ਉੱਤਰਾਖੰਡ ਤੋਂ ਸ਼ੁਰੂ ਹੋਵੇਗੀ ਦੇਸ਼ ਦੀ ਪਹਿਲੀ ਹੈਲੀਕਾਪਟਰ ਐਮਰਜੈਂਸੀ ਸੇਵਾ
Thursday, Feb 15, 2024 - 07:53 PM (IST)
ਦੇਹਰਾਦੂਨ, (ਭਾਸ਼ਾ)- ਭਾਰਤ ਦੀ ਪਹਿਲੀ ਹੈਲੀਕਾਪਟਰ ਐਮਰਜੈਂਸੀ ਮੈਡੀਕਲ ਸੇਵਾ (ਐੱਚ. ਈ. ਐੱਮ. ਐੱਸ.) ਉੱਤਰਾਖੰਡ ਤੋਂ ਸ਼ੁਰੂ ਕੀਤੀ ਜਾਵੇਗੀ। ਸ਼ਹਿਰੀ ਹਵਾਬਾਜ਼ੀ ਮੰਤਰੀ ਜੋਤੀਰਾਦਿੱਤਿਆ ਸਿੰਧੀਆ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ।
ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਸ਼ੇਅਰ ਕੀਤੀ ਗਈ ਇਕ ਵੀਡੀਓ ’ਚ ਸਿੰਧੀਆ ਨੇ ਕਿਹਾ ਕਿ ਮੈਂ ਉੱਤਰਾਖੰਡ ਦੇ ਲੋਕਾਂ ਨੂੰ ਦੱਸਣਾ ਚਾਹੁੰਦਾ ਹਾਂ ਕਿ ਦੇਸ਼ ਦੀ ਪਹਿਲੀ ਹੈਲੀਕਾਪਟਰ ਐਮਰਜੈਂਸੀ ਮੈਡੀਕਲ ਸੇਵਾ ਉੱਤਰਾਖੰਡ ਤੋਂ ਸ਼ੁਰੂ ਕੀਤੀ ਜਾਵੇਗੀ। ਇਸ ਸੇਵਾ ਤਹਿਤ ਇਕ ਹੈਲੀਕਾਪਟਰ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏਮਜ਼) ’ਚ ਤਾਇਨਾਤ ਕੀਤਾ ਜਾਵੇਗਾ, ਜਿੱਥੋਂ ਇਸ ਨੂੰ 150 ਕਿਲੋਮੀਟਰ ਦੇ ਘੇਰੇ ਵਿੱਚ ਕਿਤੇ ਵੀ ਭੇਜਿਆ ਜਾ ਸਕੇਗਾ ਤਾਂ ਕਿ ਹਾਦਸੇ ਦਾ ਸ਼ਿਕਾਰ ਹੋਏ ਕਿਸੇ ਵੀ ਵਿਅਕਤੀ ਤੱਕ ਮੈਡੀਕਲ ਸਹੂਲਤ ਮੁਹੱਈਆ ਕਰਵਾਈ ਜਾ ਸਕੇ।