ਸਾਲ 2036 ਓਲੰਪਿਕ ਖੇਡਾਂ ਦੀ ਮੇਜ਼ਬਾਨੀ ਲਈ ਤਿਆਰ ਕਰ ਰਿਹਾ ਭਾਰਤ: PM ਮੋਦੀ

Thursday, Aug 15, 2024 - 11:12 AM (IST)

ਸਾਲ 2036 ਓਲੰਪਿਕ ਖੇਡਾਂ ਦੀ ਮੇਜ਼ਬਾਨੀ ਲਈ ਤਿਆਰ ਕਰ ਰਿਹਾ ਭਾਰਤ: PM ਮੋਦੀ

ਨਵੀਂ ਦਿੱਲੀ (ਭਾਸ਼ਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਲ 2036 ਵਿੱਚ ਹੋਣ ਵਾਲੀਆਂ ਓਲੰਪਿਕ ਖੇਡਾਂ ਦੀ ਮੇਜ਼ਬਾਨੀ ਕਰਨ ਦੇ ਭਾਰਤ ਦੇ ਸੰਕਲਪ ਨੂੰ ਦੁਹਰਾਉਂਦੇ ਹੋਏ ਵੀਰਵਾਰ ਨੂੰ ਕਿਹਾ ਕਿ ਦੇਸ਼ ਇਸ ਖੇਡ ਮਹਾਕੁੰਭ ਦੇ ਆਯੋਜਨ ਦੀ ਤਿਆਰੀ ਕਰ ਰਿਹਾ ਹੈ। ਸੁਤੰਤਰਤਾ ਦਿਵਸ 'ਤੇ ਲਾਲ ਕਿਲ੍ਹੇ ਤੋਂ ਆਪਣੇ ਸੰਬੋਧਨ ਦੌਰਾਨ ਮੋਦੀ ਨੇ ਉਥੇ ਮੌਜੂਦ ਓਲੰਪਿਕ ਜੇਤੂਆਂ ਦਾ ਜ਼ਿਕਰ ਕੀਤਾ। ਮੋਦੀ ਨੇ ਕਿਹਾ, ''ਦੋਸਤੋ, ਭਾਰਤ ਦਾ ਸੁਫ਼ਨਾ ਹੈ ਕਿ 2036 'ਚ ਹੋਣ ਵਾਲੀਆਂ ਓਲੰਪਿਕ ਖੇਡਾਂ ਭਾਰਤ ਦੀ ਧਰਤੀ 'ਤੇ ਹੋਣ। ਇਸਦੇ ਲਈ, ਅਸੀਂ ਤਿਆਰੀ ਕਰ ਰਹੇ ਹਾਂ ਅਤੇ ਅੱਗੇ ਵਧ ਰਹੇ ਹਾਂ।''

ਇਹ ਵੀ ਪੜ੍ਹੋ - ਨੌਜਵਾਨਾਂ ਨੂੰ ਪੜ੍ਹਾਈ ਲਈ ਵਿਦੇਸ਼ ਜਾਣ ਦੀ ਲੋੜ ਨਹੀਂ, ਦੇਸ਼ 'ਚ ਲਿਆਂਦੀ ਨਵੀਂ ਸਿੱਖਿਆ ਨੀਤੀ: PM ਮੋਦੀ

ਭਾਰਤ ਨੇ ਪਿਛਲੇ ਸਾਲ ਮੁੰਬਈ ਵਿੱਚ ਆਯੋਜਿਤ ਕੀਤੇ ਗਏ ਅੰਤਰਰਾਸ਼ਟਰੀ ਓਲੰਪਿਕ ਕਮੇਟੀ (ਆਈਓਸੀ) ਦੀ ਕਾਨਫਰੰਸ ਦੌਰਾਨ ਓਲੰਪਿਕ ਦੀ ਮੇਜ਼ਬਾਨੀ ਕਰਨ ਦੀ ਇੱਛਾ ਪ੍ਰਗਟਾਈ ਸੀ। ਆਈਓਸੀ ਦੇ ਪ੍ਰਧਾਨ ਦੀ ਚੋਣ ਅਗਲੇ ਸਾਲ ਹੋਣੀ ਹੈ ਅਤੇ ਉਸ ਤੋਂ ਬਾਅਦ ਹੀ 2036 ਦੀਆਂ ਓਲੰਪਿਕ ਖੇਡਾਂ ਦੀ ਮੇਜ਼ਬਾਨੀ ਬਾਰੇ ਫ਼ੈਸਲਾ ਲਏ ਜਾਣ ਦੀ ਸੰਭਾਵਨਾ ਹੈ। ਓਲੰਪਿਕ ਖੇਡਾਂ 2028 ਦੀ ਮੇਜ਼ਬਾਨੀ ਲਾਸ ਏਂਜਲਸ, ਜਦਕਿ 2032 ਵਿੱਚ ਹੋਣ ਵਾਲੇ ਓਲੰਪਿਕ ਖੇਡਾਂ ਦੀ ਮੇਜ਼ਬਾਨੀ ਬ੍ਰਿਸਬੇਨ ਕਰੇਗਾ। ਭਾਰਤ ਨੇ ਅਜੇ ਤੱਕ ਇਹ ਸਪੱਸ਼ਟ ਨਹੀਂ ਕੀਤਾ ਕਿ ਉਹ ਕਿਸ ਸ਼ਹਿਰ ਲਈ ਓਲੰਪਿਕ ਦੀ ਮੇਜ਼ਬਾਨੀ ਦਾ ਦਾਅਵਾ ਪੇਸ਼ ਕਰੇਗਾ।

ਇਹ ਵੀ ਪੜ੍ਹੋ - ਵਿਨੇਸ਼ ਫੋਗਾਟ 'ਤੇ ਹੋਈ ਪੈਸਿਆਂ ਦੀ ਬਰਸਾਤ, ਹੁਣ 11 ਲੱਖ ਰੁਪਏ ਨਕਦ ਤੇ 2 ਏਕੜ ਜ਼ਮੀਨ ਦੇਣ ਦਾ ਐਲਾਨ

ਇਸ ਮੌਕੇ ਮੋਦੀ ਨੇ ਪੈਰਿਸ ਓਲੰਪਿਕ ਖੇਡਾਂ ਵਿੱਚ ਚੰਗਾ ਪ੍ਰਦਰਸ਼ਨ ਕਰਨ ਵਾਲੇ ਭਾਰਤੀ ਖਿਡਾਰੀਆਂ ਨੂੰ ਵੀ ਵਧਾਈ ਦਿੱਤੀ। ਭਾਰਤ ਨੇ ਹਾਲ ਹੀ ਵਿੱਚ ਸਮਾਪਤ ਹੋਈਆਂ ਖੇਡਾਂ ਵਿੱਚ ਇੱਕ ਚਾਂਦੀ ਅਤੇ ਪੰਜ ਕਾਂਸੀ ਦੇ ਤਗਮਿਆਂ ਸਮੇਤ ਕੁੱਲ ਛੇ ਤਗਮੇ ਜਿੱਤੇ। ਉਨ੍ਹਾਂ ਕਿਹਾ, ''ਅੱਜ ਤਿਰੰਗੇ ਝੰਡੇ ਹੇਠ ਸਾਡੇ ਨਾਲ ਉਹ ਨੌਜਵਾਨ ਬੈਠੇ ਹਨ, ਜਿਨ੍ਹਾਂ ਨੇ ਓਲੰਪਿਕ ਦੀ ਦੁਨੀਆ 'ਚ ਭਾਰਤ ਦਾ ਝੰਡਾ ਲਹਿਰਾਇਆ ਹੈ। ਮੈਂ 140 ਕਰੋੜ ਦੇਸ਼ਵਾਸੀਆਂ ਦੀ ਤਰਫੋਂ ਆਪਣੇ ਦੇਸ਼ ਦੇ ਸਾਰੇ ਖਿਡਾਰੀਆਂ ਨੂੰ ਵਧਾਈ ਦਿੰਦਾ ਹਾਂ।''

ਇਹ ਵੀ ਪੜ੍ਹੋ - ਮਨੂ ਭਾਕਰ ਤੇ ਨੀਰਜ ਚੋਪੜਾ ਦਾ ਕੀ ਹੋਵੇਗਾ ਵਿਆਹ? ਪਿਤਾ ਰਾਮ ਕਿਸ਼ਨ ਦਾ ਆਇਆ ਵੱਡਾ ਬਿਆਨ

ਮੋਦੀ ਨੇ ਕਿਹਾ, ''ਅਸੀਂ ਨਵੇਂ ਸੁਫ਼ਨਿਆਂ, ਨਵੇਂ ਸੰਕਲਪਾਂ ਅਤੇ ਯਤਨਾਂ ਨਾਲ ਨਵੇਂ ਟੀਚਿਆਂ ਵੱਲ ਵਧਾਂਗੇ।'' ਪ੍ਰਧਾਨ ਮੰਤਰੀ ਨੇ ਪੈਰਾ-ਓਲੰਪਿਕ ਲਈ ਭਾਰਤੀ ਖਿਡਾਰੀਆਂ ਨੂੰ ਵੀ ਵਧਾਈ ਦਿੱਤੀ। ਪੈਰਾ ਓਲੰਪਿਕ ਦਾ ਆਯੋਜਨ 28 ਅਗਸਤ ਤੋਂ ਪੈਰਿਸ ਵਿੱਚ ਹੋਵੇਗਾ। ਉਨ੍ਹਾਂ ਕਿਹਾ ਕਿ ਜੀ-20 ਸੰਮੇਲਨ ਨੇ ਸਾਬਤ ਕਰ ਦਿੱਤਾ ਹੈ ਕਿ ਭਾਰਤ ਵੱਡੇ ਤੋਂ ਵੱਡੇ ਸਮਾਗਮਾਂ ਦਾ ਆਯੋਜਨ ਕਰਨ ਦੇ ਸਮਰੱਥ ਹੈ।

ਇਹ ਵੀ ਪੜ੍ਹੋ - ਨਦੀ 'ਚ ਨਹਾਉਣ ਗਏ 7 ਨੌਜਵਾਨਾਂ ਦੀ ਮੌਤ, ਇੱਕੋ ਚਿਖਾ 'ਤੇ ਹੋਇਆ ਸਸਕਾਰ, ਧਾਹਾਂ ਮਾਰ ਰੋਇਆ ਸਾਰਾ ਪਿੰਡ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News