ਭਾਰਤ ’ਚ ਕੋਰੋਨਾ ਮਾਮਲਿਆਂ ’ਚ ਗਿਰਾਵਟ, ਇਕ ਦਿਨ ’ਚ 4329 ਲੋਕਾਂ ਨੇ ਤੋੜਿਆ ਦਮ

Tuesday, May 18, 2021 - 12:50 PM (IST)

ਭਾਰਤ ’ਚ ਕੋਰੋਨਾ ਮਾਮਲਿਆਂ ’ਚ ਗਿਰਾਵਟ, ਇਕ ਦਿਨ ’ਚ 4329 ਲੋਕਾਂ ਨੇ ਤੋੜਿਆ ਦਮ

ਨਵੀਂ ਦਿੱਲੀ (ਭਾਸ਼ਾ)— ਭਾਰਤ ’ਚ ਇਕ ਦਿਨ ਵਿਚ ਕੋਵਿਡ-19 ਤੋਂ 4329 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਇਸ ਮਹਾਮਾਰੀ ਨਾਲ ਜਾਨ ਗੁਆਉਣ ਵਾਲਿਆਂ ਦੀ ਗਿਣਤੀ 2,78,719 ਹੋ ਗਈ ਹੈ। ਕੇਂਦਰ ਸਿਹਤ ਮੰਤਰਾਲਾ ਵਲੋਂ ਮੰਗਲਵਾਰ ਸਵੇਰੇ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ 2,63,533 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਪੀੜਤਾਂ ਦੀ ਗਿਣਤੀ 2,52,28,996 ਹੋ ਗਈ। ਪਿਛਲੇ 28 ਦਿਨਾਂ ਵਿਚ ਸਾਹਮਣੇ ਆਏ ਇਹ ਸਭ ਤੋਂ ਘੱਟ ਮਾਮਲੇ ਹਨ। ਇਸ ਤੋਂ ਪਹਿਲਾਂ 20 ਅਪ੍ਰੈਲ ਨੂੰ 24 ਘੰਟਿਆਂ ਵਿਚ 2,59,170 ਮਾਮਲੇ ਸਾਹਮਣੇ ਆਏ ਸਨ। 

ਇਹ ਵੀ ਪੜ੍ਹੋ : ਦੇਸ਼ ’ਚ ਕੋਰੋਨਾ ਦੀ ਰਫ਼ਤਾਰ ਪਈ ਮੱਠੀ: 2.81 ਲੱਖ ਨਵੇਂ ਮਾਮਲੇ ਪਰ ਮੌਤਾਂ ਅਜੇ ਵੀ 4100 ਤੋਂ ਵੱਧ

PunjabKesari

ਅੰਕੜਿਆਂ ਮੁਤਾਬਕ ਦੇਸ਼ ’ਚ ਅਜੇ 33,53,765 ਲੋਕਾਂ ਦਾ ਕੋਰੋਨਾ ਵਾਇਰਸ ਦਾ ਇਲਾਜ ਚੱਲ ਰਿਹਾ ਹੈ, ਜੋ ਕੁੱਲ ਮਾਮਲਿਆਂ ਦਾ 13.29 ਫ਼ੀਸਦੀ ਹੈ। ਹੁਣ ਤੱਕ ਕੁੱਲ 2,15,96,512 ਲੋਕ ਵਾਇਰਸ ਤੋਂ ਮੁਕਤ ਹੋ ਚੁੱਕੇ ਹਨ ਅਤੇ ਮਰੀਜ਼ਾਂ ਦੇ ਠੀਕ ਹੋਣ ਦੀ ਰਾਸ਼ਟਰੀ ਦਰ 85.60 ਫ਼ੀਸਦੀ ਹੈ। ਉੱਥੇ ਹੀ ਕੋਵਿਡ-19 ਨਾਲ ਮੌਤ ਦਰ 1.10 ਫ਼ੀਸਦੀ ਹੈ। 16 ਜਨਵਰੀ 2021 ਤੋਂ ਲੈ ਕੇ ਹੁਣ ਤੱਕ 18,44,53,149 ਲੋਕਾਂ ਨੂੰ ਕੋਰੋਨਾ ਵੈਕਸੀਨ ਦਿੱਤੀ ਜਾ ਚੁੱਕੀ ਹੈ। ਇਸ ਦੇ ਨਾਲ ਹੀ ਭਾਰਤੀ ਆਯੁਵਿਗਿਆਨ ਖੋਜ ਪਰੀਸ਼ਦ (ਆਈ. ਸੀ. ਐੱਮ. ਆਰ.) ਮੁਤਾਬਕ ਦੇਸ਼ ’ਚ ਹੁਣ ਤੱਕ ਕੁੱਲ 31,82,92,881 ਨਮੂਨਿਆਂ ਦੀ ਕੋਵਿਡ-19 ਸਬੰਧੀ ਜਾਂਚ ਕੀਤੀ ਗਈ ਹੈ। ਇਨ੍ਹਾਂ ’ਚੋਂ 18,69,223 ਨਮੂਨਿਆਂ ਦੀ ਜਾਂਚ ਸੋਮਵਾਰ ਨੂੰ ਕੀਤੀ ਗਈ। 

ਇਹ ਵੀ ਪੜ੍ਹੋ : ਐਂਟੀ ਕੋਵਿਡ ਦਵਾਈ ‘2DG’ ਹੋਈ ਲਾਂਚ, ਜਾਣੋ ਕਿਵੇਂ ਕੋਰੋਨਾ ਨੂੰ ਦੇਵੇਗੀ ਮਾਤ

ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਵਿਚ ਜਿਨ੍ਹਾਂ 4329 ਹੋਰ ਲੋਕਾਂ ਦੀ ਮੌਤ ਵਾਇਰਸ ਨਾਲ ਹੋਈ, ਉਨ੍ਹਾਂ ’ਚੋਂ ਮਹਾਰਾਸ਼ਟਰ, ਕਰਨਾਟਕ, ਦਿੱਲੀ, ਤਾਮਿਲਨਾਡੂ, ਉੱਤਰ ਪ੍ਰਦੇਸ਼, ਉਤਰਾਖੰਡ, ਪੰਜਾਬ, ਰਾਜਸਥਾਨ, ਛੱਤੀਸਗੜ੍ਹ, ਪੱਛਮੀ ਬੰਗਾਲ, ਹਰਿਆਣਾ ਅਤੇ ਆਂਧਰਾ ਪ੍ਰਦੇਸ਼ ਦੇ ਲੋਕ ਸਨ। 


author

Tanu

Content Editor

Related News