ਕੋਰੋਨਾ ਆਫ਼ਤ: ਦੇਸ਼ ’ਚ ਇਕ ਦਿਨ ’ਚ ਰਿਕਾਰਡ 4205 ਮੌਤਾਂ, 3.48 ਲੱਖ ਨਵੇਂ ਮਾਮਲੇ ਆਏ

05/12/2021 11:46:40 AM

ਨਵੀਂ ਦਿੱਲੀ— ਭਾਰਤ ’ਚ ਕੋਰੋਨਾ ਵਾਇਰਸ ਨਾਲ ਇਕ ਦਿਨ ’ਚ ਸਭ ਤੋਂ ਵਧੇਰੇ 4205 ਲੋਕਾਂ ਦੀ ਮੌਤ ਹੋਣ ਤੋਂ ਬਾਅਦ ਮਿ੍ਰਤਕਾਂ ਦੀ ਗਿਣਤੀ ਵੱਧ ਕੇ 2,54,197 ਹੋ ਗਈ ਹੈ। ਕੋਰੋਨਾ ਵਾਇਰਸ ਦੇ 3,48,421 ਨਵੇਂ ਮਾਮਲੇ ਸਾਹਮਣੇ ਆਏ ਤੋਂ ਬਾਅਦ ਹੁਣ ਤੱਕ ਪੀੜਤ ਹੋਏ ਲੋਕਾਂ ਦੀ ਕੁੱਲ ਗਿਣਤੀ ਵੱਧ ਕੇ 2,33,40, 938 ਹੋ ਗਈ। ਸਿਹਤ ਮੰਤਰਾਲਾ ਵਲੋਂ ਬੁੱਧਵਾਰ ਸਵੇਰੇ ਜਾਰੀ ਅੰਕੜਿਆਂ ਮੁਤਾਬਕ ਇਲਾਜ ਅਧੀਨ ਮਾਮਲੇ ਘੱਟ ਹੋ ਕੇ 37,04,099 ਹੋ ਗਏ, ਜੋ ਵਾਇਰਸ ਦੇ ਕੁੱਲ ਮਾਮਲਿਆਂ ਦਾ 15.87 ਫ਼ੀਸਦੀ ਹੈ। 

ਇਹ ਵੀ ਪੜ੍ਹੋ– WHO ਦਾ ਦਾਅਵਾ: ਭਾਰਤ ’ਚ ਕਹਿਰ ਢਾਹ ਰਿਹਾ ਕੋਰੋਨਾ ਦਾ ‘ਟ੍ਰਿਪਲ ਮਿਊਟੈਂਟ’ ਪੂਰੀ ਦੁਨੀਆ ਲਈ ਖ਼ਤਰਾ

ਅੰਕੜਿਆਂ ਮੁਤਾਬਕ ਹੁਣ ਤੱਕ 1,93,82,642 ਲੋਕ ਵਾਇਰਸ ਤੋਂ ਠੀਕ ਹੋ ਚੁੱਕੇ ਹਨ, ਜਦਕਿ ਮੌਤ ਦਰ 1.09 ਫ਼ੀਸਦੀ ਹੈ। ਦੇਸ਼ ’ਚ 24 ਘੰਟਿਆਂ ਦੌਰਾਨ 3,55,338 ਲੋਕ ਇਸ ਮਹਾਮਾਰੀ ਤੋਂ ਠੀਕ ਹੋਏ, ਜਿਸ ਤੋਂ ਬਾਅਦ ਕੋਵਿਡ-19 ਨੂੰ ਮਾਤ ਦੇਣ ਵਾਲਿਆਂ ਦੀ ਗਿਣਤੀ ਵੱਧ ਕੇ 1,93,82,642 ਹੋ ਗਈ ਹੈ। ਜੇਕਰ ਟੀਕਾਕਰਨ ਦੀ ਗੱਲ ਕੀਤੀ ਜਾਵੇ ਤਾਂ ਦੇਸ਼ ’ਚ ਪਿਛਲੇ 24 ਘੰਟਿਆਂ ਦੌਰਾਨ 24,46,674 ਲੋਕਾਂ ਦਾ ਟੀਕਾਕਰਨ ਹੋਇਆ। ਇਸ ਤੋਂ ਬਾਅਦ ਹੁਣ ਤੱਕ 17 ਕਰੋੜ 52 ਲੱਖ 35 ਹਜ਼ਾਰ 991 ਲੋਕਾਂ ਨੂੰ ਕੋਰੋਨਾ ਵੈਕਸੀਨ ਲੱਗ ਚੁੱਕੀ ਹੈ। 

ਇਹ ਵੀ ਪੜ੍ਹੋ– ਕੋਰੋਨਾ ਦੇ ਇਲਾਜ ਲਈ ਹੁਣ ਇਸ ਦਵਾਈ ਨੂੰ ਮਿਲੀ ਮਨਜ਼ੂਰੀ, ਆਕਸੀਜਨ ਲਈ ਜੂਝਦੇ ਮਰੀਜ਼ਾਂ ਨੂੰ ਮਿਲੇਗੀ ਰਾਹਤ

ਇਹ ਵੀ ਪੜ੍ਹੋ– ਏਮਜ਼ ਦੇ ਡਾਇਰੈਕਟਰ ਨੇ ਕੀਤਾ ਸਾਵਧਾਨ! ਬੋਲੇ- ਹੁਣ ਵੀ ਨਾ ਸੰਭਲੇ ਤਾਂ ਭੁਗਤਣੇ ਪੈਣਗੇ ਗੰਭੀਰ ਨਤੀਜੇ

ਭਾਰਤੀ ਆਯੁਵਿਗਿਆਨ ਖੋਜ ਪਰੀਸ਼ਦ ਮੁਤਾਬਕ 11 ਮਈ ਤੱਕ 30,75,83,991 ਨਮੂਨਿਆਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ’ਚੋਂ 19,83,804 ਨਮੂਨਿਆਂ ਦੀ ਜਾਂਚ ਮੰਗਲਵਾਰ ਨੂੰ ਕੀਤੀ ਗਈ। ਮਹਾਰਾਸ਼ਟਰ ਸੂਬਾ ਕੋਰੋਨਾ ਨਾਲ ਸਭ ਤੋਂ ਜ਼ਿਆਦਾ ਪ੍ਰਭਾਵਿਤ ਹੈ। ਮਹਾਰਾਸ਼ਟਰ ਵਿਚ ਪਿਛਲੇ 24 ਘੰਟਿਆਂ ਦੌਰਾਨ ਸਰਗਰਮ ਮਾਮਲੇ 31,803 ਘੱਟ ਕੇ 5,61,347 ’ਤੇ ਆ ਗਏ ਹਨ। ਇਸ ਦੌਰਾਨ ਸੂਬੇ ਵਿਚ 71,966 ਹੋਰ ਮਰੀਜ਼ਾਂ ਦੀ ਠੀਕ ਹੋਣ ਤੋਂ ਬਾਅਦ ਕੋਰੋਨਾ ਨੂੰ ਮਾਤ ਦੇਣ ਵਾਲਿਆਂ ਦੀ ਗਿਣਤੀ ਵੱਧ ਕੇ 45,41,391 ਹੋ ਗਈ ਹੈ, ਜਦਕਿ 793 ਹੋਰ ਮਰੀਜ਼ਾਂ ਦੀ ਮੌਤ ਹੋਣ ਨਾਲ ਮਿ੍ਰਤਕਾਂ ਦਾ ਅੰਕੜਾ ਵੱਧ ਕੇ 77,191 ਹੋ ਗਿਆ ਹੈ।

Tanu

This news is Content Editor Tanu