ਭਾਰਤ ਦਾ 80ਵਾਂ ਆਜ਼ਾਦੀ ਦਿਹਾੜਾ ; ਲਗਾਤਾਰ ਮਜ਼ਬੂਤ ਹੁੰਦੇ ਜਾ ਰਹੇ ਭਾਰਤ-ਇਜ਼ਰਾਈਲ ਦੇ ਸਬੰਧ
Saturday, Aug 15, 2026 - 05:22 PM (IST)
ਨਵੀਂ ਦਿੱਲੀ- ਅੱਜ ਭਾਰਤ ਆਪਣਾ 80ਵਾਂ ਆਜ਼ਾਦੀ ਦਿਹਾੜਾ ਮਨਾ ਰਿਹਾ ਹੈ। ਇਸ ਮੌਕੇ ਦੁਨੀਆ ਭਰ ਦੇ ਕਈ ਆਗੂਆਂ ਤੇ ਮਸ਼ਹੂਰ ਸ਼ਖ਼ਸੀਅਤਾਂ ਨੇ ਭਾਰਤ ਨੂੰ ਵਧਾਈਆਂ ਦਿੱਤੀਆਂ ਹਨ। ਭਾਰਤ ਦੇ 80ਵੇਂ ਆਜ਼ਾਦੀ ਦਿਹਾੜੇ ਦੇ ਮੌਕੇ 'ਤੇ ਦੁਨੀਆ ਭਰ ਦਾ ਮੀਡੀਆ ਭਾਰਤ ਦੇ ਵਿਕਾਸ ਦੀ ਤਾਰੀਫ਼ ਕਰ ਰਿਹਾ ਹੈ, ਜਿਨ੍ਹਾਂ 'ਚ ਭਾਰਤ ਦੀ ਤੇਜ਼ੀ ਨਾਲ ਵਧ ਰਹੀ ਆਰਥਿਕ ਸ਼ਕਤੀ ਅਤੇ ਦੁਨੀਆ ਦੇ ਵੱਡੇ ਦੇਸ਼ਾਂ ਨਾਲ ਸਬੰਧਾਂ ਦੀ ਮਜ਼ਬੂਤੀ ਨੂੰ ਉਜਾਗਰ ਕੀਤਾ ਗਿਆ ਹੈ।
ਇਨ੍ਹਾਂ ਰਿਪੋਰਟਾਂ ਮੁਤਾਬਕ ਭਾਰਤ ਡਿਜੀਟਲ ਸੁਧਾਰਾਂ ਸਦਕਾ ਵਿਸ਼ਵ ਦੀ ਸਭ ਤੋਂ ਤੇਜ਼ੀ ਨਾਲ ਵਧ ਰਹੀ ਅਰਥਵਿਵਸਥਾ ਬਣ ਗਿਆ ਹੈ। ਭਾਰਤ ਦਾ 2047 ਤੱਕ 'ਵਿਕਸਿਤ ਭਾਰਤ' ਬਣਨ ਦਾ ਟੀਚਾ AI, ਸਪੇਸ, ਅਤੇ ਸੈਮੀਕੰਡਕਟਰ ਵਰਗੇ ਸੈਕਟਰਾਂ 'ਚ ਤਕਨਾਲੋਜੀ ਦੀ ਸਫ਼ਲਤਾ 'ਤੇ ਨਿਰਭਰ ਹੈ।
ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਰਵਰੀ 2026 ਦੀ ਇਜ਼ਰਾਈਲ ਯਾਤਰਾ ਬਾਰੇ ਕਿਹਾ ਗਿਆ ਹੈ ਕਿ ਦੋਵਾਂ ਦੇਸ਼ਾਂ ਦੀ ਰਣਨੀਤਕ ਭਾਈਵਾਲੀ ਭਵਿੱਖ ਦੀਆਂ ਤਕਨੀਕੀ ਚੁਣੌਤੀਆਂ ਨਾਲ ਨਜਿੱਠਣ ਲਈ ਬਹੁਤ ਅਹਿਮ ਹੈ ਤੇ ਭਾਰਤ ਅਤੇ ਇਜ਼ਰਾਈਲ ਦੀ ਸਾਂਝ 'ਵਿਕਸਿਤ ਭਾਰਤ' ਦੇ ਸੁਪਨੇ ਨੂੰ ਸਾਕਾਰ ਕਰਨ ਵਿੱਚ ਇੱਕ ਵੱਡੀ ਭੂਮਿਕਾ ਨਿਭਾਏਗੀ।
