਿਰ ਵਿਚ ਸਥਿਤ ਗੁਰਦੁਆਰਾ ਸਾਹਿਬ ਕਰਤਾ ਪਰਵਾਨ ਨੇੜੇ ਧਮਾਕਿਆਂ ਦੀ ਆਵਾਜ਼ ਸੁਣੀ ਗਈ। ਇਨ੍ਹਾਂ ਧਮਾਕਿਆਂ ’ਚ ਵੱਡੀ ਗਿਣਤੀ ’ਚ ਲੋਕਾਂ ਦੇ ਮਾਰੇ ਜਾਣ ਦਾ ਖ਼ਦਸ਼ਾ ਹੈ। ਹਾਲਾਂਕਿ ਧਮਾਕਿਆਂ ਨੂੰ ਲੈ ਕੇ ਅਜੇ ਤਕ ਕੋਈ ਅਧਿਕਾਰਤ ਬਿਆਨ ਸਾਹਮਣੇ ਨਹੀਂ ਆਇਆ ਹੈ। ਪੁਲਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਫ਼ਿਲਹਾਲ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ। ਸੁਰੱਖਿਆ ਫੋਰਸਾਂ ਨੇ ਸਾਵਧਾਨੀ ਦੇ ਤੌਰ ’ਤੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਹੈ। ਚਸ਼ਮਦੀਦਾਂ ਮੁਤਾਬਕ ਧਮਾਕੇ ਕਾਰਨ ਆਸਮਾਨ ’ਚ ਧੂੰਏ ਦਾ ਗੁਬਾਰ ਫੈਲ ਗਿਆ। ਹਮਲੇ ਮਗਰੋਂ ਪੂਰੇ ਇਲਾਕੇ ’ਚ ਦਹਿਸ਼ਤ ਦਾ ਮਾਹੌਲ ਹੈ।


Tanu

Content Editor

Related News