'ਕੋਰੋਨਾ' ਦਾ ਕਹਿਰ ਜਾਰੀ, ਭਾਰਤ ਦੁਨੀਆ ਦਾ ਤੀਜਾ ਦੇਸ਼ ਜਿੱਥੇ 4 ਲੱਖ ਤੋਂ ਵੱਧ ਲੋਕਾਂ ਦੀ ਗਈ ਜਾਨ
Friday, Jul 02, 2021 - 11:31 AM (IST)
ਨਵੀਂ ਦਿੱਲੀ- ਅਮਰੀਕਾ ਅਤੇ ਬ੍ਰਾਜ਼ੀਲ ਤੋਂ ਬਾਅਦ 4 ਲੱਖ ਤੋਂ ਵੱਧ ਕੋਰੋਨਾ ਮੌਤਾਂ ਨਾਲ ਭਾਰਤ ਤੀਜਾ ਦੇਸ਼ ਬਣ ਗਿਆ ਹੈ। ਇਨ੍ਹਾਂ ਤੋਂ ਇਲਾਵਾ ਮੈਕਸੀਕੋ ਇਕਮਾਤ ਅਜਿਹਾ ਦੇਸ਼ ਹੈ, ਜਿਸ ਨੇ 2 ਲੱਖ ਤੋਂ ਵੱਧ ਮੌਤਾਂ ਦਰਜ ਕੀਤੀਆਂ ਹਨ। ਦੇਸ਼ 'ਚ ਕੋਰੋਨਾ ਵਾਇਰਸ (ਕੋਵਿਡ-19) ਦੇ ਘਟਦੇ ਮਾਮਲਿਆਂ ਵਿਚਾਲੇ ਪਿਛਲੇ 24 ਘੰਟਿਆਂ ਦੌਰਾਨ ਸੰਕਰਮਣ ਦੇ 46,617 ਨਵੇਂ ਮਾਮਲੇ ਸਾਹਮਣੇ ਆਏ। ਉੱਥੇ ਹੀ ਸਿਹਤਮੰਦ ਹੋਣ ਵਾਲੇ ਲੋਕਾਂ ਦੀ ਗਿਣਤੀ ਵੱਧ ਰਹਿਣ ਨਾਲ ਰਿਕਵਰੀ ਦਰ ਵੱਧ ਕੇ 97.01 ਫੀਸਦੀ ਅਤੇ ਸਰਗਰਮ ਮਾਮਲਿਆਂ ਦੀ ਦਰ ਘੱਟ ਹੋ ਕੇ 1.67 ਫੀਸਦੀ ਹੋ ਗਈ ਹੈ। ਇਸ ਵਿਚ ਵੀਰਵਾਰ ਨੂੰ 42 ਲੱਖ 64 ਹਜ਼ਾਰ 123 ਲੋਕਾਂ ਨੂੰ ਕੋਰੋਨਾ ਦੇ ਟੀਕੇ ਲਗਾਏ ਗਏ। ਦੇਸ਼ 'ਚ ਹੁਣ ਤੱਕ 32 ਕਰੋੜ 76 ਹਜ਼ਾਰ 232 ਲੋਕਾਂ ਦੀ ਟੀਕਾਕਰਨ ਕੀਤਾ ਜਾ ਚੁਕਿਆ ਹੈ। ਕੇਂਦਰੀ ਸਿਹਤ ਮੰਤਰਾਲੇ ਵਲੋਂ ਸ਼ੁੱਕਰਵਾਰ ਸਵੇਰੇ ਜਾਰੀ ਅੰਕੜਿਆਂ ਅਨੁਸਾਰ, ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 46,617 ਨਵੇਂ ਮਾਮਲੇ ਸਾਹਮਣੇ ਆਉਣ ਦੇ ਨਾਲ ਹੀ ਪੀੜਤਾਂ ਦਾ ਅੰਕੜਾ ਵਧ ਕੇ 3 ਕਰੋੜ 4 ਲੱਖ 58 ਹਜ਼ਾਰ 251 ਹੋ ਗਿਆ ਹੈ।
ਇਸ ਦੌਰਾਨ 59 ਹਜ਼ਾਰ 384 ਮਰੀਜ਼ਾਂ ਦੇ ਸਿਹਤਮੰਦ ਹੋਣ ਤੋਂ ਬਾਅਦ ਇਸ ਮਹਾਮਾਰੀ ਤੋਂ ਠੀਕ ਹੋਣ ਵਾਲਿਆਂ ਦੀ ਕੁੱਲ ਗਿਣਤੀ ਵੱਧ ਕੇ 2 ਕਰੋੜ 95 ਲੱਖ 48 ਹਜ਼ਾਰ 302 ਹੋ ਗਈ ਹੈ। ਸਰਗਰਮ ਮਾਮਲੇ 13,620 ਘੱਟ ਹੋ ਕੇ 5 ਲੱਖ 9 ਹਜ਼ਾਰ 637 ਰਹਿ ਗਏ ਹਨ। ਇਸੇ ਮਿਆਦ 'ਚ 853 ਮਰੀਜ਼ਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦੀ ਗਿਣਤੀ ਵੱਧ ਕੇ 4 ਲੱਖ 412 ਹੋ ਗਈ ਹੈ। ਦੇਸ਼ 'ਚ ਸਰਗਰਮ ਮਾਮਲਿਆਂ ਦੀ ਦਰ ਘੱਟ ਹੋ ਕੇ 1.67 ਫੀਸਦੀ, ਰਿਕਵਰੀ ਦਰ 97.01 ਫੀਸਦੀ ਅਤੇ ਮੌਤ ਦਰ ਘੱਟ ਕੇ 1.31 ਹੋ ਗਈਹੈ। ਮਹਾਰਾਸ਼ਟਰ 'ਚ ਪਿਛਲੇ 24 ਘੰਟਿਆਂ 'ਚ ਸਰਗਰਮ ਮਾਮਲੇ 309 ਘਟਣ ਤੋਂ ਬਾਅਦ ਇਹ ਗਿਣਤੀ 1,19,867 ਹੋ ਗਈ ਹੈ। ਇਸ ਦੌਰਾਨ ਸੂਬੇ 'ਚ 8634 ਮਰੀਜ਼ਾਂ ਦੇ ਸਿਹਤਮੰਦ ਹੋਣ ਤੋਂ ਬਾਅਦ ਠੀਕ ਹੋਣ ਵਾਲਿਆਂ ਦੀ ਗਿਣਤੀ ਵੱਧ ਕੇ 58,28,535 ਹੋ ਗਈ ਹੈ, ਜਦੋਂ ਕਿ 252 ਮਰੀਜ਼ਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦਾ ਅੰਕੜਾ ਵੱਧ ਕੇ 1,22,197 ਹੋ ਗਿਆ ਹੈ।