ਭਾਰਤ ’ਚ ਫਿਰ ਵਧਿਆ ਕੋਰੋਨਾ ਦਾ ਖ਼ਤਰਾ, ਇਕ ਦਿਨ ’ਚ ਆਏ 3,324 ਨਵੇਂ ਮਾਮਲੇ

05/01/2022 10:42:25 AM

ਨਵੀਂ ਦਿੱਲੀ- ਭਾਰਤ ’ਚ ਇਕ ਵਾਰ ਫਿਰ ਕੋਰੋਨਾ ਵਾਇਰਸ ਦੇ ਮਾਮਲੇ ਵੱਧਣ ਲੱਗੇ ਹਨ। ਦੇਸ਼ ’ਚ ਇਕ ਦਿਨ ’ਚ ਕੋਰੋਨਾ ਦੇ 3,324 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਹੁਣ ਤੱਕ ਪੀੜਤ ਹੋ ਚੁੱਕੇ ਲੋਕਾਂ ਦੀ ਗਿਣਤੀ ਵੱਧ ਕੇ 4,30,79,188 ਹੋ ਗਈ ਹੈ। ਸਿਹਤ ਮੰਤਰਾਲਾ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 408 ਸਰਗਰਮ ਮਾਮਲੇ ਵਧੇ ਹਨ, ਜਿਨ੍ਹਾਂ ’ਚੋਂ ਸਭ ਤੋਂ ਵੱਧ ਦਿੱਲੀ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਦੇ ਹਨ। ਇਸ ਦੌਰਾਨ ਦਿੱਲੀ ’ਚ ਸਭ ਤੋਂ ਜ਼ਿਆਦਾ 107, ਹਰਿਆਣਾ ’ਚ 90 ਅਤੇ ਉੱਤਰ ਪ੍ਰਦੇਸ਼ ’ਚ 75 ਸਰਗਰਮ ਮਾਮਲੇ ਵਧੇ ਹਨ। 

ਇਹ ਵੀ ਪੜ੍ਹੋ: ਦੇਸ਼ 'ਚ ਮੁੜ ਵਧਿਆ ਕੋਰੋਨਾ ਦਾ ਕਹਿਰ, ਪਿਛਲੇ 24 ਘੰਟਿਆਂ 'ਚ ਇੰਨੇ ਨਵੇਂ ਮਾਮਲੇ ਆਏ ਸਾਹਮਣੇ

ਕੇਂਦਰੀ ਸਿਹਤ ਮੰਤਰਾਲਾ ਵਲੋਂ ਐਤਵਾਰ ਸਵੇਰੇ 8 ਵਜੇ ਜਾਰੀ ਅੰਕੜਿਆਂ ਮੁਤਾਬਕ ਭਾਰਤ ’ਚ ਵਾਇਰਸ ਨਾਲ 40 ਹੋਰ ਮਰੀਜ਼ਾਂ ਦੀ ਮੌਤ ਮਗਰੋਂ ਮ੍ਰਿਤਕਾਂ ਦੀ ਗਿਣਤੀ ਵੱਧ ਕੇ 5,23,843 ’ਤੇ ਪਹੁੰਚ ਗਈ ਹੈ। ਉੱਥੇ ਹੀ ਦੇਸ਼ ’ਚ ਕੋਰੋਨਾ ਨਾਲ ਸਰਗਰਮ ਮਰੀਜ਼ਾਂ ਦੀ ਗਿਣਤੀ ਵੱਧ ਕੇ 19,092 ਹੋ ਗਈ ਹੈ, ਜੋ ਕੁੱਲ ਮਾਮਲਿਆਂ ਦਾ 0.04 ਫ਼ੀਸਦੀ ਹੈ। ਭਾਰਤ ਵਿਚ ਕੋਰੋਨਾ ਵਾਇਰਸ ਤੋਂ ਉੱਭਰਨ ਦੀ ਰਾਸ਼ਟਰੀ ਦਰ  98.74 ਫ਼ੀਸਦੀ ਹੈ।

ਇਹ ਵੀ ਪੜ੍ਹੋ: ਬ੍ਰੇਨ ਡੈੱਡ ਧੀ ਦੇ ਮਾਪਿਆਂ ਨੇ ਦਾਨ ਕੀਤੇ ਅੰਗ, ਪਿਤਾ ਨੇ ਆਖੀ ਦਿਲ ਨੂੰ ਛੂਹ ਲੈਣ ਵਾਲੀ ਗੱਲ

ਦੇਸ਼ ’ਚ ਹੁਣ ਤੱਕ 4,25,36,253 ਲੋਕ ਵਾਇਰਸ ਤੋਂ ਮੁਕਤ ਹੋ ਚੁੱਕੇ ਹਨ ਅਤੇ ਕੋਰੋਨਾ ਨਾਲ ਮੌਤ ਦਰ 1.22 ਫ਼ੀਸਦੀ ਹੈ। ਜੇਕਰ ਟੀਕਾਕਰਨ ਦੀ ਗੱਲ ਕੀਤੀ ਜਾਵੇ ਤਾਂ ਹੁਣ ਤਕ ਕੋਰੋਨਾ ਰੋਕੂ ਟੀਕਿਆਂ ਦੀਆਂ 189.17 ਕਰੋੜ ਤੋਂ ਵੱਧ ਖ਼ੁਰਾਕਾਂ ਲੋਕਾਂ ਨੂੰ ਦਿੱਤੀਆਂ ਜਾ ਚੁੱਕੀਆਂ ਹਨ। 

Tanu

This news is Content Editor Tanu