ਭਾਰਤ ਸਭ ਤੋਂ ਵੱਧ ਕੋਰੋਨਾ ਟੀਕਾਕਰਨ ਕਰਨ ਵਾਲੇ ਮੋਹਰੀ ਦੇਸ਼ਾਂ ''ਚ ਸ਼ਾਮਲ : ਰਾਮਨਾਥ ਕੋਵਿੰਦ

Monday, Jan 31, 2022 - 12:05 PM (IST)

ਨਵੀਂ ਦਿੱਲੀ (ਭਾਸ਼ਾ)- ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸੋਮਵਾਰ ਨੂੰ ਕੋਰੋਨਾ ਵਾਇਰਸ ਮਹਾਮਾਰੀ ਦੇ ਮੁਕਾਬਲੇ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਭਾਰਤ ਨੇ ਰਿਕਾਰਡ ਸਮੇਂ 'ਚ ਕੋਰੋਨਾ ਰੋਕੂ ਟੀਕਿਆਂ ਦੀਆਂ 150 ਕਰੋੜ ਖੁਰਾਕਾਂ ਲਗਾਈਆਂ ਅਤੇ ਉਹ ਸਭ ਤੋਂ ਵਧ ਟੀਕਾਕਰਨ ਕਰਨ ਵਾਲੇ ਮੋਹਰੀ ਦੇਸ਼ਾਂ 'ਚ ਸ਼ਾਮਲ ਹੋ ਗਿਆ ਹੈ। ਸੰਸਦ ਦੇ ਬਜਟ ਸੈਸ਼ਨ ਦੇ ਪਹਿਲੇ ਦਿਨ ਕੇਂਦਰੀ ਰੂਮ 'ਚ ਦੋਵੇਂ ਸਦਨਾਂ ਦੀ ਸੰਯੁਕਤ ਬੈਠਕ ਨੂੰ ਸੰਬੋਧਨ ਕਰਦੇ ਹੋਏ ਰਾਸ਼ਟਰਪਤੀ ਨੇ ਆਪਣੇ ਭਾਸ਼ਣ 'ਚ ਕਿਹਾ,''ਅਸੀਂ ਰਿਕਾਰਡ ਸਮੇਂ 'ਚ ਕੋਰੋਨਾ ਰੋਕੂ ਟੀਕਿਆਂ ਦੀਆਂ 150 ਕਰੋੜ ਖੁਰਾਕਾਂ ਲਗਾਈਆਂ।'' ਉਨ੍ਹਾਂ ਇਹ ਵੀ ਕਿਹਾ ਕਿ ਕੋਰੋਨਾ ਟੀਕੇ ਦੀ ਦੂਜੀ ਖੁਰਾਕ 70 ਫੀਸਦੀ ਤੋਂ ਵੱਧ ਲੋਕਾਂ ਨੂੰ ਲਗਾ ਦਿੱਤੀ ਗਈ ਹੈ ਅਤੇ ਭਾਰਤ ਸਭ ਤੋਂ ਟੀਕਾਕਰਨ ਕਰਨ ਵਾਲੇ ਮੋਹਰੀ ਦੇਸ਼ਾਂ 'ਚ ਸ਼ਾਮਲ ਹੋ ਗਿਆ ਹੈ।

ਇਹ ਵੀ ਪੜ੍ਹੋ : ਦੇਸ਼ 'ਚ ਕੋਰੋਨਾ ਮਾਮਲਿਆਂ ਦੀ ਗਿਣਤੀ ਘਟੀ ਪਰ ਮ੍ਰਿਤਕਾਂ ਦੀ ਗਿਣਤੀ ਨੇ ਫੜੀ ਰਫ਼ਤਾਰ

ਉਨ੍ਹਾਂ ਨੇ ਦੇਸ਼ ਦੇ ਸਾਰੇ ਨਾਗਰਿਕਾਂ ਨੂੰ ਟੂਟੀ ਦੇ ਮਾਧਿਅਮ ਨਾਲ ਪੀਣ ਵਾਲਾ ਪਾਣੀ ਉਪਲੱਬਧ ਕਰਵਾਉਣ ਦੀ ਸਰਕਾਰ ਦੀ ਯੋਜਨਾ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ 'ਹਰ ਘਰ ਜਲ' ਯੋਜਨਾ ਦੇ ਅਧੀਨ 6 ਕਰੋੜ ਤੋਂ ਵੱਧ ਪੇਂਡੂ ਘਰਾਂ 'ਚ ਟੂਟੀ ਨਾਲ ਪਾਣੀ ਦੀ ਸਪਲਾਈ ਕੀਤੀ ਜਾ ਰਹੀ ਹੈ। ਰਾਸ਼ਟਰਪਤੀ ਨੇ ਪਿਛਲੇ ਇਕ ਸਾਲ 'ਚ ਖੇਤੀ ਖੇਤਰ 'ਚ ਹੋਏ ਵਿਕਾਸ ਦਾ ਸਿਹਰਾ ਦੇਸ਼ ਦੇ ਛੋਟੇ ਕਿਸਾਨਾਂ ਨੂੰ ਦਿੱਤਾ, ਜੋ ਦੇਸ਼ ਦੇ ਕਿਸਾਨਾਂ ਦਾ 80 ਫੀਸਦੀ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਮਹਾਮਾਰੀ ਦੇ ਬਾਵਜੂਦ ਕਿਸਾਨਾਂ ਨੇ 2020-21 'ਚ 30 ਕਰੋੜ ਟਨ ਅਨਾਜ ਦਾ ਉਤਪਾਦਨ ਕੀਤਾ। ਉਨ੍ਹਾਂ ਕਿਹਾ ਕਿ ਦੇਸ਼ ਦਾ ਖੇਤੀ ਨਿਰਯਾਤ 2020-21 'ਚ 25 ਫੀਸਦੀ ਵਧ ਕੇ 3 ਲੱਖ ਕਰੋੜ ਰੁਪਏ ਹੋ ਗਿਆ ਹੈ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


DIsha

Content Editor

Related News